28 ਨਵੰਬਰ ਨੂੰ ਨਗਰ ਨਿਗਮ ਦੇ 30 ਵਾਰਡਾਂ ‘ਚ ਪੋਲਿੰਗ ਸਟੇਸ਼ਨ ਬਣੇ ਸਕੂਲਾਂ, ਕਾਲਜਾਂ ਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਰਹੇਗੀ ਛੁੱਟੀ
ਪਟਿਆਲਾ, 23 ਨਵੰਬਰ:
ਪਟਿਆਲਾ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ 28 ਨਵੰਬਰ 2026 ਨੂੰ ਕਰਵਾਈਆਂ ਜਾਣਗੀਆਂ। ਵਾਰਡ ਨੰਬਰ 1, 4, 6, 12, 14,15, 16, 22, 26, 29, 32, 33, 34, 36 ਤੇ 37, 38, 40, 41, 43, 44, 45, 46, 48, 50, 51, 52, 53, 55, 57 ਅਤੇ 58 ਦੀਆਂ ਹੋਣ ਵਾਲੀਆਂ ਮੁੜ ਚੋਣਾਂ ਲਈ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਪੋਲਿੰਗ ਸਟੇਸ਼ਨਾਂ ਦੀ ਤਿਆਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਹਿਮ ਹੁਕਮ ਜਾਰੀ ਕੀਤੇ ਗਏ ਹਨ।
ਇਸ ਸਬੰਧੀ ਵਧੀਕ ਜ਼ਿਲ੍ਹਾ ਮੈਜਿਸਟਰੇਟ, ਪਟਿਆਲਾ ਅਨੁਪ੍ਰਿਤਾ ਜੌਹਲ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ਼ਹਿਰ ਪਟਿਆਲਾ ਦੇ ਜਿਨ੍ਹਾਂ ਸਕੂਲਾਂ, ਕਾਲਜਾਂ, ਸੰਸਥਾਵਾਂ ਅਤੇ ਵਿਭਾਗਾਂ ਵਿੱਚ ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ, ਉਨ੍ਹਾਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਫੈਸਲਾ ਚੋਣਾਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੇ ਮੱਦੇਨਜ਼ਰ ਲਿਆ ਗਿਆ ਹੈ।
- Download Babushahi App
-
-