ਮੁਲਾਜ਼ਮਾਂ ਅਤੇ ਪੰਜਾਬ ਸਰਕਾਰ ਵਿਚਾਲੇ ਭਲਕੇ ਹੋਵੇਗੀ ਅਹਿਮ ਮੀਟਿੰਗ, ਪੜ੍ਹੋ ਆਗੂਆਂ ਨੇ ਮੀਟਿੰਗ ਜਾਣ ਬਾਰੇ ਕੀ ਕਿਹਾ?
Ravi Jakhu
ਸੰਗਰੂਰ/ਚੰਡੀਗੜ੍ਹ 24 ਨਵੰਬਰ, 2026: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਹੱਲ ਲਈ ਪੰਜਾਬ ਸਰਕਾਰ ਨੇ ਮੁਲਾਜ਼ਮ ਆਗੂਆਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ। ਦਫ਼ਤਰ ਡਿਪਟੀ ਕਮਿਸ਼ਨਰ, ਸੰਗਰੂਰ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਪੱਤਰ ਅਨੁਸਾਰ, ਇਹ ਅਹਿਮ ਮੀਟਿੰਗ ਭਲਕੇ 25 ਨਵੰਬਰ 2026 ਨੂੰ ਸਵੇਰੇ 11:00 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਹਾਲਾਂਕਿ ਦੂਜੇ ਪਾਸੇ ਮੁਲਾਜ਼ਮ ਆਗੂਆਂ ਨੇ ਮੀਟਿੰਗ ਦਾ ਬਾਈਕਾਟ ਕਰ ਦਿੱਤਾ ਹੈ ਅਤੇ ਕਿਹਾ ਕਿ ਸਾਡੀ ਮੀਟਿੰਗ ਸੀਐੱਮ ਨਾਲ ਹੋਵੇ, ਕਿਉਂਕਿ ਪਹਿਲਾਂ ਇਹੋ ਕਿਹਾ ਗਿਆ ਸੀ ਕਿ ਮੁੱਖ ਮੰਤਰੀ ਪੰਜਾਬ ਮੁਲਾਜ਼ਮਾਂ ਦੇ ਨਾਲ ਮੀਟਿੰਗ ਕਰਨਗੇ।
ਦਫ਼ਤਰ ਮੁੱਖ ਮੰਤਰੀ ਸਕੱਤਰੇਤ ਦੇ ਪੱਤਰ (ਮਿਤੀ 19.11.2026) ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਇਹ ਮੀਟਿੰਗ ਦਫ਼ਤਰ ਮੁੱਖ ਸਕੱਤਰ, ਸਿਵਲ ਸਕੱਤਰੇਤ, ਪੰਜਾਬ (ਚੰਡੀਗੜ੍ਹ) ਵਿਖੇ ਰੱਖੀ ਗਈ ਹੈ। ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਸਾਂਝਾ ਮੁਲਾਜ਼ਮ ਮੰਚ, ਪੰਜਾਬ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਕਨਵੀਨਰ-ਕਮ-ਕੋਆਰਡੀਨੇਟਰ ਸਤੀਸ਼ ਰਾਣਾ ਨੂੰ ਇਹ ਸੱਦਾ ਪੱਤਰ ਭੇਜਿਆ ਗਿਆ ਹੈ।
- Download Babushahi App
-
-