ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਬਕਾਰੀ ਵਿਭਾਗ ਵੱਲੋਂ ਛਾਪੇਮਾਰੀ, ਢਾਬਿਆਂ ਤੇ ਪੈਟਰੋਲ ਪੰਪਾਂ ਦੀ ਕੀਤੀ ਜਾਂਚ
ਮਲਕੀਤ ਸਿੰਘ ਮਲਕਪੁਰ
ਲਾਲੜੂ 18 ਨਵੰਬਰ 2026: ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਾਜਾਇਜ਼ ਸ਼ਰਾਬ ਦੀ ਵਿਕਰੀ ਅਤੇ ਤਸਕਰੀ ਨੂੰ ਰੋਕਣ ਲਈ ਆਬਕਾਰੀ ਵਿਭਾਗ ਵੱਲੋਂ ਡੇਰਾਬਸੀ ਖੇਤਰ ਵਿੱਚ ਵਿਸ਼ੇਸ਼ ਚੈਕਿੰਗ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਪੰਜਾਬ ਦੇ ਆਬਕਾਰੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਲਾਈ ਇਸ ਮੁਹਿੰਮ ਦੌਰਾਨ ਡੇਰਾਬਸੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਢਾਬਿਆਂ, ਪੈਟਰੋਲ ਪੰਪਾਂ ਅਤੇ ਪਾਰਕਿੰਗ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਗਈ।
ਇਹ ਕਾਰਵਾਈ ਸਹਾਇਕ ਆਬਕਾਰੀ ਕਮਿਸ਼ਨਰ ਅਸ਼ੋਕ ਚਲੋਤਰਾ ਅਤੇ ਆਬਕਾਰੀ ਅਫ਼ਸਰ ਦੀਵਾਨ ਚੰਦ ਦੀ ਨਿਗਰਾਨੀ ਹੇਠ ਆਬਕਾਰੀ ਇੰਸਪੈਕਟਰ ਗੁਰਿੰਦਰ ਪਾਲ ਦੀ ਅਗਵਾਈ ਵਾਲੀ ਟੀਮ ਵੱਲੋਂ ਕੀਤੀ ਗਈ। ਟੀਮ ਨੇ ਡੇਰਾਬਸੀ-ਲਾਲੜੂ ਰੋਡ, ਝਰਮੜੀ, ਬਰਵਾਲਾ ਰੋਡ, ਰਾਮਗੜ੍ਹ ਰੋਡ ਅਤੇ ਹੰਡੇਸਰਾ ਰੋਡ ’ਤੇ ਵਿਸ਼ੇਸ਼ ਜਾਂਚ ਕੀਤੀ। ਇਸ ਦੌਰਾਨ ਐਲ-42ਏ ਅਤੇ ਐਲ-42ਬੀ ਲਾਇਸੈਂਸ ਧਾਰਕਾਂ ਦੇ ਅਦਾਰਿਆਂ ਦੀ ਵੀ ਚੈਕਿੰਗ ਕੀਤੀ ਗਈ।
ਵਿਭਾਗੀ ਟੀਮ ਨੇ ਢਾਬਾ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਦਾਰਿਆਂ ਅਤੇ ਪਾਰਕਿੰਗ ਵਾਲੀਆਂ ਥਾਵਾਂ ’ਤੇ ਨਾਜਾਇਜ਼ ਸ਼ਰਾਬ ਦੀ ਵਿਕਰੀ, ਸਟੋਰੇਜ ਜਾਂ ਤਸਕਰੀ ਵਰਗੀ ਕਿਸੇ ਵੀ ਗਤੀਵਿਧੀ ਨੂੰ ਨਾ ਕਰਨ। ਲੋਕਾਂ ਨੂੰ ਨਾਜਾਇਜ਼ ਸ਼ਰਾਬ ਦੇ ਸਿਹਤ ’ਤੇ ਮਾੜੇ ਪ੍ਰਭਾਵਾਂ ਅਤੇ ਇਸ ਸਬੰਧੀ ਕਾਨੂੰਨੀ ਕਾਰਵਾਈ ਬਾਰੇ ਵੀ ਜਾਗਰੂਕ ਕੀਤਾ ਗਿਆ। ਆਬਕਾਰੀ ਇੰਸਪੈਕਟਰ ਨੇ ਚਿਤਾਵਨੀ ਦਿੱਤੀ ਕਿ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੰਜਾਬ ਆਬਕਾਰੀ ਐਕਟ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਬਕਾਰੀ ਵਿਭਾਗ ਦੀ ਟੀਮ ਡੇਰਾਬਸੀ ਇਲਾਕੇ ਵਿੱਚ ਢਾਬਿਆਂ ਅਤੇ ਪੈਟਰੋਲ ਪੰਪਾਂ ਦੀ ਜਾਂਚ ਕਰਦੀ ਹੋਈ।
- Download Babushahi App
-
-