ਜੇਤੂ ਟੀਮ ਸਕੂਲ ਦੇ ਸਟਾਫ਼ ਨਾਲ
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ 22 ਨਵੰਬਰ 2026 : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਪੂਰੇ ਪੰਜਾਬ ਵਿੱਚ ਰੌਸ਼ਨ ਕੀਤਾ ਹੈ ,ਸਕੂਲ ਦੇ ਅੰਡਰ-17 ਲੜਕਿਆਂ ਦੀ ਟੀਮ ਨੇ 70ਵੀਆਂ ਪੰਜਾਬ ਰਾਜ ਪੱਧਰੀ ਸਕੂਲ ਖੇਡਾਂ ਵਿੱਚ ਟੱਗ ਆਫ਼ ਵਾਰ (ਰੱਸਾਕਸ਼ੀ) ਮੁਕਾਬਲੇ ਦੌਰਾਨ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਸਿਲਵਰ ਮੈਡਲ ਜਿੱਤਿਆ
ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸ਼੍ਰੀਮਤੀ ਰਵਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਦਾਰ ਸਿੰਘ ਮਾਂਗਟ, ਡੀ.ਐੱਮ.ਸਪੋਰਟਸ ਜਸਵੀਰ ਸਿੰਘ ਨੇ ਕਿਹਾ ਕਿ ਇਸ ਸ਼ਾਨਦਾਰ ਪ੍ਰਾਪਤੀ ਨਾਲ ਜਿੱਥੇ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਸਬੂਤ ਦਿੱਤਾ ਹੈ, ਉੱਥੇ ਹੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਲਈ ਵੀ ਮਾਣ ਵਾਲੀ ਗੱਲ ਹੈ , ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਹਰਦੀਪ ਕੌਰ ਅਤੇ ਬੀ.ਐਨ.ਓ.ਜਖਵਾਲੀ ਅਮਰਿੰਦਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਰਣਜੀਤ ਸਿੰਘ,ਰਣਵੀਰ ਸਿੰਘ, ਜਤਿੰਦਰਵੀਰ ਸਿੰਘ , ਬਲਵਿੰਦਰ ਸਿੰਘ ਡੀ.ਪੀ. ਈ,ਕੋਚਾਂ ਦੀ ਯੋਗ ਅਗਵਾਈ ਅਤੇ ਅਧਿਆਪਕਾਂ ਦੇ ਸਹਿਯੋਗ ਦਾ ਨਤੀਜਾ ਹੈ, ਪਿੰਡ ਦੇ ਸਰਪੰਚ ਸ.ਰਾਜਦੀਪ ਸਿੰਘ ਜੀ ਰਾਜੂ ,ਸਕੂਲ ਐਸ.ਐਮ.ਸੀ ਕਮੇਟੀ ਦੇ ਚੇਅਰਮੈਨ ਜਸਵਿੰਦਰ ਸਿੰਘ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਨਵੀਆਂ ਉਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ
ਸਕੂਲ ਦੇ ਸਮੂਹ ਸਟਾਫ਼ ਅਤੇ ਪਿੰਡ ਵਾਸੀਆਂ ਨੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ , ਇਹ ਜਿੱਤ ਸਾਬਤ ਕਰਦੀ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਆਪਣੀ ਮਿਹਨਤ ਅਤੇ ਪ੍ਰਤਿਭਾ ਨਾਲ ਰਾਜ ਪੱਧਰ 'ਤੇ ਨਵੀਆਂ ਮਿਸਾਲਾਂ ਕਾਇਮ ਕਰ ਸਕਦੇ ਹਨ
- Download Babushahi App
-
-