ਭਵਾਨੀਗੜ੍ਹ ਇਲਾਕੇ ਦੇ ਕਿਸਾਨ ਵੱਡੀ ਗਿਣਤੀ 'ਚ ਪਟਿਆਲਾ ਰੈਲੀ 'ਚ ਕਰਨਗੇ ਸ਼ਮੂਲੀਅਤ- ਭੱਟੀਵਾਲ
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ 26 ਨਵੰਬਰ ਨੂੰ ਪਟਿਆਲਾ ਪਹੁੰਚਣ ਦਾ ਸੱਦਾ
ਸੰਗਰੂਰ, 22 ਨਵੰਬਰ 2026
ਸੰਯੁਕਤ ਕਿਸਾਨ ਮੋਰਚਾ ਦੇ ਕੌਮੀ ਸੱਦੇ ਤਹਿਤ ਪੰਜਾਬ ਚੈਪਟਰ ਵੱਲੋਂ ਸੂਬੇ ਵਿੱਚ 26 ਨਵੰਬਰ ਨੂੰ ਦਿੱਲੀ ਕਿਸਾਨ ਮੋਰਚੇ ਦੀ ਵਰੇਗੰਢ ਮੌਕੇ ਚਾਰ ਥਾਵਾਂ ਪਟਿਆਲਾ, ਬਠਿੰਡਾ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਰੈਲੀਆਂ ਕੀਤੀਆਂ ਜਾਣਗੀਆਂ। ਪਟਿਆਲਾ ਦੇ ਪੁੱਡਾ ਗਰਾਂਊਂਡ ਵਿਖੇ ਹੋਣ ਵਾਲੀ ਰੈਲੀ ਵਿੱਚ ਮਾਲਵੇ ਦੇ ਸੱਤ ਜ਼ਿਲਿਆਂ(ਪਟਿਆਲਾ, ਸੰਗਰੂਰ,ਮੁਹਾਲੀ, ਲੁਧਿਆਣਾ, ਰੋਪੜ, ਫ਼ਤਿਹਗੜ ਸਾਹਿਬ ਅਤੇ ਮਲੇਰਕੋਟਲਾ) ਤੋਂ ਸ਼ਮੂਲੀਅਤ ਹੋਵੇਗੀ। ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਕਿਹਾ ਕਿ
ਰੈਲੀ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਜਾਵੇਗੀ। ਰੈਲੀ ਦੌਰਾਨ ਖੇਤੀ ਖੇਤਰ ਉੱਤੇ ਥੋਪੀ ਜਾ ਰਹੀ ਕਾਰਪੋਰੇਟ ਨੀਤੀ ਅਤੇ ਕੇਂਦਰੀ ਸਰਕਾਰ ਦੀਆਂ ਕੇਂਦਰੀਕਰਨ ਦੀਆਂ ਨੀਤੀਆਂ ਵਿਰੋਧੀ ਸੁਰ ਭਾਰੂ ਰਹੇਗੀ। ਰੈਲੀ ਦੌਰਾਨ ਪੰਜਾਬ ਦੇ ਪਾਣੀਆਂ ਦੇ ਗਹਿਰੇ ਹੋ ਰਹੇ ਸੰਕਟ ਨੂੰ ਹੱਲ ਕਰਨ,ਐਮ.ਐਸ.ਪੀ.ਤੇ ਖ੍ਰੀਦ ਦਾ ਗਾਰੰਟੀ ਕਾਨੂੰਨ ਬਣਾਉਣ, ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਸਾਮਰਾਜੀ ਦੇਸ਼ਾਂ ਖਾਸ ਕਰਕੇ ਅਮਰੀਕਾ ਨਾਲ ਕੀਤੇ ਜਾ ਰਹੇ ਕਰ ਮੁਕਤ ਵਪਾਰ ਸਮਝੌਤੇ ਰੱਦ ਕਰਨ,ਬਿਜਲੀ ਅਤੇ ਬੀਜ ਬਿਲ ਵਾਪਸ ਲੈਣ , ਸਹਿਕਾਰਤਾ ਲਹਿਰ ਦੇ ਕੇਂਦਰੀਕਰਨ ਦੀ ਨੀਤੀ ਰੱਦ ਕਰਕੇ ਸੂਬੇ ਦੀ ਸਹਿਕਾਰੀ ਲਹਿਰ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੀ ਖੇਤੀਬਾੜੀ ਨੀਤੀ ਬਣਾਉਣ ਆਦਿ ਮੁੱਦਿਆਂ ਨਾਲ ਸਬੰਧਤ ਮੰਗਾਂ ਸ਼ਾਮਲ ਹਨ।
- Download Babushahi App
-
-