MP ਅੰਮ੍ਰਿਤਪਾਲ ਸਿੰਘ ਇਸ ਤਰੀਖ ਨੂੰ ਆਉਣਗੇ ਪੰਜਾਬ: 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ ਪੋਸਟ ਕੀਤੀ ਸਾਂਝੀ
Kulwinder Singh
ਅੰਮ੍ਰਿਤਸਰ, 17 ਨਵੰਬਰ, 2026: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਆਉਂਦੀ 21 ਨਵੰਬਰ ਨੂੰ ਪੰਜਾਬ ਆਉਣ ਦੀ ਸੂਚਨਾ ਸਾਹਮਣੇ ਆਈ ਹੈ। ਇਸ ਸਬੰਧੀ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇੱਕ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ ਗਈ ਹੈ।
ਅਦਾਲਤੀ ਹੁਕਮਾਂ ਦੀ ਕਾਪੀ ਦੀ ਉਡੀਕ: ਵਕੀਲ ਹਰਜੋਤ ਸਿੰਘ ਮਾਨ
ਦੂਜੇ ਪਾਸੇ, ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਹਰਜੋਤ ਸਿੰਘ ਮਾਨ ਨੇ ਇਸ ਮਾਮਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਫਿਲਹਾਲ ਮਾਨਯੋਗ ਅਦਾਲਤ ਦੇ ਹੁਕਮਾਂ (Order) ਦੀ ਅਧਿਕਾਰਤ ਕਾਪੀ ਮਿਲਣ ਤੋਂ ਬਾਅਦ ਹੀ ਪੈਰੋਲ ਦੀਆਂ ਸ਼ਰਤਾਂ ਅਤੇ ਪੂਰੀ ਤਫ਼ਸੀਲ (ਵੇਰਵੇ) ਦਾ ਸਪੱਸ਼ਟ ਤੌਰ 'ਤੇ ਪਤਾ ਲੱਗ ਸਕੇਗਾ।
- Download Babushahi App
-
-