Big Breaking: ਪਠਾਨਕੋਟ ’ਚ ਬੰਦੂਕ ਦੀ ਨੋਕ ’ਤੇ XUV ਕਾਰ ਖੋਹਣ ਦੀ ਵਾਰਦਾਤ, ਪੁਲਿਸ ਵੱਲੋਂ ਪੰਜਾਬ ਸਮੇਤ ਗੁਆਂਢੀ ਸੂਬਿਆਂ ’ਚ ਨਾਕਾਬੰਦੀ
Babushahi Network
ਪਠਾਨਕੋਟ, 17 ਨਵੰਬਰ 2026: ਪੰਜਾਬ ਦੇ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਕਾਰ ਖੋਹਣ ਦੀ ਘਟਨਾ ਸਾਹਮਣੇ ਆਈ ਹੈ। ਬੀਤੀ ਰਾਤ ਕਰੀਬ 10 ਵਜੇ ਅਣਪਛਾਤੇ ਵਿਅਕਤੀ ਇੱਕ ਚਿੱਟੇ ਰੰਗ ਦੀ XUV ਗੱਡੀ ਖੋਹ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਅਤੇ ਮੁਲਜ਼ਮਾਂ ਦੀ ਭਾਲ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰ ਦਿੱਤੀ ਗਈ।
ਪਠਾਨਕੋਟ ਦੇ ਐੱਸਐੱਸਪੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਵਾਰਦਾਤ ਦੀ ਜਾਣਕਾਰੀ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਵੱਲੋਂ ਗੁਆਂਢੀ ਜ਼ਿਲ੍ਹਿਆਂ ਅਤੇ ਸੂਬਿਆਂ ਨੂੰ ਅਲਰਟ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਵੱਖ-ਵੱਖ ਰਸਤਿਆਂ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਐੱਸਐੱਸਪੀ ਅਨੁਸਾਰ ਪੁਲਿਸ ਨੂੰ ਇਸ ਮਾਮਲੇ ਵਿੱਚ ਕੁਝ ਅਹਿਮ ਸੁਰਾਗ ਮਿਲੇ ਹਨ ਅਤੇ ਉਨ੍ਹਾਂ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਉਮੀਦ ਜਤਾਈ ਕਿ ਜਲਦ ਹੀ ਖੋਹੀ ਗਈ ਗੱਡੀ ਅਤੇ ਵਾਰਦਾਤ ਵਿੱਚ ਸ਼ਾਮਲ ਮੁਲਜ਼ਮਾਂ ਦਾ ਪਤਾ ਲਗਾ ਲਿਆ ਜਾਵੇਗਾ।
ਪੁਲਿਸ ਮੁਖੀ ਨੇ ਦੱਸਿਆ ਕਿ ਮਾਮਲੇ ਨਾਲ ਜੁੜੇ ਇੱਕ ਵਿਅਕਤੀ ਦਾ ਸਬੰਧ ਪਠਾਨਕੋਟ ਦੇ ਪਿੰਡ ਬਮਿਆਲ ਨਾਲ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਵੱਲੋਂ ਜਾਂਚ ਜਾਰੀ ਹੈ ਅਤੇ ਮੁਲਜ਼ਮਾਂ ਨੂੰ ਕਾਬੂ ਕਰਕੇ ਕਾਨੂੰਨੀ ਕਾਰਵਾਈ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
- Download Babushahi App
-
-