AAP ਹਿਮਾਚਲ ਪ੍ਰਦੇਸ਼ 'ਚ ਕਾਂਗਰਸ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਸੜਕਾਂ 'ਤੇ ਉਤਰ ਕੇ ਮਾਵਾਂ-ਭੈਣਾਂ ਦੀ ਆਵਾਜ਼ ਕਰੇਗੀ ਬੁਲੰਦ: ਮਨੀਸ਼ ਸਿਸੋਦੀਆ
ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਔਰਤਾਂ ਨੂੰ 1,500 ਰੁਪਏ ਦੇਣ ਦਾ ਵਾਅਦਾ ਕੀਤਾ ਸੀ, 4 ਸਾਲ ਬੀਤਣ ਦੇ ਬਾਵਜੂਦ ਕਾਂਗਰਸ ਸਰਕਾਰ ਇੱਕ ਵੀ ਵਾਅਦਾ ਪੂਰਾ ਕਰਨ ਵਿੱਚ ਨਾਕਾਮ: ਮਨੀਸ਼ ਸਿਸੋਦੀਆ
ਕਾਂਗਰਸ ਨੇ ਅਰਵਿੰਦ ਕੇਜਰੀਵਾਲ ਦੀਆਂ ਗਾਰੰਟੀਆਂ ਚੋਰੀ ਕੀਤੀਆਂ, ਪਰ ਸਰਕਾਰ ਬਣਾਉਣ ਤੋਂ ਬਾਅਦ ਹਿਮਾਚਲ ਦੀਆਂ ਔਰਤਾਂ, ਨੌਜਵਾਨਾਂ ਅਤੇ ਪਰਿਵਾਰਾਂ ਨਾਲ ਧੋਖਾ ਕਰਦਿਆਂ ਹਰ ਵੱਡਾ ਚੋਣ ਵਾਅਦਾ ਤੋੜਿਆ: ਮਨੀਸ਼ ਸਿਸੋਦੀਆ
ਕਾਂਗਰਸ ਨੇ 300 ਯੂਨਿਟ ਮੁਫ਼ਤ ਬਿਜਲੀ ਦਾ ਵਾਅਦਾ ਕੀਤਾ ਸੀ, ਪਰ ਪਹਿਲਾਂ ਤੋਂ ਮਿਲ ਰਹੀ 125 ਯੂਨਿਟ ਦੀ ਰਾਹਤ ਵੀ ਬੰਦ ਕਰ ਦਿੱਤੀ: ਮਨੀਸ਼ ਸਿਸੋਦੀਆ
ਹਿਮਾਚਲ ਦੇ ਲੋਕ ਗੁਆਂਢੀ 'ਆਪ' ਸ਼ਾਸਿਤ ਪੰਜਾਬ ਵਿੱਚ 300 ਯੂਨਿਟ ਮੁਫ਼ਤ ਬਿਜਲੀ ਮਿਲਦੀ ਦੇਖ ਰਹੇ ਹਨ, ਜਦਕਿ ਕਾਂਗਰਸ ਆਪਣੀਆਂ ਗਾਰੰਟੀਆਂ ਤੋਂ ਮੁੱਕਰ ਰਹੀ ਹੈ: ਮਨੀਸ਼ ਸਿਸੋਦੀਆ
ਧੋਖੇ 'ਤੇ ਬਣੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨਾ ਜ਼ਰੂਰੀ, 'ਆਪ' ਪੂਰੀ ਤਾਕਤ ਨਾਲ ਲੜੇਗੀ ਹਿਮਾਚਲ ਚੋਣਾਂ: ਮਨੀਸ਼ ਸਿਸੋਦੀਆ
ਧਰਮਸ਼ਾਲਾ/ਚੰਡੀਗੜ੍ਹ, 20 ਨਵੰਬਰ
ਆਮ ਆਦਮੀ ਪਾਰਟੀ ('ਆਪ') ਨੇ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਸਰਕਾਰ ਵੱਲੋਂ ਔਰਤਾਂ ਅਤੇ ਨੌਜਵਾਨਾਂ ਨਾਲ ਕੀਤੀ ਗਈ ਵਾਅਦਾ ਖ਼ਿਲਾਫ਼ੀ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰਦਿਆਂ ਹਰ ਵੱਡੇ ਚੋਣ ਵਾਅਦੇ ਨੂੰ ਪੂਰਾ ਕਰਨ ਵਿੱਚ ਅਸਫਲ ਰਹਿਣ 'ਤੇ ਸੜਕਾਂ 'ਤੇ ਉਤਰ ਆਈ ਹੈ। 