ਗੁਰਦੁਆਰਾ ਰਕਾਬਗੰਜ ਵਿਖੇ ਪਾਰਟੀ ਕਰੇਗੀ ਕੇਂਦਰ ਸਰਕਾਰ ਦਾ ਵਿਰੋਧ: ਗਿ: ਹਰਪ੍ਰੀਤ ਸਿੰਘ
ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਕੀਤਾ ਜਾਵੇਗਾ ਵੱਡਾ ਰੋਸ ਪ੍ਰਦਰਸ਼ਨ
ਗੁਰਦੁਆਰਾ ਐਕਟ ਦੇ ਉਲਟ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਰਿਸ਼ਤੇਦਾਰ ਕਮੇਟੀ ਦੇ ਅਦਾਰਿਆਂ ਦੇ ਵਿੱਚ ਮੁਲਾਜ਼ਮ
ਕਈ ਵਾਰ ਪਾਰਟੀ ਬਦਲ ਚੁੱਕੇ ਬੀਬੀ ਜਗੀਰ ਕੌਰ ਨੂੰ ਵੀ ਦਿੱਤੀ ਸਲਾਹ
ਅੰਮ੍ਰਿਤਸਰ, 16 ਨਵੰਬਰ 2026 : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੌਜੂਦਾ ਕਾਰਜਪ੍ਰਣਾਲੀ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ SGPC ਵਰਗੀ ਮਾਣਮੱਤੀ ਸੰਸਥਾ ਅੱਜ ਬਹੁਤ ਕਮਜ਼ੋਰ ਹੋ ਚੁੱਕੀ ਹੈ ਅਤੇ ਇਸ ਦੇ ਨੁਕਸਾਨ ਲਈ ਬਾਹਰੀ ਤਾਕਤਾਂ ਦੇ ਨਾਲ-ਨਾਲ ਅੰਦਰੂਨੀ ਘੁਣ ਵੀ ਜ਼ਿੰਮੇਵਾਰ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਗਾਇਆ ਕਿ SGPC ਦੇ ਮੈਂਬਰਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਦਿਅਕ ਅਦਾਰਿਆਂ ਅਤੇ ਗੁਰਦੁਆਰਿਆਂ ਵਿੱਚ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਉਨ੍ਹਾਂ ਦੀਆਂ ਤਰੱਕੀਆਂ ਵੀ ਤੇਜ਼ੀ ਨਾਲ ਹੋਈਆਂ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।
ਉਨ੍ਹਾਂ ਐਲਾਨ ਕੀਤਾ ਕਿ 20 ਨਵੰਬਰ ਨੂੰ SGPC ਦੇ ਇਜਲਾਸ ਵਿੱਚ ਸ਼ਾਮਲ ਹੋਣ ਦੀ ਬਜਾਏ ਉਨ੍ਹਾਂ ਦੀ ਪਾਰਟੀ ਦੇ ਆਗੂ ਅਤੇ ਸਮਰਥਕ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸਵੇਰੇ 11 ਵਜੇ ਇਕੱਠੇ ਹੋਣਗੇ। ਇਸ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ SGPC ਦੀਆਂ ਜਲਦ ਚੋਣਾਂ ਕਰਵਾਉਣ ਦੀ ਮੰਗ ਉਠਾਈ ਜਾਵੇਗੀ। ਉਨ੍ਹਾਂ ਕਿਹਾ ਕਿ SGPC ਦੀਆਂ ਚੋਣਾਂ ਨਾ ਹੋਣ ਕਾਰਨ ਸੰਸਥਾ ਦੇ ਲੋਕਤੰਤਰੀ ਅਧਿਕਾਰ ਪ੍ਰਭਾਵਿਤ ਹੋ ਰਹੇ ਹਨ ਅਤੇ ਇਸ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਧਿਰ ਦੇ ਮੈਂਬਰਾਂ ਨੂੰ SGPC ਦੇ ਇਜਲਾਸ ਵਿੱਚ ਆਪਣੀ ਗੱਲ ਰੱਖਣ ਦਾ ਮੌਕਾ ਨਹੀਂ ਦਿੱਤਾ ਜਾਂਦਾ। ਉਨ੍ਹਾਂ ਮੁਤਾਬਕ ਕਾਨੂੰਨੀ ਰਾਹ ਅਪਣਾਉਣ ਦੀ ਤਿਆਰੀ ਵੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬੀਬੀ ਜਗੀਰ ਕੌਰ ਦੀ ਬਾਦਲ ਦਲ ਵਿੱਚ ਵਾਪਸੀ ਬਾਰੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਦਾ ਪਾਰਟੀਆਂ ਵਿੱਚ ਆਉਣਾ-ਜਾਣਾ ਲੱਗਿਆ ਰਹਿੰਦਾ ਹੈ ਅਤੇ ਹੁਣ ਉਨ੍ਹਾਂ ਨੂੰ ਉੱਥੇ ਹੀ ਰਹਿਣਾ ਚਾਹੀਦਾ ਹੈ। ਉੱਥੇ ਹੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਰਹਿ ਕੇ ਹੀ ਸੁਖਬੀਰ ਸਿੰਘ ਬਾਦਲ ਦਾ ਕੰਮ ਕਰਨ ਵਾਲਾ ਦੱਸਿਆ।
