ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ CM Mann ਦੀ PM ਨਰਿੰਦਰ ਮੋਦੀ ਨੂੰ ਅਪੀਲ
ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਮੁੜ ਖੋਲ੍ਹਿਆ ਜਾਵੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ; ਵਿਧਾਨ ਸਭਾ ਵਿੱਚ ਪਹਿਲਾਂ ਹੀ ਪਾਸ ਕੀਤਾ ਜਾ ਚੁੱਕੈ ਮਤਾ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 16 ਨਵੰਬਰ, 2026: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰ ਨਾਨਕ ਨਾਮ ਲੇਵਾ ਸੰਗਤ ਰੋਜ਼ਾਨਾ ਅਰਦਾਸ ਵਿੱਚ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰਾਂ ਦੀ ਮੰਗ ਕਰਦੀ ਹੈ ਅਤੇ ਸੰਗਤਾਂ ਦੀ ਇਸੇ ਆਸ ਤੇ ਸ਼ਰਧਾ ਨੂੰ ਮੁੱਖ ਰੱਖਦਿਆਂ ਪੰਜਾਬ ਵਿਧਾਨ ਸਭਾ ਵਿੱਚ ਵੀ ਲਾਂਘਾ ਖੋਲ੍ਹਣ ਸਬੰਧੀ ਮਤਾ ਪਾਸ ਕੀਤਾ ਗਿਆ ਸੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਕੇਂਦਰ ਸਰਕਾਰ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਜਲਦ ਹੀ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦਾ ਐਲਾਨ ਕਰੇਗੀ।
- Download Babushahi App
-
-