ਬਖ਼ਸ਼ੀ ਦੀ ਪੰਜਾਬੀ ਅਕਾਦਮੀ ਦੇ ਉਪ ਚੇਅਰਮੈਨ ਵਜੋਂ ਨਿਯੁਕਤੀ ’ਤੇ ਕਾਲਕਾ ਤੇ ਕਾਹਲੋਂ ਵੱਲੋਂ ਸ਼ੁਭਕਾਮਨਾਵਾਂ
ਮਨਮੋਹਨ ਸਿੰਘ
ਨਵੀਂ ਦਿੱਲੀ 21 ਨਵੰਬਰ() ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂਂ ਨੇ ਸਰਦਾਰ ਇੰਦਰਪ੍ਰੀਤ ਸਿੰਘ ਬਖ਼ਸ਼ੀ ਨੂੰ ਦਿੱਲੀ ਪੰਜਾਬੀ ਅਕਾਦਮੀ ਦਾ ਉਪ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਤਹਿ ਦਿਲੋਂ ਵਧਾਈ ਦਿੱਤੀ ਹੈ।
ਇੱਕ ਸਾਂਝੇ ਬਿਆਨ ਰਾਹੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋਵਾਂ ਆਗੂਆਂ ਨੇ ਕਿਹਾ ਹੈ ਕਿ ਇੰਦਰਪ੍ਰੀਤ ਸਿੰਘ ਬਖ਼ਸ਼ੀ
ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ ਅਤੇ ਵਿਰਾਸਤ ਦੀ ਸੰਭਾਲ, ਪ੍ਰਫੁੱਲਤਾ ਤੇ ਪ੍ਰਚਾਰ-ਪ੍ਰਸਾਰ ਲਈ ਪੂਰੀ ਤਨਦੇਹੀ ਨਾਲ ਯੋਗਦਾਨ ਪਾਉਣਗੇ ਅਤੇ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਸਫ਼ਲਤਾਪੂਰਵਕ ਨਿਭਾਉਂਦਿਆਂ ਪੰਜਾਬੀ ਮਾਂ-ਬੋਲੀ ਦੀ ਚੜ੍ਹਦੀ ਕਲਾ ਲਈ ਨਵੇਂ ਉਪਰਾਲੇ ਕਰਨਗੇ।
- Download Babushahi App
-
-