ਬਾਈਟ : ਗਿਆਨੀ ਹਰਪ੍ਰੀਤ ਸਿੰਘ – ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰੇਗਾ ਅਕਾਲੀ ਦਲ ਪੁਨਰ ਸੁਰਜੀਤ: ਗਿਆਨੀ ਹਰਪ੍ਰੀਤ ਸਿੰਘ
SGPC ਦੀਆਂ ਚੋਣਾਂ ਨਾ ਕਰਵਾਉਣ ਲਈ ਕੇਂਦਰ ਸਰਕਾਰ ਜ਼ਿੰਮੇਵਾਰ, ਸੰਸਥਾ ਨੂੰ ਅੰਦਰੂਨੀ ਘੁਣ ਨੇ ਕੀਤਾ ਕਮਜ਼ੋਰ: ਗਿਆਨੀ ਹਰਪ੍ਰੀਤ ਸਿੰਘ
ਚੰਦੂਮਾਜਰਾ ਨੂੰ ਪਾਰਟੀ 'ਚੋਂ ਬਾਹਰ ਕਰਨਾ ਸਾਡੀ ਵੱਡੀ ਗ਼ਲਤੀ ਨਹੀਂ, ਸਗੋਂ ਸਿਆਸੀ ਬੇਵਕੂਫ਼ੀ ਸੀ: ਗਿਆਨੀ ਹਰਪ੍ਰੀਤ ਸਿੰਘ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੌਜੂਦਾ ਕਾਰਜਪ੍ਰਣਾਲੀ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ SGPC ਵਰਗੀ ਮਾਣਮੱਤੀ ਸੰਸਥਾ ਅੱਜ ਬਹੁਤ ਕਮਜ਼ੋਰ ਹੋ ਚੁੱਕੀ ਹੈ ਅਤੇ ਇਸ ਦੇ ਨੁਕਸਾਨ ਲਈ ਬਾਹਰੀ ਤਾਕਤਾਂ ਦੇ ਨਾਲ-ਨਾਲ ਅੰਦਰੂਨੀ ਘੁਣ ਵੀ ਜ਼ਿੰਮੇਵਾਰ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਗਾਇਆ ਕਿ SGPC ਦੇ ਮੈਂਬਰਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਦਿਅਕ ਅਦਾਰਿਆਂ ਅਤੇ ਗੁਰਦੁਆਰਿਆਂ ਵਿੱਚ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਉਨ੍ਹਾਂ ਦੀਆਂ ਤਰੱਕੀਆਂ ਵੀ ਤੇਜ਼ੀ ਨਾਲ ਹੋਈਆਂ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।
ਉਨ੍ਹਾਂ ਐਲਾਨ ਕੀਤਾ ਕਿ 20 ਨਵੰਬਰ ਨੂੰ SGPC ਦੇ ਇਜਲਾਸ ਵਿੱਚ ਸ਼ਾਮਲ ਹੋਣ ਦੀ ਬਜਾਏ ਉਨ੍ਹਾਂ ਦੀ ਪਾਰਟੀ ਦੇ ਆਗੂ ਅਤੇ ਸਮਰਥਕ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸਵੇਰੇ 11 ਵਜੇ ਇਕੱਠੇ ਹੋਣਗੇ। ਇਸ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ SGPC ਦੀਆਂ ਜਲਦ ਚੋਣਾਂ ਕਰਵਾਉਣ ਦੀ ਮੰਗ ਉਠਾਈ ਜਾਵੇਗੀ। ਉਨ੍ਹਾਂ ਕਿਹਾ ਕਿ SGPC ਦੀਆਂ ਚੋਣਾਂ ਨਾ ਹੋਣ ਕਾਰਨ ਸੰਸਥਾ ਦੇ ਲੋਕਤੰਤਰੀ ਅਧਿਕਾਰ ਪ੍ਰਭਾਵਿਤ ਹੋ ਰਹੇ ਹਨ ਅਤੇ ਇਸ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਧਿਰ ਦੇ ਮੈਂਬਰਾਂ ਨੂੰ SGPC ਦੇ ਇਜਲਾਸ ਵਿੱਚ ਆਪਣੀ ਗੱਲ ਰੱਖਣ ਦਾ ਮੌਕਾ ਨਹੀਂ ਦਿੱਤਾ ਜਾਂਦਾ। ਉਨ੍ਹਾਂ ਮੁਤਾਬਕ ਕਾਨੂੰਨੀ ਰਾਹ ਅਪਣਾਉਣ ਦੀ ਤਿਆਰੀ ਵੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬੀਬੀ ਜਗੀਰ ਕੌਰ ਦੀ ਬਾਦਲ ਦਲ ਵਿੱਚ ਵਾਪਸੀ ਬਾਰੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਦਾ ਪਾਰਟੀਆਂ ਵਿੱਚ ਆਉਣਾ-ਜਾਣਾ ਲੱਗਿਆ ਰਹਿੰਦਾ ਹੈ ਅਤੇ ਹੁਣ ਉਨ੍ਹਾਂ ਨੂੰ ਉੱਥੇ ਹੀ ਰਹਿਣਾ ਚਾਹੀਦਾ ਹੈ। ਉੱਥੇ ਹੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਰਹਿ ਕੇ ਹੀ ਸੁਖਬੀਰ ਸਿੰਘ ਬਾਦਲ ਦਾ ਕੰਮ ਕਰਨ ਵਾਲਾ ਦੱਸਿਆ।
- Download Babushahi App
-
-