ਖੰਨਾ ਵਿੱਚ ਸਿਆਸੀ ਸਰਗਰਮੀਆਂ ਤੇਜ਼; ਅਕਾਲੀ ਦਲ (ਬਾਦਲ) ਵੱਲੋਂ ਬਾਹਰਲੇ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰਨ ਦੀਆਂ ਚਰਚਾਵਾਂ
ਖੰਨਾ ( ਰਵਿੰਦਰ ਢਿੱਲੋ)
2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਇਸੇ ਕੜੀ ਤਹਿਤ ਵਿਧਾਨ ਸਭਾ ਹਲਕਾ ਖੰਨਾ ਦੇ ਸਿਆਸੀ ਗਲਿਆਰਿਆਂ ਵਿੱਚ ਇਨ੍ਹੀਂ ਦਿਨੀਂ ਇੱਕ ਨਵੀਂ ਚਰਚਾ ਜ਼ੋਰਾਂ 'ਤੇ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਆਗਾਮੀ ਚੋਣਾਂ ਵਿੱਚ ਇਸ ਹਲਕੇ ਤੋਂ ਕਿਸੇ ਬਾਹਰਲੇ ਉਮੀਦਵਾਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ।ਸਥਾਨਕ ਸਿਆਸੀ ਹਲਕਿਆਂ ਅਤੇ ਵਰਕਰਾਂ ਵਿੱਚ ਇਸ ਸੰਭਾਵਨਾ ਨੂੰ ਲੈ ਕੇ ਕਾਫ਼ੀ ਉਤਸ਼ਾਹ ਅਤੇ ਚਰਚਾਵਾਂ ਦਾ ਬਾਜ਼ਾਰ ਗਰਮ ਹੈ। ਕਈ ਸਮਰਥਕਾਂ ਵੱਲੋਂ ਤਾਂ ਸੋਸ਼ਲ ਮੀਡੀਆ ਅਤੇ ਨਿੱਜੀ ਪੱਧਰ 'ਤੇ ਇਸ ਸੰਭਾਵੀ ਫ਼ੈਸਲੇ ਨੂੰ ਲੈ ਕੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਵਧਾਈਆਂ ਦੇਣ ਦਾ ਸਿਲਸਿਲਾ ਵੀ ਸ਼ੁਰੂ ਕਰ ਦਿੱਤਾ ਗਿਆ ਹੈ।
ਦੂਜੇ ਪਾਸੇ, ਜੇਕਰ ਪਾਰਟੀ ਪੱਧਰ ਦੀ ਗੱਲ ਕੀਤੀ ਜਾਵੇ ਤਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਲੀਡਰਸ਼ਿਪ ਵੱਲੋਂ ਅਜੇ ਤੱਕ ਖੰਨਾ ਹਲਕੇ ਤੋਂ ਕਿਸੇ ਵੀ ਉਮੀਦਵਾਰ ਦੇ ਨਾਮ ਦਾ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹੁਣ ਤੱਕ ਸਿਰਫ਼ ਚੋਣਵੇਂ ਹਲਕਿਆਂ (ਜਿਵੇਂ ਕਿ ਘਨੌਰ ਅਤੇ ਰਾਏਕੋਟ) ਤੋਂ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਪਰ ਯਾਦਵਿੰਦਰ ਸਿੰਘ ਯਾਦੂ ਨੂੰ ਵੀ ਇਕ ਇਕੱਠ ਕਰਕੇ ਪਾਰਟੀ ਪ੍ਰਧਾਨ ਵੱਲੋ ਥਾਪੀ ਦਿਤੀ ਗਈ ਹੈ
ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਚੋਣਾਂ ਨੇੜੇ ਆਉਣ ਕਾਰਨ ਵੱਖ-ਵੱਖ ਹਲਕਿਆਂ ਵਿੱਚ ਨਵੇਂ ਸਮੀਕਰਨ ਬਣ ਰਹੇ ਹਨ, ਪਰ ਖੰਨਾ ਸੀਟ ਤੋਂ ਉਮੀਦਵਾਰ ਬਾਰੇ ਅਸਲ ਤਸਵੀਰ ਪਾਰਟੀ ਹਾਈਕਮਾਨ ਵੱਲੋਂ ਰਸਮੀ ਸੂਚੀ ਜਾਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।
- Download Babushahi App
-
-