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਔਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਦੀ ਵਿੱਤੀ ਸਹਾਇਤਾ, ਨੌਜਵਾਨਾਂ ਲਈ 5 ਲੱਖ ਨੌਕਰੀਆਂ ਅਤੇ 300 ਯੂਨਿਟ ਮੁਫ਼ਤ ਬਿਜਲੀ ਦੇ ਅਧੂਰੇ ਵਾਅਦਿਆਂ ਦਾ ਜ਼ਿਕਰ ਕਰਦਿਆਂ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਦੀ ਤੁਲਨਾ ਭਗਵੰਤ ਮਾਨ ਸਰਕਾਰ ਦੇ ਮਾਡਲ ਨਾਲ ਕੀਤੀ, ਜਿਸ ਤਹਿਤ ਮੁਫ਼ਤ ਬਿਜਲੀ ਅਤੇ ਔਰਤਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਹਿਮਾਚਲ ਵਿਧਾਨ ਸਭਾ ਚੋਣਾਂ ਵਿੱਚ ਇੱਕ ਸਾਲ ਬਾਕੀ ਰਹਿੰਦਿਆਂ, ਸੀਨੀਅਰ 'ਆਪ' ਆਗੂ ਨੇ ਕਾਂਗਰਸ ਨੂੰ ਚੇਤਾਵਨੀ ਦਿੱਤੀ ਕਿ ਉਸ ਕੋਲ ਆਪਣੀਆਂ ਗਾਰੰਟੀਆਂ ਪੂਰੀਆਂ ਕਰਨ ਲਈ ਬਹੁਤ ਘੱਟ ਸਮਾਂ ਬਚਿਆ ਹੈ ਅਤੇ ਐਲਾਨ ਕੀਤਾ ਕਿ 'ਆਪ' ਵਿਧਾਨ ਸਭਾ ਦੇ ਘਿਰਾਓ ਤੋਂ ਸ਼ੁਰੂਆਤ ਕਰਦਿਆਂ ਇਸ ਮੁਹਿੰਮ ਨੂੰ ਹਰ ਘਰ ਤੱਕ ਲੈ ਕੇ ਜਾਵੇਗੀ।
'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ, "ਕਾਂਗਰਸ ਦੇ ਧੋਖੇ ਤੋਂ ਦੁਖੀ ਹਿਮਾਚਲ ਪ੍ਰਦੇਸ਼ ਦੀਆਂ ਮਾਵਾਂ ਅਤੇ ਭੈਣਾਂ ਦੀ ਆਵਾਜ਼ ਬੁਲੰਦ ਕਰਦਿਆਂ ਆਮ ਆਦਮੀ ਪਾਰਟੀ ਵਿਧਾਨ ਸਭਾ ਵੱਲ ਮਾਰਚ ਕਰਨ ਲਈ ਧਰਮਸ਼ਾਲਾ ਦੀਆਂ ਸੜਕਾਂ 'ਤੇ ਉਤਰ ਆਈ ਹੈ। ਚੋਣਾਂ ਦੌਰਾਨ ਕਾਂਗਰਸ ਨੇ ਹਰ ਮਹੀਨੇ 1,500 ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਪਰ ਸਰਕਾਰ ਬਣਨ ਤੋਂ ਬਾਅਦ ਕਾਂਗਰਸ ਵੱਲੋਂ ਸਿਰਫ਼ ਧੋਖਾ ਹੀ ਮਿਲਿਆ। ਆਮ ਆਦਮੀ ਪਾਰਟੀ ਹਿਮਾਚਲ ਪ੍ਰਦੇਸ਼ ਦੀਆਂ ਮਾਵਾਂ ਅਤੇ ਭੈਣਾਂ ਦੇ ਨਾਲ ਖੜ੍ਹੀ ਹੈ।"
ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ 'ਆਪ' ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਔਰਤਾਂ ਅਤੇ ਨੌਜਵਾਨਾਂ ਨਾਲ ਕੀਤੇ ਅਧੂਰੇ ਵਾਅਦਿਆਂ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ, "4 ਸਾਲ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਕਾਂਗਰਸ ਦੀ ਸਰਕਾਰ ਚੁਣੀ ਸੀ। ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨਾਲ ਬਹੁਤ ਵੱਡੇ-ਵੱਡੇ ਵਾਅਦੇ ਕੀਤੇ ਸਨ। ਪਰ, ਜਿਵੇਂ ਕਿ ਕਾਂਗਰਸ ਦੀ ਹਮੇਸ਼ਾ ਤੋਂ ਆਦਤ ਰਹੀ ਹੈ, ਉਹ ਆਪਣੇ ਵਾਅਦਿਆਂ ਤੋਂ ਮੁੱਕਰ ਗਈ।"
