ਧਰਮਵੀਰ ਕੌਸ਼ਿਕ ਪਟਵਾਰ ਯੂਨੀਅਨ ਤਹਿਸੀਲ ਡੇਰਾਬੱਸੀ ਦੇ ਸਰਬਸੰਮਤੀ ਨਾਲ ਬਣੇ ਪ੍ਰਧਾਨ
ਸੰਜੈ ਕੁਮਾਰ ਜਨਰਲ ਸਕੱਤਰ ਤੇ ਮਹੇਸ਼ਵਰ ਘਈ ਖ਼ਜ਼ਾਨਚੀ ਚੁਣੇ ਗਏ
ਮਲਕੀਤ ਸਿੰਘ ਮਲਕਪੁਰ
ਲਾਲੜੂ 20 ਨਵੰਬਰ 2026: ਦੀ ਰੈਵਨਿਊ ਪਟਵਾਰ ਯੂਨੀਅਨ ਡੇਰਾਬੱਸੀ ਦੀ ਇੱਕ ਅਹਿਮ ਮੀਟਿੰਗ ਡੇਰਾਬੱਸੀ ਵਿਖੇ ਹੋਈ, ਜਿਸ ਵਿੱਚ ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਐਸ ਏ ਐਸ ਨਗਰ (ਮੁਹਾਲੀ) ਦੇ ਪ੍ਰਧਾਨ ਸੌਰਭ ਸ਼ੁਕਲਾ ਦੇ ਨਾਲ -ਨਾਲ ਬਲਾਕ ਡੇਰਾਬੱਸੀ ਦੇ ਸਮੂਹ ਪਟਵਾਰੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਰਬਸੰਮਤੀ ਨਾਲ ਧਰਮਵੀਰ ਕੌਸ਼ਿਕ ਨੂੰ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਡੇਰਾਬੱਸੀ ਦਾ ਪ੍ਰਧਾਨ ਚੁਣਿਆ ਗਿਆ।
ਇਸੇ ਤਰ੍ਹਾਂ ਸੰਜੈ ਕੁਮਾਰ ਨੂੰ ਜਨਰਲ ਸਕੱਤਰ, ਮਹੇਸ਼ਵਰ ਘਈ ਨੂੰ ਖ਼ਜ਼ਾਨਚੀ, ਪ੍ਰਭਪਾਲ ਗਿੱਲ ਨੂੰ ਸਹਾਇਕ ਖ਼ਜ਼ਾਨਚੀ, ਸ਼ਾਮ ਸਿੰਘ ਰਾਣਾ ਅਤੇ ਅਕਸ਼ਪ੍ਰੀਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਰਾਹੁਲ ਕੁਮਾਰ ਅਤੇ ਪੁਨੀਤ ਗੋਦਾਰਾ ਨੂੰ ਮੀਤ ਪ੍ਰਧਾਨ, ਨਵਦੀਪ ਸਿੰਘ ਨੂੰ ਪ੍ਰਚਾਰ ਸਕੱਤਰ ਅਤੇ ਹਰਕਿਰਨ ਸਿੰਘ ਨੂੰ ਪ੍ਰੈੱਸ ਸਕੱਤਰ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਗੁਰਪ੍ਰੀਤ ਸਿੰਘ ਨੂੰ ਜ਼ਿਲ੍ਹਾ ਮੈਂਬਰ ਕਾਨੂੰਗੋਈ ਲਾਲੜੂ, ਤਰਨਦੀਪ ਸਿੰਘ ਨੂੰ ਜ਼ਿਲ੍ਹਾ ਮੈਂਬਰ ਕਾਨੂੰਗੋਈ ਸਮਗੌਲੀ, ਰਾਜਬੀਰ ਸਿੰਘ ਨੂੰ ਜ਼ਿਲ੍ਹਾ ਮੈਂਬਰ ਕਾਨੂੰਗੋਈ ਡੇਰਾਬੱਸੀ ਅਤੇ ਕੇਸ਼ਵ ਸਿੰਗਲਾ ਨੂੰ ਜ਼ਿਲ੍ਹਾ ਮੈਂਬਰ ਕਾਨੂੰਗੋਈ ਜ਼ੀਰਕਪੁਰ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਮੌਕੇ ਹੋਰਨਾਂ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਵੀ ਨਿਯੁਕਤੀ ਕੀਤੀ ਗਈ।
ਨਵ-ਨਿਯੁਕਤ ਪ੍ਰਧਾਨ ਧਰਮਵੀਰ ਕੌਸ਼ਿਕ ਨੇ ਸਮੂਹ ਪਟਵਾਰੀਆਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਟਵਾਰੀਆਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣਗੇ। ਉਨ੍ਹਾਂ ਕਿਹਾ ਕਿ ਜਥੇਬੰਦੀ ਦੀ ਏਕਤਾ ਅਤੇ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ ਅਤੇ ਪਟਵਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਦੇ ਨਾਲ ਆਮ ਲੋਕਾਂ ਦੇ ਜਾਇਜ਼ ਕੰਮ ਪਹਿਲ ਦੇ ਆਧਾਰ ਉਤੇ ਕੀਤੇ ਜਾਣਾ ਯਕੀਨੀ ਬਣਾਇਆ ਜਾਵੇਗਾ।
- Download Babushahi App
-
-