ਬਠਿੰਡਾ ਦਿਹਾਤੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੋਪਾਲ ਸਿੰਘ ਕੋਟ ਫੱਤਾ ਸਨਮਾਨਿਤ
ਅਸ਼ੋਕ ਵਰਮਾ
ਬਠਿੰਡਾ , 20 ਨਵੰਬਰ 2026: ਪੰਜਾਬ ਸਰਕਾਰ ਵੱਲੋਂ ਸ਼ੁਰੂ
ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਠਿੰਡਾ ਦਿਹਾਤੀ ਹਲਕੇ ਦੇ ਵੱਡੇ ਪਿੰਡ ਕੋਟ ਸ਼ਮੀਰ ਤੋਂ ਤੀਰਥ ਯਾਤਰਾ 'ਤੇ ਗਈ ਸੰਗਤ ਵੱਲੋਂ ਵਾਪਸੀ ਉਪਰੰਤ ਗੋਪਾਲ ਸਿੰਘ ਕੋਟਫੱਤਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਕੱਤਰ ਹੋਏ ਪਿੰਡ ਵਾਸੀਆਂ ਤੇ ਸੰਗਤ ਨੇ ਗੋਪਾਲ ਸਿੰਘ ਕੋਟਫੱਤਾ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਤੇ ਮੁੱਖ ਮੰਤਰੀ ਪੰਜਾਬ ਤੇ ਪੰਜਾਬ ਸਰਕਾਰ ਦਾ ਇਸ ਯੋਜਨਾ ਲਈ ਧੰਨਵਾਦ ਪ੍ਰਗਟਾਇਆ।ਇਸ ਮੌਕੇ ਗੋਪਾਲ ਸਿੰਘ ਕੋਟਫੱਤਾ ਨੇ ਤੀਰਥ ਯਾਤਰਾ ਕਰਕੇ ਪਰਤੀ ਸੰਗਤ ਨਾਲ ਗੱਲਬਾਤ ਕੀਤੀ ਤੇ ਯਾਤਰਾ ਦੌਰਾਨ ਮਿਲੀਆਂ ਸਹੂਲਤਾਂ ਸਬੰਧੀ ਫੀਡਬੈਕ ਹਾਸਲ ਕੀਤਾ। ਸੰਗਤ ਨੇ ਤੀਰਥ ਯਾਤਰਾ ਯੋਜਨਾ ਨੂੰ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।
ਇਸ ਦੌਰਾਨ ਗੋਪਾਲ ਸਿੰਘ ਕੋਟਫੱਤਾ ਨੇ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਅਤੇ ਲੋਕਾਂ ਨੂੰ ਵਿਕਾਸ ਤੇ ਲੋਕ ਭਲਾਈ ਦੇ ਕੰਮਾਂ ਨੂੰਅੱਗੇ ਵਧਾਉਣ ਲਈ ਮੁੜ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਪੰਮਾ, ਯੂਥ ਪ੍ਰਧਾਨ ਮਨਪ੍ਰੀਤ ਸਿੰਘ ਮਨੀ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜੇ ਹਰਜੀਤ ਸਿੰਘ ਚਹਿਲ, ਬੀ.ਸੀ. ਵਿੰਗ ਦੇ ਬਲਾਕ ਪ੍ਰਧਾਨ ਗੋਰਾ ਸਿੰਘ, ਮੀਡੀਆ ਇੰਚਾਰਜ ਅਤੇ ਸਾਬਕਾ ਕੌਂਸਲਰ ਜਗਰੂਪ ਸਿੰਘ ਗਿੱਲ, ਮੌਜੂਦਾ ਐੱਮ.ਸੀ. ਟੇਕ ਸਿੰਘ ਸਰਪੰਚ, ਵਾਰਡ ਇੰਚਾਰਜ ਜੁੰਮਾ ਸਿੰਘ, ਸਾਬਕਾ ਕੌਂਸਲਰ ਜਲੰਧਰ ਸਿੰਘ, ਸਾਬਕਾ ਕੌਂਸਲਰ ਜਰਨੈਲ ਸਿੰਘ ਪ੍ਰਧਾਨ, ਹਰਪ੍ਰੀਤ ਸਿੰਘ ਰਤੜਾ, ਸੁਰਜੀਤ ਸਿੰਘ ਰੱਖੜਾ, ਕੁਲਦੀਪ ਸਿੰਘ ਨੰਦ ਕਾ, ਸਾਬਕਾ ਕੌਂਸਲਰ ਦਲਵੀਰ ਸਿੰਘ ਪੱਪੀ ਅਤੇ ਸੁਖਰਾਜ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਨਗਰ ਵਾਸੀ ਹਾਜ਼ਰ ਸਨ।
- Download Babushahi App
-
-