Breaking- ਚੰਡੀਗੜ੍ਹ MC ਚੋਣਾਂ ਤੋਂ ਪਹਿਲਾਂ ਹੋਇਆ ਅਕਾਲੀ-ਭਾਜਪਾ ਦਾ ਗਠਜੋੜ, ਮੇਅਰ ਦੀ ਚੋਣ 'ਚ ਵੀ ਦਿਖੇਗਾ ਸਿਆਸੀ ਅਸਰ
Babushahi Network
ਚੰਡੀਗੜ੍ਹ/ ਨਵੀਂ ਦਿੱਲੀ, 24 ਨਵੰਬਰ 2026: ਪੰਜਾਬ ਅਤੇ ਚੰਡੀਗੜ੍ਹ ਦੀ ਸਿਆਸਤ ਵਿੱਚ ਅੱਜ ਇੱਕ ਬੇਹੱਦ ਅਹਿਮ ਅਤੇ ਵੱਡਾ ਮੋੜ ਆਇਆ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (BJP) ਨੇ ਆਪਣੇ ਪੁਰਾਣੇ ਸਿਆਸੀ ਮਤਭੇਦਾਂ ਨੂੰ ਭੁਲਾਉਂਦਿਆਂ ਮੁੜ ਇਕੱਠੇ ਹੋਣ (ਗਠਜੋੜ) ਦਾ ਰਸਮੀ ਐਲਾਨ ਕਰ ਦਿੱਤਾ ਹੈ। ਇਸ ਗੱਠਜੋੜ ਦੀ ਪਹਿਲੀ ਪਰਖ ਆਉਣ ਵਾਲੇ ਦਿਨਾਂ ਵਿੱਚ ਚੰਡੀਗੜ੍ਹ ਵਿਖੇ ਹੋਣ ਜਾ ਰਹੀਆਂ ਨਗਰ ਨਿਗਮ (MC) ਚੋਣਾਂ ਵਿੱਚ ਦੇਖਣ ਨੂੰ ਮਿਲੇਗੀ। ਜ਼ਿਕਰਯੋਗ ਹੈ ਕਿ ਰਾਜ ਚੋਣ ਕਮਿਸ਼ਨ, ਚੰਡੀਗੜ੍ਹ ਵੱਲੋਂ ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਦਾ ਪੂਰਾ ਪ੍ਰੋਗਰਾਮ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਜਾਰੀ ਕੀਤੇ ਗਏ ਚੋਣ ਪ੍ਰੋਗਰਾਮ ਮੁਤਾਬਕ ਨਗਰ ਨਿਗਮ ਚੋਣਾਂ ਲਈ ਵੋਟਾਂ 23 ਦਸੰਬਰ 2026 ਨੂੰ ਪੈਣਗੀਆਂ ਅਤੇ ਚੋਣ ਨਤੀਜਿਆਂ ਦਾ ਐਲਾਨ 26 ਦਸੰਬਰ 2026 ਨੂੰ ਕੀਤਾ ਜਾਵੇਗਾ।
ਦੱਸਦੇ ਚੱਲੀਏ ਕਿ ਅੱਜ ਨਵੀਂ ਦਿੱਲੀ ਵਿਖੇ ਹੋਈ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਇਸ ਇਤਿਹਾਸਕ ਸਿਆਸੀ ਗੱਠਜੋੜ 'ਤੇ ਮੋਹਰ ਲਗਾਈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਅਤੇ ਅਮਿਤ ਸ਼ਾਹ ਨੇ ਸਾਂਝੇ ਤੌਰ 'ਤੇ ਸਪੱਸ਼ਟ ਕੀਤਾ ਕਿ ਦੋਵੇਂ ਪਾਰਟੀਆਂ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਪੂਰੀ ਮਜ਼ਬੂਤੀ ਨਾਲ ਇਕੱਠੀਆਂ ਹੋ ਕੇ ਲੜਨਗੀਆਂ।
