ਗ਼ਦਰ ਫਾਊਂਡੇਸ਼ਨ ਆਫ ਅਮਰੀਕਾ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਲੰਗਰ ਸੇਵਾ
**ਸੰਗਤਾਂ ਨੂੰ ਚਾਹ-ਪਕੌੜੇ, ਛੋਲੇ-ਪੂੜੀਆਂ ਤੇ ਜਲੇਬੀਆਂ ਦਾ ਲੰਗਰ ਛਕਾਇਆ; ਬਲਰਾਜ ਸਿੰਘ ਯੂਐਸਏ ਦੇ ਉਪਰਾਲੇ ਦੀ ਸ਼ਲਾਘਾ**
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 24 ਨਵੰਬਰ 2026
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗ਼ਦਰ ਫਾਊਂਡੇਸ਼ਨ ਆਫ ਅਮਰੀਕਾ ਦੇ ਸੈਕਟਰੀ ਬਲਰਾਜ ਸਿੰਘ ਯੂਐਸਏ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੁਲਤਾਨਪੁਰ ਲੋਧੀ ਵਿਖੇ ਦੋ ਰੋਜ਼ਾ ਲੰਗਰ ਸੇਵਾ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਗੁਰਪੁਰਬ ਮੌਕੇ ਪਹੁੰਚੀਆਂ ਸੰਗਤਾਂ ਨੂੰ ਚਾਹ-ਪਕੌੜੇ, ਛੋਲੇ-ਪੂੜੀਆਂ, ਜਲੇਬੀਆਂ ਅਤੇ ਪਾਣੀ ਦਾ ਲੰਗਰ ਸ਼ਰਧਾ ਤੇ ਸਤਿਕਾਰ ਨਾਲ ਛਕਾਇਆ ਗਿਆ।
ਇਸ ਸੇਵਾ ਕਾਰਜ ਵਿੱਚ ਜਸਵਿੰਦਰ ਸਿੰਘ, ਸੁਖਦੇਵ ਸਿੰਘ ਐਸਐਸਕੇ ਫਰਨੀਚਰ ਹਾਊਸ ਸੁਲਤਾਨਪੁਰ ਲੋਧੀ, ਮਨਜਿੰਦਰ ਸਿੰਘ ਕੈਨੇਡਾ, ਸੁਖਵਿੰਦਰ ਕੌਰ ਸਾਬਕਾ ਸਰਪੰਚ ਸ਼ੇਰਪੁਰ ਦੋਨਾਂ, ਨਿਰਮਲ ਸਿੰਘ ਨਿੰਮਾ ਕਬੱਡੀ ਕੋਚ ਅਤੇ ਅਮਰਿੰਦਰ ਸਿੰਘ ਕਰਮਜੀਤਪੁਰ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।
ਇਸ ਮੌਕੇ ਸੀਨੀਅਰ ਪੱਤਰਕਾਰ ਨਰਿੰਦਰ ਸਿੰਘ ਸੋਨੀਆ ਸਰਪ੍ਰਸਤ ਪ੍ਰੈੱਸ ਕਲੱਬ ਅਤੇ ਸਾਹਿਤ ਸਭਾ ਸੁਲਤਾਨਪੁਰ ਲੋਧੀ, ਕੁਲਜੀਤ ਸਿੰਘ ਥਿੰਦ ਐਮਸੀ ਕਪੂਰਥਲਾ, ਡਾ. ਸਵਰਨ ਸਿੰਘ ਪ੍ਰਧਾਨ ਸਾਹਿਤ ਸਭਾ ਸੁਲਤਾਨਪੁਰ ਲੋਧੀ ਅਤੇ ਐਡਵੋਕੇਟ ਰਾਜਿੰਦਰ ਸਿੰਘ ਰਾਣਾ ਮੁੱਖ ਸਲਾਹਕਾਰ ਸਾਹਿਤ ਸਭਾ ਸੁਲਤਾਨਪੁਰ ਲੋਧੀ ਸਮੇਤ ਕਈ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ।
ਇਸ ਮੌਕੇ ਸੰਗਤਾਂ ਨੇ ਬਲਰਾਜ ਸਿੰਘ ਯੂਐਸਏ ਅਤੇ ਉਨ੍ਹਾਂ ਦੇ ਸਹਿਯੋਗੀਆਂ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਅਜਿਹੇ ਸੇਵਾ ਕਾਰਜ ਗੁਰੂ ਨਾਨਕ ਦੇਵ ਜੀ ਦੇ ਸਰਬੱਤ ਦੇ ਭਲੇ, ਸਾਂਝੀਵਾਲਤਾ ਅਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਨੂੰ ਅਮਲੀ ਰੂਪ ਵਿੱਚ ਅੱਗੇ ਵਧਾਉਂਦੇ ਹਨ।
- Download Babushahi App
-
-