ਉਨ੍ਹਾਂ ਅੱਗੇ ਕਿਹਾ, "ਪੰਜਾਬ ਵਿੱਚ ਜਦੋਂ ਇਨ੍ਹਾਂ ਦੀ ਸਰਕਾਰ ਸੀ, ਉੱਥੇ ਵੀ ਇਨ੍ਹਾਂ ਨੇ ਇਹੀ ਕੀਤਾ ਸੀ। ਕਾਂਗਰਸ ਨੇ ਪੰਜਾਬ ਵਿੱਚ ਜੋ ਵੀ ਵਾਅਦੇ ਕੀਤੇ, ਉਹ ਕਦੇ ਪੂਰੇ ਨਹੀਂ ਕੀਤੇ। ਪੰਜਾਬ ਵਿੱਚ ਘਰ-ਘਰ ਜਾ ਕੇ ਜੌਬ ਕਾਰਡ ਵੰਡੇ, ਪਰ ਕਿਸੇ ਨੂੰ ਨੌਕਰੀ ਨਹੀਂ ਦਿੱਤੀ। ਇਹੀ ਹਾਲ ਹਿਮਾਚਲ ਪ੍ਰਦੇਸ਼ ਵਿੱਚ ਹੈ। ਕਾਂਗਰਸ ਵੱਲੋਂ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨਾਲ ਕੀਤਾ ਗਿਆ ਇੱਕ ਵੀ ਵਾਅਦਾ ਪੂਰਾ ਨਹੀਂ ਹੋਇਆ।"
ਹਿਮਾਚਲ ਪ੍ਰਦੇਸ਼ ਵਿੱਚ ਔਰਤਾਂ ਦੀ ਦੁਰਦਸ਼ਾ 'ਤੇ ਬੋਲਦਿਆਂ ਮਨੀਸ਼ ਸਿਸੋਦੀਆ ਨੇ ਕਿਹਾ, "ਅੱਜ ਹਿਮਾਚਲ ਪ੍ਰਦੇਸ਼ ਦੀਆਂ ਮਾਵਾਂ ਅਤੇ ਧੀਆਂ ਕਾਂਗਰਸ ਵੱਲੋਂ ਠੱਗੀਆਂ ਮਹਿਸੂਸ ਕਰ ਰਹੀਆਂ ਹਨ। ਕਾਂਗਰਸ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਉਹ ਉਸ ਦੀ ਸਰਕਾਰ ਸੱਤਾ ਵਿੱਚ ਲਿਆਉਂਦੀਆਂ ਹਨ, ਤਾਂ ਪੰਜਾਬ ਦੀ 'ਆਪ' ਸਰਕਾਰ ਦੀ 'ਮਾਵਾਂ ਧੀਆਂ ਯੋਜਨਾ' ਵਾਂਗ ਹਿਮਾਚਲ ਪ੍ਰਦੇਸ਼ ਦੀ ਹਰ ਮਾਂ ਅਤੇ ਔਰਤ ਨੂੰ ਹਰ ਮਹੀਨੇ 1,500 ਰੁਪਏ ਮਿਲਣਗੇ। ਪਰ ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਦੀਆਂ ਮਾਵਾਂ, ਧੀਆਂ ਅਤੇ ਭੈਣਾਂ ਨਾਲ ਧੋਖਾ ਕੀਤਾ ਅਤੇ ਉਨ੍ਹਾਂ ਨੂੰ ਇੱਕ ਰੁਪਿਆ ਤੱਕ ਨਹੀਂ ਦਿੱਤਾ।"
ਸੀਨੀਅਰ 'ਆਪ' ਆਗੂ ਨੇ ਕਿਹਾ, "ਦੂਜੇ ਪਾਸੇ ਗੁਆਂਢੀ ਸੂਬੇ ਪੰਜਾਬ ਵਿੱਚ ਆਮ ਆਦਮੀ ਪਾਰਟੀ ('ਆਪ') ਦੀ ਸਰਕਾਰ ਹੈ, ਜਿੱਥੇ ਮਾਵਾਂ, ਧੀਆਂ ਅਤੇ ਔਰਤਾਂ ਆਪਣੇ ਮੁੱਖ ਮੰਤਰੀ ਨੂੰ ਅਸੀਸਾਂ ਦੇ ਰਹੀਆਂ ਹਨ ਅਤੇ ਭਗਵੰਤ ਮਾਨ ਸਰਕਾਰ ਦੇ ਮੁੜ ਸੱਤਾ ਵਿੱਚ ਆਉਣ ਦੀਆਂ ਅਰਦਾਸਾਂ ਕਰ ਰਹੀਆਂ ਹਨ। ਉਹ ਉਨ੍ਹਾਂ ਨੂੰ ਇਸ ਲਈ ਅਸੀਸਾਂ ਦੇ ਰਹੀਆਂ ਹਨ ਕਿਉਂਕਿ ਉਨ੍ਹਾਂ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ।"
