ਪਰਮਜੀਤ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਦਾਸਪੁਰ ਦਾ ਅਹੁਦਾ ਸੰਭਾਲਿਆ
ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਤਰਜੀਹ: ਪਰਮਜੀਤ
ਰੋਹਿਤ ਗੁਪਤਾ
ਗੁਰਦਾਸਪੁਰ, 19 ਨਵੰਬਰ

ਜ਼ਿਲ੍ਹਾ ਸਿੱਖਿਆ ਵਿਭਾਗ ਗੁਰਦਾਸਪੁਰ ਵਿੱਚ ਪ੍ਰਸ਼ਾਸਨਿਕ ਤਬਦੀਲੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਕੁਮਾਰ ਸ਼ਰਮਾ ਦੇ ਅੰਮ੍ਰਿਤਸਰ ਤਬਾਦਲੇ ਤੋਂ ਬਾਅਦ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਈਮਰੀ ਸ਼੍ਰੀਮਤੀ ਪਰਮਜੀਤ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਦਾਸਪੁਰ ਦਾ ਚਾਰਜ ਸੰਭਾਲ ਲਿਆ।
ਇਸ ਮੌਕੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਸੁਪਰਡੈਂਟ ਸ਼੍ਰੀ ਪ੍ਰਬੋਧ ਕੁਮਾਰ, ਜ਼ਿਲ੍ਹਾ ਗਾਈਡੈਂਸ ਕੌਂਸਲਰ ਸ਼੍ਰੀ ਮੁਕੇਸ਼ ਵਰਮਾ, ਸਾਬਕਾ ਜ਼ਿਲ੍ਹਾ ਗਾਈਡੈਂਸ ਕੌਂਸਲਰ ਪਰਮਿੰਦਰ ਸਿੰਘ ਸੈਣੀ, ਸਟੈਨੋ ਸਰਬਜੀਤ ਸਿੰਘ, ਅਮਨ ਕੁਮਾਰ, ਸ਼੍ਰੀਮਤੀ ਅਨੂ ਅਰੋੜਾ, ਮਲਕਿੰਦਰ ਸਿੰਘ ਅਤੇ ਜਸਬੀਰ ਕੁਮਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਅਹੁਦਾ ਸੰਭਾਲਣ ਉਪਰੰਤ ਸ਼੍ਰੀਮਤੀ ਪਰਮਜੀਤ ਕੌਰ ਨੇ ਕਿਹਾ ਕਿ ਸਿੱਖਿਆ ਵਿਭਾਗ ਦੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਾ ਉਨ੍ਹਾਂ ਦੀ ਪਹਿਲ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ, ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਅਧਿਆਪਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
- Download Babushahi App
-
-