ਮਨੀਲਾ ਦੇ ਇਤਿਹਾਸਕ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਨਤਮਸਤਕ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਮੁੜ-ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ; ਕਿਹਾ— 'ਇੱਥੇ ਆ ਕੇ ਬਹੁਤ ਵਡਭਾਗਾ ਮਹਿਸੂਸ ਕਰ ਰਿਹਾ ਹਾਂ'
ਮਨੀਲਾ (ਫਿਲੀਪੀਨਜ਼), 17 ਨਵੰਬਰ, 2026: ਆਸੀਆਨ (ASEAN) ਅਤੇ ਪੂਰਬੀ ਏਸ਼ੀਆ ਸਿਖਰ ਸੰਮੇਲਨਾਂ ਵਿੱਚ ਹਿੱਸਾ ਲੈਣ ਲਈ ਫਿਲੀਪੀਨਜ਼ ਦੇ ਦੌਰੇ 'ਤੇ ਪਹੁੰਚੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਨੀਲਾ ਸਥਿਤ ਸਦੀ ਪੁਰਾਣੇ ਇਤਿਹਾਸਕ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਨੇ ਪੰਜ ਪਿਆਰਿਆਂ ਦੀ ਹਾਜ਼ਰੀ ਵਿੱਚ ਗੁਰਦੁਆਰਾ ਸਾਹਿਬ ਦੇ ਮੁੜ-ਵਿਕਾਸ (Redevelopment) ਕਾਰਜਾਂ ਦਾ ਨੀਂਹ ਪੱਥਰ ਵੀ ਰੱਖਿਆ।
- Download Babushahi App
-
-