ਪੁਲਿਸ ਛਾਉਣੀ ’ਚ ਬਦਲਿਆ ਜੱਲੂਪੁਰ ਖੇੜਾ, ਅੰਮ੍ਰਿਤਪਾਲ ਹੋਣਗੇ ਦਾਦੀ ਦੇ ਅੰਤਿਮ ਸਸਕਾਰ ਵਿਚ ਸ਼ਾਮਲ
ਬਾਬੂਸ਼ਾਹੀ ਨੈਟਵਰਕ
ਅੰਮ੍ਰਿਤਸਰ, 21 ਨਵੰਬਰ, 2026: ਪੰਜਾਬ ਪੁਲਿਸ ਨੇ 800 ਤੋਂ ਜ਼ਿਆਦਾ ਪੁਲਿਸ ਮੁਲਾਜ਼ਮ ਤਾਇਨਾਤ ਕਰ ਕੇ ਖਡੂਰ ਸਾਹਿਬ ਦੇ ਐਮ ਪੀ ਅੰਮ੍ਰਿਤਪਾਲ ਸਿੰਘ ਦੇ ਪਿੰਡ ਜੱਲੂਪੁਰ ਖੇੜਾ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਅੱਜ ਅੰਤਿਮ ਸਸਕਾਰ ਹੈ। ਅੰਮ੍ਰਿਤਪਾਲ ਨੂੰ ਲੈ ਕੇ ਪੰਜਾਬ ਪੁਲਿਸ 8.30 ਵਜੇ ਅੰਮ੍ਰਿਤਸਰ ਏਅਰਪੋਰਟ ’ਤੇ ਪਹੁੰਚੇਗੀ। ਬੀਤੇ ਕੱਲ੍ਹ ਉਸਨੂੰ ਡਿਬਰੂਗੜ੍ਹ ਜੇਲ੍ਹ ਵਿਚੋਂ ਦਿੱਲੀ ਸ਼ਿਫਟ ਕੀਤਾ ਗਿਆ ਸੀ ਤੇ ਅੱਜ ਸਵੇਰੇ ਉਸਨੂੰ ਫਲਾਈਟ ਰਾਹੀਂ ਦਿੱਲੀ ਤੋਂ ਅੰਮ੍ਰਿਤਸਰ ਲਿਆਂਦਾ ਜਾ ਰਿਹਾ ਹੈ।
ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਨੇ 12.00 ਤੋਂ 3.00 ਵਜੇ ਤੱਕ ਅੰਤਿਮ ਸਸਕਾਰ ਦੀ ਇਜਾਜ਼ਤ ਮਿਲੀ ਹੈ।
- Download Babushahi App
-
-