ਮਨੀਸ਼ ਸਿਸੋਦੀਆ ਨੇ ਅੱਗੇ ਕਿਹਾ, "ਜਦੋਂ ਕਿ ਹਿਮਾਚਲ ਪ੍ਰਦੇਸ਼ ਦੀਆਂ ਮਾਵਾਂ ਅਤੇ ਭੈਣਾਂ ਕਾਂਗਰਸ ਦੇ ਧੋਖੇ ਕਾਰਨ ਠੱਗੀਆਂ ਅਤੇ ਦੁਖੀ ਮਹਿਸੂਸ ਕਰ ਰਹੀਆਂ ਹਨ, 'ਆਪ' ਦਾ ਹਰ ਵਰਕਰ ਅਤੇ ਆਗੂ ਉਨ੍ਹਾਂ ਦੀ ਆਵਾਜ਼ ਬਣ ਕੇ ਖੜ੍ਹਾ ਹੈ। ਅਸੀਂ ਹਿਮਾਚਲ ਪ੍ਰਦੇਸ਼ ਦੀਆਂ ਮਾਵਾਂ ਅਤੇ ਭੈਣਾਂ ਵੱਲੋਂ ਬੋਲਣਾ ਚਾਹੁੰਦੇ ਹਾਂ ਅਤੇ ਕਾਂਗਰਸ ਸਰਕਾਰ ਨੂੰ ਦੱਸਣਾ ਚਾਹੁੰਦੇ ਹਾਂ, 'ਤੁਹਾਡੇ ਕੋਲ ਸਿਰਫ਼ ਇੱਕ ਸਾਲ ਬਚਿਆ ਹੈ। ਹਿਮਾਚਲ ਪ੍ਰਦੇਸ਼ ਦੀਆਂ ਮਾਵਾਂ ਨਾਲ ਧੋਖਾ ਨਾ ਕਰੋ। ਇਸ ਦੀਆਂ ਭੈਣਾਂ ਨਾਲ ਧੋਖਾ ਨਾ ਕਰੋ।'"
ਪੰਜਾਬ ਸਰਕਾਰ ਦੇ ਸ਼ਾਸਨ ਮਾਡਲ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, "ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਸਨ ਦਾ ਇੱਕ ਸ਼ਾਨਦਾਰ ਮਾਡਲ ਪੇਸ਼ ਕੀਤਾ, ਘਾਟੇ ਵਿੱਚ ਚੱਲ ਰਹੀ ਸਰਕਾਰ ਨੂੰ ਅੱਗੇ ਵਧਾਇਆ ਅਤੇ ਪੰਜਾਬ ਦੀ ਹਰ ਮਾਂ ਅਤੇ ਭੈਣ ਨਾਲ ਕੀਤਾ ਆਪਣਾ ਚੋਣ ਵਾਅਦਾ ਪੂਰਾ ਕੀਤਾ, ਕਾਂਗਰਸ ਸਰਕਾਰ ਨੂੰ ਵੀ ਉਹੀ ਕਰਨਾ ਚਾਹੀਦਾ ਹੈ। ਮੈਂ ਹਿਮਾਚਲ ਪ੍ਰਦੇਸ਼ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਨੂੰ ਵੀ ਕਹਿਣਾ ਚਾਹੁੰਦਾ ਹਾਂ, 'ਚਿੰਤਾ ਨਾ ਕਰੋ। ਆਮ ਆਦਮੀ ਪਾਰਟੀ ਤੁਹਾਡੀ ਆਵਾਜ਼ ਬਣ ਕੇ ਤੁਹਾਡੇ ਨਾਲ ਖੜ੍ਹੀ ਹੈ। ਅੱਜ ਆਮ ਆਦਮੀ ਪਾਰਟੀ ਹਿਮਾਚਲ ਦੀਆਂ ਮਾਵਾਂ-ਭੈਣਾਂ ਦੀ ਆਵਾਜ਼ ਹੈ। ਤੁਹਾਡੇ ਕੋਲ ਇੱਕ ਸਾਲ ਹੈ। ਜੇਕਰ ਕਾਂਗਰਸ ਇਸ ਸਮੇਂ ਦੇ ਅੰਦਰ ਆਪਣੇ ਵਾਅਦੇ ਪੂਰੇ ਨਹੀਂ ਕਰਦੀ, ਤਾਂ ਪੂਰੀ ਤਾਕਤ ਨਾਲ ਇਕੱਠੇ ਹੋਵੋ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਓ।'"
ਚੋਣ ਵਾਅਦੇ ਪੂਰੇ ਕਰਨ ਦੇ 'ਆਪ' ਦੇ ਰਿਕਾਰਡ 'ਤੇ ਜ਼ੋਰ ਦਿੰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ, "ਆਮ ਆਦਮੀ ਪਾਰਟੀ ਜੋ ਵੀ ਵਾਅਦੇ ਕਰਦੀ ਹੈ, ਉਹ ਹਰ ਸੂਬੇ ਵਿੱਚ ਪੂਰੇ ਕਰਦੀ ਹੈ, ਚਾਹੇ ਉਹ ਪੰਜਾਬ ਹੋਵੇ ਜਾਂ ਦਿੱਲੀ। ਅਰਵਿੰਦ ਕੇਜਰੀਵਾਲ ਦੀ ਰਾਜਨੀਤੀ ਵਾਅਦੇ ਪੂਰੇ ਕਰਨ ਦੀ ਹੈ। ਕਾਂਗਰਸ ਨੇ ਹੋਰ ਵੀ ਕਈ ਵਾਅਦੇ ਕੀਤੇ ਸਨ। ਇਸ ਨੇ ਨੌਜਵਾਨਾਂ ਨੂੰ ਪੰਜ ਲੱਖ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਅੱਜ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੋਵਾਂ ਥਾਵਾਂ ਦੇ ਨੌਜਵਾਨ ਕਾਂਗਰਸ ਵੱਲੋਂ ਠੱਗੇ ਮਹਿਸੂਸ ਕਰ ਰਹੇ ਹਨ।"
