ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ
ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਸੁਰੱਖਿਆ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ
28 ਨਵੰਬਰ ਨੂੰ ਜ਼ਿਲ੍ਹੇ ਦੇ 15 ਕੇਂਦਰਾਂ ਵਿੱਚ ਹੋਵੇਗੀ ਪ੍ਰੀਖਿਆ
ਪ੍ਰੀਖਿਆ ਕੇਂਦਰਾਂ ਵਾਲੇ ਸਿੱਖਿਆ ਸੰਸਥਾਨਾਂ ‘ਚ 28 ਨਵੰਬਰ ਨੂੰ ਇੱਕ ਦਿਨ ਦੀ ਛੁੱਟੀ ਦਾ ਐਲਾਨ
ਹੁਸ਼ਿਆਰਪੁਰ, 19 ਨਵੰਬਰ: ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ 2027-28 ਦਾ ਆਯੋਜਨ 28 ਨਵੰਬਰ 2026 (ਸ਼ਨੀਵਾਰ) ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਬਣਾਏ ਗਏ 15 ਪ੍ਰੀਖਿਆ ਕੇਂਦਰਾਂ ਵਿੱਚ ਕੀਤਾ ਜਾਵੇਗਾ। ਪ੍ਰੀਖਿਆ ਨੂੰ ਸ਼ਾਂਤੀਪੂਰਨ, ਸੁਚਾਰੂ ਅਤੇ ਵਿਵਸਥਿਤ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਹੁਕਮ ਜਾਰੀ ਕਰਦਿਆਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 28 ਨਵੰਬਰ 2026 ਲਈ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਪ੍ਰੀਖਿਆਵਾਂ ਦੌਰਾਨ ਅਕਸਰ ਪ੍ਰੀਖਿਆਰਥੀਆਂ ਦੇ ਰਿਸ਼ਤੇਦਾਰ ਅਤੇ ਹੋਰ ਵਿਅਕਤੀ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠੇ ਹੋ ਜਾਂਦੇ ਹਨ, ਜਿਸ ਕਾਰਨ ਕਿਸੇ ਅਣਸੁਖਾਵੀਂ ਘਟਨਾ ਵਾਪਰਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ ਅਤੇ ਪ੍ਰੀਖਿਆ ਦੀ ਨਿਰਪੱਖਤਾ ਅਤੇ ਮਰਿਆਦਾ ਵੀ ਪ੍ਰਭਾਵਿਤ ਹੋ ਸਕਦੀ ਹੈ। ਇਨ੍ਹਾਂ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਕਤ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਸਬੰਧਤ ਪ੍ਰੀਖਿਆ ਕੇਂਦਰਾਂ ਵਾਲੇ ਸਿੱਖਿਆ ਸੰਸਥਾਨਾਂ ਵਿੱਚ 28 ਨਵੰਬਰ ਨੂੰ ਇੱਕ ਦਿਨ ਦੀ ਛੁੱਟੀ ਵੀ ਘੋਸ਼ਿਤ ਕੀਤੀ ਗਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਪ੍ਰੀਖਿਆ ਕੇਂਦਰਾਂ ਵਿੱਚ ਹੁਸ਼ਿਆਰਪੁਰ ਸ਼ਹਿਰ ਦੇ ਸ਼੍ਰੀਮਤੀ ਪਾਰਵਤੀ ਦੇਵੀ ਆਰੀਆ ਮਹਿਲਾ ਸੀਨੀਅਰ ਸੈਕੰਡਰੀ ਸਕੂਲ, ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਅਤੇ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਹਨ।
ਇਸ ਤੋਂ ਇਲਾਵਾ ਕੱਲਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਹਰਿਆਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਿਲਪੁਰ (ਲੜਕੇ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ, ਦੋਆਬਾ ਪਬਲਿਕ ਸਕੂਲ ਪਾਰੋਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਂਡਾ ਉੜਮੁੜ (ਲੜਕੇ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਸੂਹਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਣ, ਦਸ਼ਮੇਸ਼ ਪਬਲਿਕ ਸਕੂਲ ਚੱਕ ਅੱਲ੍ਹਾਬਖ਼ਸ਼, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ, ਐਸ.ਡੀ. ਸਰਵਹਿੱਤਕਾਰੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਅਤੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਸੈਕਟਰ-3 ਵਿਖੇ ਪ੍ਰੀਖਿਆ ਕੇਂਦਰ ਬਣਾਏ ਗਏ ਹਨ।
- Download Babushahi App
-
-