ਆਗੂਆਂ ਨੇ ਐਲਾਨ ਕੀਤਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਸਾਂਝੇ ਉਮੀਦਵਾਰ ਉਤਾਰੇਗਾ ਅਤੇ ਸੂਬੇ ਦੀ ਤਰੱਕੀ, ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰੇਗਾ। ਸਿਆਸੀ ਮਾਹਿਰਾਂ ਅਨੁਸਾਰ, ਇਸ ਫੈਸਲੇ ਨਾਲ ਪੰਜਾਬ ਦੇ ਸਿਆਸੀ ਸਮੀਕਰਨਾਂ ਵਿੱਚ ਵੱਡੀ ਤਬਦੀਲੀ ਆਉਣੀ ਤੈਅ ਹੈ, ਜਿਸ ਦਾ ਸਿੱਧਾ ਅਸਰ ਸੂਬੇ ਦੀਆਂ ਬਾਕੀ ਸਿਆਸੀ ਧਿਰਾਂ 'ਤੇ ਵੀ ਪਵੇਗਾ।
ਇਸ ਨਵੇਂ ਬਣੇ ਗੱਠਜੋੜ ਦੀ ਪਹਿਲੀ ਪਰਖ ਆਉਣ ਵਾਲੇ ਦਿਨਾਂ ਵਿੱਚ ਚੰਡੀਗੜ੍ਹ ਵਿਖੇ ਹੋਣ ਜਾ ਰਹੀਆਂ ਨਗਰ ਨਿਗਮ (ਐਮ.ਸੀ.) ਚੋਣਾਂ ਵਿੱਚ ਦੇਖਣ ਨੂੰ ਮਿਲੇਗੀ। ਜ਼ਿਕਰਯੋਗ ਹੈ ਕਿ ਰਾਜ ਚੋਣ ਕਮਿਸ਼ਨ, ਚੰਡੀਗੜ੍ਹ ਵੱਲੋਂ ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਦਾ ਪੂਰਾ ਪ੍ਰੋਗਰਾਮ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਜਾਰੀ ਕੀਤੇ ਗਏ ਚੋਣ ਪ੍ਰੋਗਰਾਮ ਮੁਤਾਬਕ ਨਗਰ ਨਿਗਮ ਚੋਣਾਂ ਲਈ ਵੋਟਾਂ 23 ਦਸੰਬਰ 2026 ਨੂੰ ਪੈਣਗੀਆਂ ਅਤੇ ਚੋਣ ਨਤੀਜਿਆਂ ਦਾ ਐਲਾਨ 26 ਦਸੰਬਰ 2026 ਨੂੰ ਕੀਤਾ ਜਾਵੇਗਾ।
ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਇਨ੍ਹਾਂ ਨਿਗਮ ਚੋਣਾਂ ਦੌਰਾਨ ਅਕਾਲੀ ਦਲ ਅਤੇ ਭਾਜਪਾ ਦੀ ਇਸ ਸਾਂਝ ਦਾ ਸਿੱਧਾ ਲਾਭ ਦੋਵਾਂ ਪਾਰਟੀਆਂ ਨੂੰ ਮਿਲੇਗਾ। ਗੱਠਜੋੜ ਦੇ ਆਗੂਆਂ ਦਾ ਮੰਨਣਾ ਹੈ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਜਪਾ ਨੂੰ ਪੂਰਨ ਸਮਰਥਨ ਦਿੱਤਾ ਜਾਵੇਗਾ, ਜਿਸ ਸਦਕਾ ਦੋਵੇਂ ਪਾਰਟੀਆਂ ਮਿਲ ਕੇ ਚੰਡੀਗੜ੍ਹ ਵਿੱਚ ਆਪਣਾ ਮੇਅਰ ਬਣਾਉਣ ਵਿੱਚ ਕਾਮਯਾਬ ਹੋਣਗੀਆਂ। ਇਸ ਗੱਠਜੋੜ ਦੇ ਐਲਾਨ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਵਰਕਰਾਂ ਅਤੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸੀਟਾਂ ਦੀ ਵੰਡ ਅਤੇ ਸਾਂਝੀ ਚੋਣ ਰਣਨੀਤੀ ਨੂੰ ਲੈ ਕੇ ਅਹਿਮ ਬੈਠਕਾਂ ਹੋਣ ਦੀ ਸੰਭਾਵਨਾ ਹੈ।
- Download Babushahi App
-
-