ਐੱਸ.ਐੱਸ.ਪੀ. ਖੰਨਾ ਡਾ. ਦਰਪਨ ਆਹਲੂਵਾਲੀਆ ਵੱਲੋਂ ਦੇਰ ਰਾਤ ਨਾਕਿਆਂ ਅਤੇ 112 ਗੱਡੀਆਂ ਦੀ ਅਚਨਚੇਤ ਚੈਕਿੰਗ
ਖੰਨਾ, ਰਵਿੰਦਰ ਢਿੱਲੋ
ਇਲਾਕੇ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਦੇ ਮਕਸਦ ਨਾਲ ਐੱਸ.ਐੱਸ.ਪੀ. ਖੰਨਾ ਡਾ. ਦਰਪਨ ਆਹਲੂਵਾਲੀਆ (ਆਈ.ਪੀ.ਐੱਸ.) ਵੱਲੋਂ ਬੀਤੀ ਦੇਰ ਰਾਤ ਸ਼ਹਿਰ ਦੇ ਵੱਖ-ਵੱਖ ਨਾਕਾਬੰਦੀ ਪੁਆਇੰਟਾਂ ਅਤੇ ਐਮਰਜੈਂਸੀ ਰਿਸਪਾਂਸ ਵਹੀਕਲ (ERV/112) ਗੱਡੀਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਚੈਕਿੰਗ ਦੌਰਾਨ ਐੱਸ.ਐੱਸ.ਪੀ. ਵੱਲੋਂ ਡਿਊਟੀ 'ਤੇ ਤਾਇਨਾਤ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਬ੍ਰੀਫ਼ ਕੀਤਾ ਗਿਆ। ਉਨ੍ਹਾਂ ਮੁਲਾਜ਼ਮਾਂ ਨੂੰ ਪੂਰੀ ਚੌਕਸੀ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣ, ਰਾਤ ਸਮੇਂ ਗਸ਼ਤ ਨੂੰ ਹੋਰ ਤੇਜ਼ ਕਰਨ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਡਾ. ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਆਮ ਲੋਕਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨਾ, ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ 'ਤੇ ਨੱਥ ਪਾਉਣਾ ਅਤੇ ਸ਼ਹਿਰ ਵਿੱਚ ਪ੍ਰਭਾਵਸ਼ਾਲੀ ਰਾਤ ਦੀ ਗਸ਼ਤ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਖੰਨਾ ਪੁਲਿਸ ਆਮ ਜਨਤਾ ਦੀ ਸੁਰੱਖਿਆ ਲਈ 24 ਘੰਟੇ ਵਚਨਬੱਧ ਅਤੇ ਮੁਸਤੈਦ ਹੈ, ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
- Download Babushahi App
-
-