'ਖੁਸ਼ਹਾਲ ਪੰਜਾਬ’ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰੇਗੀ ਆਮ ਆਦਮੀ ਪਾਰਟੀ ਦੀ ਇਤਿਹਾਸਕ ਮਹਾਂ-ਰੈਲੀ : ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ
ਆਮ ਆਦਮੀ ਪਾਰਟੀ ਦੇ 14ਵੇਂ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਮੋਗਾ ਵਿਖੇ ਹੋਵੇਗੀ ਵਿਸ਼ਾਲ ਮਹਾਂ-ਰੈਲੀ
ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਹਲਕਾ ਅਮਰਗੜ੍ਹ ਦੇ ਲੋਕਾਂ ਨੂੰ ਹੁੰਮ-ਹੁਮਾ ਕੇ ਸ਼ਮੂਲੀਅਤ ਕਰਨ ਦਾ ਸੱਦਾ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ, 22 ਨਵੰਬਰ : 2026,
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਤਰੱਕੀ, ਵਿਕਾਸ ਅਤੇ ਖੁਸ਼ਹਾਲੀ ਦੀਆਂ ਨਵੀਆਂ ਮੰਜ਼ਿਲਾਂ ਵੱਲ ਅੱਗੇ ਵੱਧ ਰਿਹਾ ਹੈ। ਸੂਬੇ ਵਿੱਚ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਲੋਕ ਭਲਾਈ ਨੂੰ ਤਰਜੀਹ ਦੇ ਕੇ ਇੱਕ ਨਵੇਂ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਆਮ ਆਦਮੀ ਪਾਰਟੀ ਦੇ 14ਵੇਂ ਸਥਾਪਨਾ ਦਿਵਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੀਤਾ।
ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ 26 ਨਵੰਬਰ ਨੂੰ ਸਵੇਰੇ 11 ਵਜੇ ਮੋਗਾ ਦੇ ਪਿੰਡ ਮਟਵਾਣੀ ਵਿਖੇ ਵਿਸ਼ਾਲ ਮਹਾਂ-ਰੈਲੀ ਕਰਵਾਈ ਜਾ ਰਹੀ ਹੈ। ਇਸ ਇਤਿਹਾਸਕ ਇਕੱਠ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰੇਗੀ।
ਪ੍ਰੋ. ਗੱਜਣਮਾਜਰਾ ਨੇ ਕਿਹਾ ਕਿ ਇਹ ਮਹਾਂ-ਰੈਲੀ ਕੇਵਲ ਪਾਰਟੀ ਦੇ ਸਥਾਪਨਾ ਦਿਵਸ ਦਾ ਸਮਾਗਮ ਹੀ ਨਹੀਂ, ਸਗੋਂ ਪੰਜਾਬ ਦੀ ਤਰੱਕੀ, ਲੋਕਾਂ ਦੀ ਏਕਤਾ ਅਤੇ ਖੁਸ਼ਹਾਲ ਭਵਿੱਖ ਪ੍ਰਤੀ ਸਾਂਝੇ ਸੰਕਲਪ ਦਾ ਪ੍ਰਤੀਕ ਵੀ ਹੋਵੇਗੀ।
ਉਨ੍ਹਾਂ ਹਲਕਾ ਅਮਰਗੜ੍ਹ ਸਮੇਤ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ, ਸਾਥੀਆਂ ਅਤੇ ਦੋਸਤਾਂ ਸਮੇਤ ਇਸ ਮਹਾਂ-ਰੈਲੀ ਵਿੱਚ ਹੁੰਮ-ਹੁਮਾ ਕੇ ਸ਼ਮੂਲੀਅਤ ਕਰਨ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਦੇ ਸੰਕਲਪ ਨੂੰ ਹੋਰ ਮਜ਼ਬੂਤ ਬਣਾਉਣ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਅਸਲ ਤਾਕਤ ਇਸ ਦੇ ਲੋਕ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ 'ਤੇ ਪਹੁੰਚਾਇਆ ਜਾ ਸਕਦਾ ਹੈ।
- Download Babushahi App
-
-