ਪੰਜਾਬ ਵਿੱਚ ਰੁਜ਼ਗਾਰ ਪੈਦਾ ਕਰਨ 'ਤੇ ਚਾਨਣਾ ਪਾਉਂਦਿਆਂ 'ਆਪ' ਦੇ ਪੰਜਾਬ ਪ੍ਰਭਾਰੀ ਨੇ ਕਿਹਾ, "ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਰਕਾਰੀ ਨੌਕਰੀਆਂ ਹੀ ਨਹੀਂ ਦਿੱਤੀਆਂ। ਇਸ ਨੇ ਕਾਰੋਬਾਰਾਂ ਨੂੰ ਵਧਾਉਣ ਅਤੇ ਦੁਨੀਆ ਭਰ ਤੋਂ ਨਿਵੇਸ਼ ਲਿਆਉਣ ਵਿੱਚ ਵੀ ਰਿਕਾਰਡ ਤੋੜੇ ਹਨ ਤਾਂ ਜੋ ਪ੍ਰਾਈਵੇਟ ਸੈਕਟਰ ਵਿੱਚ ਵੱਧ ਤੋਂ ਵੱਧ ਨੌਕਰੀਆਂ ਪੈਦਾ ਹੋ ਸਕਣ। ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਦੇ ਆਮ ਪਰਿਵਾਰਾਂ ਨਾਲ ਵੀ ਧੋਖਾ ਕੀਤਾ ਹੈ, ਜਿਨ੍ਹਾਂ ਵਿੱਚ ਉਹ ਲੋਕ ਵੀ ਸ਼ਾਮਲ ਹਨ ਜੋ ਫੈਕਟਰੀਆਂ ਵਿੱਚ ਕੰਮ ਕਰਦੇ ਹਨ, ਦੁਕਾਨਾਂ ਚਲਾਉਂਦੇ ਹਨ, ਖੇਤੀਬਾੜੀ ਕਰਦੇ ਹਨ ਜਾਂ ਮਜ਼ਦੂਰੀ ਕਰਦੇ ਹਨ।"
ਕਾਂਗਰਸ ਸਰਕਾਰ ਦੇ ਮੁਫ਼ਤ ਬਿਜਲੀ ਦੇ ਵਾਅਦੇ 'ਤੇ ਮਨੀਸ਼ ਸਿਸੋਦੀਆ ਨੇ ਕਿਹਾ, "ਕਾਂਗਰਸ ਨੇ 300 ਯੂਨਿਟ ਮੁਫ਼ਤ ਬਿਜਲੀ ਦਾ ਵਾਅਦਾ ਕੀਤਾ ਸੀ। ਪਰ ਸਰਕਾਰ ਬਣਨ ਤੋਂ ਬਾਅਦ, ਇਸ ਨੇ ਲੋਕਾਂ ਨੂੰ ਪਹਿਲਾਂ ਤੋਂ ਮਿਲ ਰਹੀ 125 ਯੂਨਿਟ ਮੁਫ਼ਤ ਬਿਜਲੀ ਵੀ ਬੰਦ ਕਰ ਦਿੱਤੀ। ਇਸ ਨਾਲ ਹਿਮਾਚਲ ਪ੍ਰਦੇਸ਼ ਦੇ ਆਮ ਲੋਕ ਹੋਰ ਵੀ ਜ਼ਿਆਦਾ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ।"
ਉਨ੍ਹਾਂ ਅੱਗੇ ਕਿਹਾ, "ਉਹ ਇਹ ਵੀ ਦੇਖ ਸਕਦੇ ਹਨ ਕਿ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਗੁਆਂਢੀ ਸੂਬੇ ਪੰਜਾਬ ਵਿੱਚ ਕੀ ਹੋਇਆ। ਸਰਕਾਰ ਬਣਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਕੈਬਨਿਟ ਫੈਸਲਾ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਸੀ। ਪੰਜਾਬ ਦੇ ਹਰ ਘਰ ਨੂੰ ਪਿਛਲੇ 5 ਸਾਲਾਂ ਤੋਂ ਮੁਫ਼ਤ ਬਿਜਲੀ ਮਿਲ ਰਹੀ ਹੈ। ਲਗਭਗ 90 ਫੀਸਦੀ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆਉਂਦੇ ਹਨ।"
