ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਡਿਬਰੂਗੜ੍ਹ ਜੇਲ੍ਹ ਲਈ ਰਵਾਨਾ
ਬਾਬੂਸ਼ਾਹੀ ਬਿਊਰੋ
ਅੰਮ੍ਰਿਤਸਰ, 21 ਨਵੰਬਰ, 2026: ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੁੜ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਈ ਰਵਾਨਾ ਹੋ ਗਏ ਹਨ। ਤਿੰਨ ਘੰਟੇ ਦੀ ਹਿਰਾਸਤੀ ਪੈਰੋਲ (Custody Parole) ਦੀ ਮਿਆਦ ਸਮਾਪਤ ਹੁੰਦਿਆਂ ਹੀ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੰਮ੍ਰਿਤਸਰ ਹਵਾਈ ਅੱਡੇ 'ਤੇ ਲਿਜਾਇਆ ਗਿਆ ਹੈ, ਜਿੱਥੋਂ ਉਨ੍ਹਾਂ ਨੂੰ ਹਵਾਈ ਮਾਰਗ ਰਾਹੀਂ ਵਾਪਸ ਅਸਾਮ ਜੇਲ੍ਹ ਭੇਜਿਆ ਜਾ ਰਿਹਾ ਹੈ।
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ ਬੀਤੀ 8 ਨਵੰਬਰ ਨੂੰ ਹੋਇਆ ਸੀ, ਪਰ ਅੰਮ੍ਰਿਤਪਾਲ ਦੇ ਪਹੁੰਚਣ ਦੀ ਉਡੀਕ ਵਿੱਚ ਪਰਿਵਾਰ ਵੱਲੋਂ 13 ਦਿਨਾਂ ਬਾਅਦ ਅੱਜ ਸ਼ਨੀਵਾਰ ਨੂੰ ਅੰਤਿਮ ਸੰਸਕਾਰ ਕੀਤਾ ਗਿਆ। ਅਦਾਲਤ ਵੱਲੋਂ ਦੁਪਹਿਰ 12:00 ਵਜੇ ਤੋਂ 3:00 ਵਜੇ ਤੱਕ ਮਿਲੀ ਤਿੰਨ ਘੰਟੇ ਦੀ ਹਿਰਾਸਤੀ ਪੈਰੋਲ ਤਹਿਤ ਅੰਮ੍ਰਿਤਪਾਲ ਸਿੰਘ ਨੂੰ ਬੁਲੇਟਪਰੂਫ ਗੱਡੀ ਰਾਹੀਂ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਲਿਜਾਇਆ ਗਿਆ ਸੀ।
- Download Babushahi App
-
-