ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
ਬੰਗਾ 17 ਨਵੰਬਰ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ, ਢਾਹਾਂ ਕਲੇਰਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ ਜੋ ਕਿ 27 ਨਵੰਬਰ 2026, ਦਿਨ ਸ਼ੁੱਕਰਵਾਰ ਨੂੰ ਸਵੇਰੇ 9.00 ਵਜੇ ਤੋਂ ਦੁਪਹਿਰ 1.00 ਵਜੇ ਤੱਕ ਗੁਰੂ ਨਾਨਕ ਮਿਸ਼ਨ ਹਸਪਤਾਲ, ਢਾਹਾਂ ਕਲੇਰਾਂ ਵਿਖੇ ਹੋਵੇਗਾ। ਇਹ ਜਾਣਕਾਰੀ ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਸਮਾਗਮ ਦਾ ਬੈਨਰ ਜਾਰੀ ਕਰਨ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਭਾਈ ਗੁਰਦੇਵ ਸਿੰਘ ਆਸਟਰੇਲੀਆ ਵਾਲੇ, ਗਿਆਨੀ ਬਲਦੇਵ ਸਿੰਘ ਪਾਉਂਟਾ ਸਾਹਿਬ ਵਾਲੇ ਅਤੇ ਭਾਈ ਜੋਗਾ ਸਿੰਘ ਢਾਹਾਂ ਕਲੇਰਾਂ ਵਾਲੇ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਸੰਗਤਾਂ ਨੂੰ ਸਨਿਮਰ ਬੇਨਤੀ ਕੀਤੀ ਹੈ ਕਿ ਉਹ ਮਹਾਨ ਗੁਰਮਤਿ ਸਮਾਗਮ ਵਿੱਚ ਸਮੇਂ ਸਿਰ ਪੁੱਜ ਕੇ ਆਪਣਾ ਜੀਵਨ ਸਫਲਾ ਕਰਨ ਅਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਉਹਨਾਂ ਕਿਹਾ ਕਿ ਟਰੱਸਟ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵੀ ਇਲਾਕੇ ਵਿਚ ਲਗਾਤਾਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਜਿਹਨਾਂ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਅਲਾਈਡ ਹੈਲਥ ਕੇਅਰ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਰਾਹੀਂ ਹਜ਼ਾਰਾਂ ਵਿਦਿਆਰਥੀਆਂ ਨੂੰ ਸਿੱਖਿਆ ਮਿਲ ਰਹੀ ਅਤੇ ਲੋੜਵੰਦ ਮਰੀਜ਼ਾਂ ਨੂੰ ਆਧੁਨਿਕ ਮਿਆਰੀ ਇਲਾਜ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ । ਸਮਾਗਮ ਦਾ ਬੈਨਰ ਜਾਰੀ ਕਰਨ ਮੌਕੇ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਦਵਿੰਦਰ ਸਿੰਘ ਢਿੱਲੋਂ ਮੈਂਬਰ ਟਰੱਸਟ, ਭਾਈ ਜੋਗਾ ਸਿੰਘ, ਮਹਿੰਦਰ ਪਾਲ ਸਿੰਘ, ਪ੍ਰੇਮ ਪ੍ਰਕਾਸ਼ ਸਿੰਘ, ਕਮਲਜੀਤ ਸਿੰਘ, ਭੁਪਿੰਦਰ ਸਿੰਘ ਅਤੇ ਸਮੂਹ ਸਟਾਫ ਮੈਂਬਰ ਵੀ ਹਾਜ਼ਰ ਸਨ ।
- Download Babushahi App
-
-