ਜਥੇਦਾਰ ਬਾਬਾ ਟੇਕ ਸਿੰਘ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਚੁਣੇ ਜਾਣ ’ਤੇ ਸ਼ੁਭਕਾਮਨਾਵਾਂ
ਅਸ਼ੋਕ ਵਰਮਾ
ਤਲਵੰਡੀ ਸਾਬੋ, 20 ਨਵੰਬਰ 2026: ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ ’ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਉਨਾਂ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ ਹਨ। ਇੱਥੋਂ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਿੰਘ ਸਾਹਿਬ ਬਾਬਾ ਟੇੇਕ ਸਿੰਘ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪਿਛਲੇ ਸਮੇਂ ਦੌਰਾਨ ਪੰਥਕ ਕਾਰਜਾਂ, ਧਰਮ ਪ੍ਰਚਾਰ ਅਤੇ ਗੁਰਦੁਆਰਾ ਪ੍ਰਬੰਧਾਂ ਵਿੱਚ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਸਦਕਾ ਹੀ ਸਮੁੱਚੇ ਹਾਊਸ ਨੇ ਉਨ੍ਹਾਂ ’ਤੇ ਮੁੜ ਭਰੋਸਾ ਪ੍ਰਗਟਾਇਆ ਹੈ।
ਉਨ੍ਹਾਂ ਆਸ ਪ੍ਰਗਟਾਈ ਕਿ ਸ਼੍ਰੋਮਣੀ ਕਮੇਟੀ ਦੀ ਨਵੀਂ ਚੁਣੀ ਗਈ ਟੀਮ ਸਿੱਖ ਕੌਮ ਦੀ ਚੜ੍ਹਦੀਕਲਾ,ਗੁਰਧਾਮਾਂ ਦੀ ਸੇਵਾ-ਸੰਭਾਲ ਅਤੇ ਪੰਥਕ ਮਸਲਿਆਂ ਦੇ ਹੱਲ ਲਈ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਕਾਰਜ ਕਰੇਗੀ।
ਸਿੰਘ ਸਾਹਿਬ ਨੇ ਸ਼੍ਰੋਮਣੀ ਕਮੇਟੀ ਦਾ ਜਨਰਲ ਸਕੱਤਰ ਚੁਣੇ ਜਾਣ ਤੇ ਹਲਕਾ ਜੋਗਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਅਤੇ ਅੰਤ੍ਰਿਗ ਕਮੇਟੀ ਮੈਂਬਰ ਬਣਾਏ ਗਏ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮੋਹਣ ਸਿੰਘ ਬੰਗੀ ਨੂੰ ਵੀ ਵਿਸ਼ੇਸ ਤੌਰ ਤੇ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟਾਈ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਦੀ ਹੋਰ ਚੜ੍ਹਦੀਕਲਾ ਚ ਉਨ੍ਹਾਂ ਦਾ ਯੋਗਦਾਨ ਵੀ ਸ਼ਲਾਘਾਯੋਗ ਹੋਵੇਗਾ।ਸਿੰਘ ਸਾਹਿਬ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਅਰਦਾਸ ਕੀਤੀ ਹੈ ਕਿ ਗੁਰੂ ਸਾਹਿਬ ਸਮੁੱਚੀ ਨਵੀਂ ਚੁਣੀ ਗਈ ਲੀਡਰਸ਼ਿਪ ਨੂੰ ਪੰਥਕ ਸੇਵਾਵਾਂ ਨਿਭਾਉਣ ਦਾ ਬਲ ਬਖ਼ਸ਼ਣ।
- Download Babushahi App
-
-