ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੀ ਸੁਲਤਾਨਪੁਰ ਲੋਧੀ ਇਕਾਈ ਦੀ ਚੋਣ ਸਰਬਸੰਮਤੀ ਨਾਲ ਹੋਈ, ਰਾਜਨਬੀਰ ਅਟਵਾਲ ਬਣੇ ਪ੍ਰਧਾਨ**
**ਸੁਲਤਾਨਪੁਰ ਲੋਧੀ, 20 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)**
ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੀ ਤਹਿਸੀਲ ਸੁਲਤਾਨਪੁਰ ਲੋਧੀ ਇਕਾਈ ਦੀ ਚੋਣ ਅੱਜ ਰਿਟਾਇਰਡ ਨਾਇਬ ਤਹਿਸੀਲਦਾਰ ਸ੍ਰੀ ਕੁਲਵਿੰਦਰ ਸਿੰਘ ਥਿੰਦ ਅਤੇ ਸ੍ਰੀ ਮਨੋਹਰ ਸਿੰਘ ਕਾਨੂੰਗੋ ਦੀ ਪ੍ਰਧਾਨਗੀ ਮੰਡਲ ਦੀ ਰਹਿਨੁਮਾਈ ਹੇਠ ਕਰਵਾਈ ਗਈ। ਇਹ ਚੋਣ ਸਰਬਸੰਮਤੀ ਨਾਲ ਸ਼ਾਂਤਮਈ ਅਤੇ ਸੁਖਾਵੇਂ ਮਾਹੌਲ ਵਿੱਚ ਸੰਪੰਨ ਹੋਈ। ਇਸ ਮੌਕੇ ਤਹਿਸੀਲ ਸੁਲਤਾਨਪੁਰ ਲੋਧੀ ਅਤੇ ਸਬ-ਤਹਿਸੀਲ ਤਲਵੰਡੀ ਚੌਧਰੀਆਂ ਦੇ ਸਮੂਹ ਪਟਵਾਰੀਆਂ ਨੇ ਸ਼ਮੂਲੀਅਤ ਕੀਤੀ।
ਚੋਣ ਦੌਰਾਨ ਸ੍ਰੀ ਰਾਜਨਬੀਰ ਅਟਵਾਲ ਨੂੰ ਸਰਬਸੰਮਤੀ ਨਾਲ ਇਕਾਈ ਦਾ ਪ੍ਰਧਾਨ ਚੁਣਿਆ ਗਿਆ। ਇਸੇ ਤਰ੍ਹਾਂ ਸ੍ਰੀ ਹਰਮਨਦੀਪ ਸਿੰਘ ਨੂੰ ਜਨਰਲ ਸਕੱਤਰ, ਸ੍ਰੀ ਸੁਖਵਿੰਦਰ ਰਾਮ ਨੂੰ ਸੀਨੀਅਰ ਮੀਤ ਪ੍ਰਧਾਨ, ਸ੍ਰੀ ਰਾਜਵੀਰ ਸਿੰਘ ਨੂੰ ਮੀਤ ਪ੍ਰਧਾਨ ਅਤੇ ਸ੍ਰੀ ਮਨਕਿਰਤ ਸਿੰਘ ਨੂੰ ਖਜ਼ਾਨਚੀ ਚੁਣਿਆ ਗਿਆ।
ਇਸ ਤੋਂ ਇਲਾਵਾ ਸ੍ਰੀ ਸੁਖਜੀਤ ਸਿੰਘ, ਸ੍ਰੀ ਸੁਨੀਲ ਗੌਡ, ਸ੍ਰੀ ਲਵਪ੍ਰੀਤ ਸਿੰਘ ਭੱਟੀ, ਸ੍ਰੀ ਗੁਰਭੇਜ ਸਿੰਘ ਅਤੇ ਸ੍ਰੀ ਸੁਖਦੇਵ ਸਿੰਘ ਨੂੰ ਜ਼ਿਲ੍ਹਾ ਨੁਮਾਇੰਦੇ ਨਿਯੁਕਤ ਕੀਤਾ ਗਿਆ। ਸ੍ਰੀ ਲਵਪ੍ਰੀਤ ਸਿੰਘ ਗਿੱਲ ਨੂੰ ਪ੍ਰੈੱਸ ਸਕੱਤਰ, ਸ੍ਰੀ ਮਨਜੀਤ ਸਿੰਘ ਨੂੰ ਸਹਾਇਕ ਸਕੱਤਰ ਅਤੇ ਸ੍ਰੀ ਸਰਬਜੀਤ ਸਿੰਘ ਨੂੰ ਸਹਾਇਕ ਖਜ਼ਾਨਚੀ ਦੀ ਜ਼ਿੰਮੇਵਾਰੀ ਸੌਂਪੀ ਗਈ।
ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਸ੍ਰੀ ਰਾਜਨਬੀਰ ਅਟਵਾਲ ਨੇ ਸਮੂਹ ਪਟਵਾਰੀ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਯੂਨੀਅਨ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਟਵਾਰੀਆਂ ਦੀਆਂ ਜਾਇਜ਼ ਮੰਗਾਂ, ਤਰੱਕੀਆਂ, ਖਾਲੀ ਅਸਾਮੀਆਂ ਦੀ ਭਰਤੀ ਅਤੇ ਹੋਰ ਭਖਦੇ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਸਰਕਾਰ ਤੱਕ ਪਹੁੰਚਾਇਆ ਜਾਵੇਗਾ। ਇਸ ਦੇ ਨਾਲ ਹੀ ਯੂਨੀਅਨ ਦੀ ਏਕਤਾ ਅਤੇ ਮਜ਼ਬੂਤੀ ਲਈ ਵੀ ਲਗਾਤਾਰ ਯਤਨ ਕੀਤੇ ਜਾਣਗੇ।
- Download Babushahi App
-
-