ਪੰਜਾਬ ਸਰਕਾਰ ਵੱਲੋਂ ਆਪਣੇ ਸਰੋਤਾਂ ਦੇ ਪ੍ਰਬੰਧਨ ਬਾਰੇ ਦੱਸਦਿਆਂ ਉਨ੍ਹਾਂ ਕਿਹਾ, "ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਬਿਜਲੀ ਸਪਲਾਈ ਅਤੇ ਇਸ ਦੇ ਸਰੋਤਾਂ ਦਾ ਸਹੀ ਪ੍ਰਬੰਧਨ ਕੀਤਾ। ਕਾਂਗਰਸ ਨੇ ਉੱਥੇ ਵੀ ਸੂਬੇ ਦੀ ਵਿੱਤੀ ਹਾਲਤ ਬਰਬਾਦ ਕਰ ਦਿੱਤੀ ਸੀ। ਜਦੋਂ ਅਸੀਂ ਪੰਜਾਬ ਵਿੱਚ ਸਰਕਾਰ ਬਣਾਈ, ਤਾਂ ਚੋਣ ਪ੍ਰਚਾਰ ਦੌਰਾਨ ਲੋਕ ਸਾਨੂੰ ਸਵਾਲ ਕਰਦੇ ਸਨ ਕਿ ਜਦੋਂ ਪੰਜਾਬ ਕੋਲ ਪੈਸਾ ਹੀ ਨਹੀਂ ਹੈ ਤਾਂ ਅਸੀਂ ਆਪਣੇ ਵਾਅਦੇ ਕਿਵੇਂ ਪੂਰੇ ਕਰਾਂਗੇ। ਇਹੀ ਕਾਰਨ ਹੈ ਕਿ ਲੋਕ ਸਰਕਾਰ ਚੁਣਦੇ ਹਨ। ਉਹ ਇੱਕ ਸਮਝਦਾਰ ਅਤੇ ਦੂਰਅੰਦੇਸ਼ੀ ਸਰਕਾਰ ਚੁਣਦੇ ਹਨ, ਅਤੇ ਇਹੀ ਕਾਰਨ ਹੈ ਕਿ 5 ਸਾਲਾਂ ਬਾਅਦ, ਉਹ ਧੋਖਾ ਦੇਣ ਵਾਲੀ ਸਰਕਾਰ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਂਦੇ ਹਨ।"
ਮਨੀਸ਼ ਸਿਸੋਦੀਆ ਨੇ ਅੱਗੇ ਕਿਹਾ, "ਘਾਟੇ ਵਾਲਾ ਸੂਬਾ ਵਿਰਾਸਤ ਵਿੱਚ ਮਿਲਣ ਦੇ ਬਾਵਜੂਦ, ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਦੂਰਅੰਦੇਸ਼ੀ ਦੀ ਵਰਤੋਂ ਕੀਤੀ ਅਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਇਹ ਯਕੀਨੀ ਬਣਾਇਆ ਕਿ ਪੰਜਾਬ ਵਿੱਚ 300 ਯੂਨਿਟ ਮੁਫ਼ਤ ਬਿਜਲੀ ਮਿਲਣੀ ਸ਼ੁਰੂ ਹੋਵੇ। ਪਰ ਕਾਂਗਰਸ, ਜਿਸ ਨੇ ਚੋਣਾਂ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ, ਸਰਕਾਰ ਬਣਾਉਣ ਤੋਂ ਬਾਅਦ ਉਨ੍ਹਾਂ 'ਤੇ ਚਰਚਾ ਵੀ ਨਹੀਂ ਕਰਨਾ ਚਾਹੁੰਦੀ।"
ਕਾਂਗਰਸ ਦੀਆਂ ਹੋਰ ਅਧੂਰੀਆਂ ਗਾਰੰਟੀਆਂ ਗਿਣਾਉਂਦਿਆਂ 'ਆਪ' ਆਗੂ ਨੇ ਕਿਹਾ, "ਕਾਂਗਰਸ ਨੇ ਹੋਰ ਵੀ ਕਈ ਵਾਅਦੇ ਕੀਤੇ ਸਨ। ਇਸ ਨੇ 10 ਗਾਰੰਟੀਆਂ ਦਾ ਐਲਾਨ ਕੀਤਾ ਸੀ। ਇਸ ਨੇ ਵਾਅਦਾ ਕੀਤਾ ਸੀ ਕਿ ਫਲ ਉਤਪਾਦਕ ਆਪਣੀ ਫਸਲ ਦੀਆਂ ਕੀਮਤਾਂ ਖੁਦ ਤੈਅ ਕਰਨਗੇ। ਉਸ ਵਾਅਦੇ ਦਾ ਕੀ ਬਣਿਆ? ਇਸ ਨੇ ਮੋਬਾਈਲ ਕਲੀਨਿਕਾਂ ਦਾ ਵਾਅਦਾ ਕੀਤਾ ਸੀ। ਉਨ੍ਹਾਂ ਦਾ ਕੀ ਬਣਿਆ? ਇਸ ਨੇ 2 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਗੋਬਰ ਖਰੀਦਣ ਦਾ ਵਾਅਦਾ ਕੀਤਾ ਸੀ। ਇਸ ਨੇ ਗਾਵਾਂ ਅਤੇ ਮੱਝਾਂ ਰੱਖਣ ਵਾਲੇ ਪਸ਼ੂ ਪਾਲਕਾਂ ਤੋਂ ਹਰ ਰੋਜ਼ 10 ਲੀਟਰ ਦੁੱਧ ਖਰੀਦਣ ਦਾ ਵੀ ਵਾਅਦਾ ਕੀਤਾ ਸੀ। ਉਸ ਵਾਅਦੇ ਦਾ ਕੀ ਬਣਿਆ?"
