ਚੈਕਿੰਗ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ 21 ਨਵੰਬਰ 2026 : ਐੱਸ.ਐੱਸ.ਪੀ. ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ , ਪੁਲਿਸ ਵੱਲੋਂ ਦਿਨ-ਰਾਤ ਲਗਾਤਾਰ ਗਸ਼ਤ ਕਰਨ ਦੇ ਨਾਲ-ਨਾਲ ਰਾਤ ਸਮੇਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ , ਇਸ ਮੁਹਿੰਮ ਤਹਿਤ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਸੜਕਾਂ, ਚੌਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਲਗਾਤਾਰ ਪੈਟਰੋਲਿੰਗ ਕੀਤੀ ਜਾ ਰਹੀ ਹੈ , ਇਸ ਦੇ ਨਾਲ ਹੀ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਸ਼ੱਕੀ ਗਤੀਵਿਧੀ ਨੂੰ ਸਮੇਂ ਸਿਰ ਰੋਕਿਆ ਜਾ ਸਕੇ
ਐੱਸ.ਐੱਸ.ਪੀ. ਸ਼ੁਭਮ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਕਰਮਚਾਰੀ ਪੂਰੀ ਮੁਸਤੈਦੀ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ , ਰਾਤ ਸਮੇਂ ਪੁਲਿਸ ਦੀ ਸਰਗਰਮ ਗਸ਼ਤ ਨਾਲ ਅਪਰਾਧਿਕ ਅਨਸਰਾਂ 'ਤੇ ਨਜ਼ਰ ਰੱਖਣ, ਚੋਰੀਆਂ ਅਤੇ ਹੋਰ ਅਪਰਾਧਿਕ ਘਟਨਾਵਾਂ ਨੂੰ ਰੋਕਣ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ , ਫਤਿਹਗੜ੍ਹ ਸਾਹਿਬ ਪੁਲਿਸ ਦਾ ਮੁੱਖ ਉਦੇਸ਼ ਜ਼ਿਲ੍ਹੇ ਦੇ ਹਰ ਨਾਗਰਿਕ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਹੈ , ਪੁਲਿਸ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਅਤੇ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਦਾ ਸਹਿਯੋਗ ਕਰਨ
- Download Babushahi App
-
-