BREAKING- ED ਵੱਲੋਂ ਪੰਜਾਬ ਦੇ 7 IAS/IPS ਅਫ਼ਸਰਾਂ ਨੂੰ ਸੰਮਨ ਜਾਰੀ
Babushahi Network
ਨਵੀਂ ਦਿੱਲੀ, 22 ਨਵੰਬਰ 2026: ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਐਚ.ਐਸ. ਭੁੱਲਰ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਜਾਂਚ ਦਾ ਘੇਰਾ ਹੋਰ ਵਧਾ ਦਿੱਤਾ ਹੈ। ਜਾਂਚ ਏਜੰਸੀ ਨੇ ਪੰਜਾਬ ਦੇ ਸੱਤ ਮੌਜੂਦਾ ਅਤੇ ਸੇਵਾਮੁਕਤ ਸੀਨੀਅਰ ਅਫ਼ਸਰਾਂ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ। ਇਨ੍ਹਾਂ ਵਿੱਚ IAS ਅਤੇ IPS ਅਧਿਕਾਰੀ ਵੀ ਸ਼ਾਮਲ ਹਨ।
ਅਧਿਕਾਰਤ ਸੂਤਰਾਂ ਮੁਤਾਬਕ, ਸੰਮਨ ਕੀਤੇ ਗਏ ਸੱਤ ਅਧਿਕਾਰੀਆਂ ਵਿੱਚੋਂ 5 ਪੰਜਾਬ ਸਰਕਾਰ ਵਿੱਚ ਇਸ ਸਮੇਂ ਅਹਿਮ ਅਹੁਦਿਆਂ ’ਤੇ ਤਾਇਨਾਤ ਹਨ, ਜਦਕਿ ਦੋ ਸੇਵਾਮੁਕਤ ਹੋ ਚੁੱਕੇ ਹਨ। ED ਵੱਲੋਂ ਮੁਅੱਤਲ ਡੀਆਈਜੀ ਦੇ ਕਥਿਤ ਕਰੀਬੀ ਸਹਿਯੋਗੀ ਕ੍ਰਿਸ਼ਨੂ ਸ਼ਾਰਦਾ ਨਾਲ ਇਨ੍ਹਾਂ ਅਧਿਕਾਰੀਆਂ ਦੇ ਸੰਭਾਵਿਤ ਸਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸ਼ਾਰਦਾ ਨੂੰ ਇਸ ਮਾਮਲੇ ਵਿੱਚ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਇਹ ਜਾਂਚ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਤਹਿਤ ਦਰਜ ਕੀਤੇ ਕੇਸ ਨਾਲ ਸਬੰਧਤ ਹੈ, ਜਿਸ ਦੀ ਬੁਨਿਆਦ CBI ਵੱਲੋਂ ਦਰਜ ਦੋ FIR ਹਨ। ਇਨ੍ਹਾਂ ਵਿੱਚ ਕਥਿਤ ਰਿਸ਼ਵਤਖੋਰੀ ਅਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਲਗਾਏ ਗਏ ਹਨ।
ਜ਼ਿਕਰਯੋਗ ਹੈ ਕਿ ਰੋਪੜ ਰੇਂਜ ਦੇ ਸਾਬਕਾ ਡੀਆਈਜੀ ਐਚ.ਐਸ. ਭੁੱਲਰ ਨੂੰ CBI ਨੇ ਅਕਤੂਬਰ 2025 ਵਿੱਚ ਇੱਕ ਕਬਾੜ ਵਪਾਰੀ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ। ਵਪਾਰੀ ਨੇ ਇੱਕ ਮਾਮਲੇ ਨੂੰ ਖ਼ਤਮ ਕਰਵਾਉਣ ਬਦਲੇ ਵਿਚੋਲੇ ਰਾਹੀਂ ਰਿਸ਼ਵਤ ਮੰਗਣ ਦਾ ਦੋਸ਼ ਲਗਾਇਆ ਸੀ।
ਖ਼ਬਰ ਅਪਡੇਟ ਹੋ ਰਹੀ ਹੈ.......
- Download Babushahi App
-
-