ਜੈ ਸ਼ਾਹ ਲਗਾਤਾਰ ਦੂਜੇ ਕਾਰਜਕਾਲ ਲਈ ਬਣੇ ICC ਦੇ ਚੇਅਰਮੈਨ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 16 ਨਵੰਬਰ, 2026: ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ ਦੇ ਸਿਖਰਲੇ ਅਹੁਦੇ 'ਤੇ ਭਾਰਤ ਦਾ ਦਬਦਬਾ ਬਰਕਰਾਰ ਰੱਖਦਿਆਂ ਜੈ ਸ਼ਾਹ ਨੂੰ ਲਗਾਤਾਰ ਦੂਜੇ ਕਾਰਜਕਾਲ ਲਈ ਆਈ.ਸੀ.ਸੀ. (ICC) ਦਾ ਚੇਅਰਮੈਨ ਚੁਣ ਲਿਆ ਗਿਆ ਹੈ। ਵਿਸ਼ਵ ਭਰ ਦੇ ਵੱਖ-ਵੱਖ ਕ੍ਰਿਕਟ ਬੋਰਡਾਂ ਦੀ ਨੁਮਾਇੰਦਗੀ ਕਰਨ ਵਾਲੇ ਆਈ.ਸੀ.ਸੀ. ਮੈਂਬਰਾਂ ਵੱਲੋਂ ਉਨ੍ਹਾਂ ਨੂੰ ਖੁੱਲ੍ਹਾ ਅਤੇ ਪੂਰਨ ਸਮਰਥਨ ਦਿੱਤਾ ਗਿਆ, ਜਿਸ ਸਦਕਾ ਉਨ੍ਹਾਂ ਦੀ ਚੋਣ ਬਿਨਾਂ ਕਿਸੇ ਵਿਰੋਧ ਦੇ ਸਰਬਸੰਮਤੀ ਨਾਲ ਨੇਪਰੇ ਚੜ੍ਹੀ ਹੈ।
- Download Babushahi App
-
-