ਸਿੱਖਿਆ ਸਬੰਧੀ ਕਾਂਗਰਸ ਦੇ ਵਾਅਦਿਆਂ ਦਾ ਜ਼ਿਕਰ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ, "ਆਮ ਆਦਮੀ ਪਾਰਟੀ ਸਿੱਖਿਆ ਪ੍ਰਤੀ ਇੱਕ ਦੂਰਅੰਦੇਸ਼ੀ ਸੋਚ ਨਾਲ ਕੰਮ ਕਰਦੀ ਹੈ। ਜਦੋਂ ਆਮ ਆਦਮੀ ਪਾਰਟੀ ਇੱਕ ਸਕੂਲ ਬਣਾਉਣ ਦੀ ਗੱਲ ਕਰਦੀ ਹੈ, ਤਾਂ ਉਹ ਚਾਰ ਸਕੂਲ ਬਣਾਉਣ ਲਈ ਆਪਣੀ ਪੂਰੀ ਵਾਹ ਲਾ ਦਿੰਦੀ ਹੈ। ਪਰ ਕਾਂਗਰਸ ਨੇ ਹਰ ਵਿਧਾਨ ਸਭਾ ਹਲਕੇ ਵਿੱਚ ਚਾਰ ਆਧੁਨਿਕ, ਅੰਤਰਰਾਸ਼ਟਰੀ ਪੱਧਰ ਦੇ ਸਕੂਲ ਖੋਲ੍ਹਣ ਦਾ ਵਾਅਦਾ ਕੀਤਾ ਸੀ। ਹਿਮਾਚਲ ਪ੍ਰਦੇਸ਼ ਦੇ ਬੱਚੇ ਅਤੇ ਉਨ੍ਹਾਂ ਦੇ ਮਾਪੇ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਕਿਉਂਕਿ ਕਾਂਗਰਸ ਨੇ ਚੋਣਾਂ ਦੌਰਾਨ ਉਨ੍ਹਾਂ ਨਾਲ ਝੂਠ ਬੋਲਿਆ ਸੀ। ਸਾਨੂੰ ਹਿਮਾਚਲ ਪ੍ਰਦੇਸ਼ ਦੇ ਉਨ੍ਹਾਂ ਬੱਚਿਆਂ ਅਤੇ ਮਾਪਿਆਂ ਨਾਲ ਹਮਦਰਦੀ ਹੈ, ਜਿਨ੍ਹਾਂ ਨਾਲ ਮਿਆਰੀ ਸਿੱਖਿਆ ਅਤੇ ਚੰਗੇ ਸਕੂਲਾਂ ਦਾ ਵਾਅਦਾ ਕੀਤਾ ਗਿਆ ਸੀ। ਕਾਂਗਰਸ ਨੇ ਇੱਕ ਵੀ ਸਕੂਲ ਨਹੀਂ ਖੋਲ੍ਹਿਆ।"
ਉਨ੍ਹਾਂ ਅੱਗੇ ਕਿਹਾ, "ਇਸ ਤੋਂ ਇਲਾਵਾ ਹੋਰ ਵੀ ਕਈ ਵਾਅਦੇ ਸਨ, ਜਿਨ੍ਹਾਂ ਵਿੱਚ ਨੌਜਵਾਨਾਂ ਲਈ 680 ਕਰੋੜ ਰੁਪਏ ਦਾ ਸਟਾਰਟ-ਅੱਪ ਫੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚੋਂ ਨਸ਼ਾ ਖਤਮ ਕਰਨ ਦੀ ਵਚਨਬੱਧਤਾ ਸ਼ਾਮਲ ਸੀ। ਕਾਂਗਰਸ ਸਰਕਾਰ ਦਾ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦਾ ਕੋਈ ਇਰਾਦਾ ਨਹੀਂ ਹੈ। ਚੋਣਾਂ ਦੌਰਾਨ ਇਸ ਦਾ ਮਕਸਦ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਧੋਖਾ ਦੇਣਾ ਅਤੇ ਉਨ੍ਹਾਂ ਦੀਆਂ ਵੋਟਾਂ ਹਾਸਲ ਕਰਨਾ ਸੀ। ਅਤੇ ਇਸ ਨੇ ਬਿਲਕੁਲ ਉਹੀ ਕੀਤਾ।"
ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਧੋਖਾ ਕਰਨ ਲਈ ਕਾਂਗਰਸ ਨੂੰ ਆੜੇ ਹੱਥੀਂ ਲੈਂਦਿਆਂ ਮਨੀਸ਼ ਸਿਸੋਦੀਆ ਨੇ ਕਿਹਾ, "ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਦੀਆਂ ਮਾਵਾਂ ਅਤੇ ਧੀਆਂ ਨਾਲ ਧੋਖਾ ਕੀਤਾ ਹੈ। ਇਸ ਨੇ ਸੂਬੇ ਦੇ ਨੌਜਵਾਨਾਂ ਨਾਲ ਧੋਖਾ ਕੀਤਾ ਹੈ। ਇਸ ਨੇ ਚੰਗੀ ਸਿੱਖਿਆ ਦਾ ਸੁਪਨਾ ਦੇਖਣ ਵਾਲੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਧੋਖਾ ਕੀਤਾ ਹੈ। ਕਾਂਗਰਸ ਸਰਕਾਰ ਧੋਖੇ 'ਤੇ ਬਣੀ ਸਰਕਾਰ ਹੈ। ਅਸੀਂ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਆਉਣ ਵਾਲੀਆਂ ਚੋਣਾਂ ਵਿੱਚ ਇਸ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ। ਆਮ ਆਦਮੀ ਪਾਰਟੀ ਪੂਰੀ ਤਾਕਤ ਨਾਲ ਚੋਣਾਂ ਲੜੇਗੀ। ਸਾਡਾ ਦਿਲੋਂ ਸਾਥ ਦਿਓ। ਅਸੀਂ ਹਰ ਵਾਅਦਾ ਪੂਰਾ ਕਰਾਂਗੇ, ਅਤੇ ਜੋ ਵਾਅਦੇ ਕੀਤੇ ਹਨ, ਉਸ ਤੋਂ ਵੀ ਵੱਧ ਕਰਕੇ ਦਿਖਾਵਾਂਗੇ।"
ਕਾਂਗਰਸ ਦੀਆਂ ਅਧੂਰੀਆਂ ਗਾਰੰਟੀਆਂ ਵਿਰੁੱਧ 'ਆਪ' ਅੰਦੋਲਨ ਕਰੇਗੀ ਤੇਜ਼, ਵਿਧਾਨ ਸਭਾ ਦਾ ਕੀਤਾ ਘਿਰਾਓ
ਆਮ ਆਦਮੀ ਪਾਰਟੀ ਨੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅਤੇ ਕਾਂਗਰਸ ਨੂੰ ਅਰਵਿੰਦ ਕੇਜਰੀਵਾਲ ਦੀਆਂ ਗਾਰੰਟੀਆਂ ਚੋਰੀ ਕਰਨ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਪੂਰੀ ਨਾ ਕਰਨ 'ਤੇ ਘੇਰਿਆ। ਪਾਰਟੀ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਸੜਕਾਂ 'ਤੇ ਲੈ ਕੇ ਜਾਵੇਗੀ, ਹਰ ਘਰ ਤੱਕ ਪਹੁੰਚ ਕਰੇਗੀ ਅਤੇ ਸਰਕਾਰ ਦੀ ਜਵਾਬਦੇਹੀ ਤੈਅ ਕਰੇਗੀ।
'ਆਪ' ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ, "ਸਾਡੇ ਵੱਲੋਂ ਦਿੱਤੇ ਗਏ ਅਲਟੀਮੇਟਮ ਦੇ ਹਿੱਸੇ ਵਜੋਂ, ਅਸੀਂ ਅੱਜ ਵਿਧਾਨ ਸਭਾ ਦੇ ਘਿਰਾਓ ਦਾ ਸੱਦਾ ਦਿੱਤਾ ਹੈ। ਆਮ ਆਦਮੀ ਪਾਰਟੀ ਮਨੀਸ਼ ਸਿਸੋਦੀਆ ਦੀ ਅਗਵਾਈ ਹੇਠ ਸਿੱਧਾ ਵਿਧਾਨ ਸਭਾ ਵੱਲ ਮਾਰਚ ਕਰੇਗੀ। ਆਉਣ ਵਾਲੇ ਦਿਨਾਂ ਵਿੱਚ, ਅਸੀਂ ਹਰ ਘਰ ਤੱਕ ਪਹੁੰਚ ਕਰਾਂਗੇ ਅਤੇ ਲੋਕਾਂ ਨੂੰ ਦੱਸਾਂਗੇ ਕਿ ਕਿਵੇਂ ਕਾਂਗਰਸ ਨੇ ਉਨ੍ਹਾਂ ਨਾਲ ਧੋਖਾ ਕੀਤਾ, ਗਾਰੰਟੀਆਂ ਚੋਰੀ ਕੀਤੀਆਂ ਅਤੇ ਇੱਕ ਵੀ ਗਾਰੰਟੀ ਪੂਰੀ ਕਰਨ ਵਿੱਚ ਅਸਫਲ ਰਹੀ।"
- Download Babushahi App
-
-