ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਰਾਮਗੜ੍ਹੀਆ ਨੌਜਵਾਨ ਸੇਵਾ ਸੁਸਾਇਟੀ ਨੇ ਨਿਭਾਈ ਸੇਵਾ
ਪ੍ਰਧਾਨ ਰਘਵੀਰ ਸਿੰਘ ਦੀ ਅਗਵਾਈ ਹੇਠ ਰਾਮਗੜ੍ਹੀਆ ਭਾਈਚਾਰੇ ਨੇ ਸੰਗਤ ਦੀ ਸੇਵਾ ਵਿੱਚ ਪਾਇਆ ਯੋਗਦਾਨ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 26 ਨਵੰਬਰ () – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪੁੱਜੀਆਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਦੀ ਸੇਵਾ ਲਈ ਰਾਮਗੜ੍ਹੀਆ ਨੌਜਵਾਨ ਸੇਵਾ ਸੁਸਾਇਟੀ, ਸੁਲਤਾਨਪੁਰ ਲੋਧੀ ਵੱਲੋਂ ਵੀ ਅਹਿਮ ਯੋਗਦਾਨ ਪਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਸਾਇਟੀ ਨੂੰ ਦੀਵਾਨ ਹਾਲ ਅਤੇ ਨਗਰ ਕੀਰਤਨ ਸਬੰਧੀ ਸੇਵਾ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।
ਸੁਸਾਇਟੀ ਦੇ ਪ੍ਰਧਾਨ ਰਘਵੀਰ ਸਿੰਘ ਦੀ ਅਗਵਾਈ ਹੇਠ ਮੈਂਬਰਾਂ ਨੇ ਪੂਰੀ ਸ਼ਰਧਾ, ਸੇਵਾ ਭਾਵਨਾ ਅਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਈ। ਸੰਗਤ ਨੂੰ ਸੁਚੱਜੇ ਪ੍ਰਬੰਧ ਮੁਹੱਈਆ ਕਰਵਾਉਣ ਅਤੇ ਧਾਰਮਿਕ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਸੁਸਾਇਟੀ ਦੇ ਮੈਂਬਰਾਂ ਨੇ ਆਪਣਾ ਯੋਗਦਾਨ ਪਾਇਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਸਾਇਟੀ ਦੇ ਪ੍ਰਧਾਨ ਰਘਵੀਰ ਸਿੰਘ, ਸੁਖਵਿੰਦਰ ਸਿੰਘ, ਮਹਿੰਦਰ ਸਿੰਘ, ਤੇਜ ਨੂਰ ਸਿੰਘ, ਨਵਰੂਪ ਸਿੰਘ, ਗੁਰਪਿੰਦਰ ਸਿੰਘ, ਕਰਨੈਲ ਸਿੰਘ, ਪਰਮਿੰਦਰ ਸਿੰਘ ਭਿੰਦਾ, ਗੁਰਿੰਦਰ ਪਾਲ ਸਿੰਘ, ਨਿਰਮਲ ਪਾਲ ਸਿੰਘ, ਨਿਸ਼ਾਨ ਸਿੰਘ, ਹਰਪ੍ਰੀਤ ਸਿੰਘ, ਦਿਲਬਾਗ ਸਿੰਘ, ਦਲਜੀਤ ਸਿੰਘ, ਯੋਗਰਾਜ ਅਤੇ ਜਸਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਰਾਮਗੜ੍ਹੀਆ ਭਾਈਚਾਰੇ ਦੇ ਮੈਂਬਰ ਹਾਜ਼ਰ ਸਨ।
ਪ੍ਰਧਾਨ ਰਘਵੀਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤ ਦੀ ਸੇਵਾ ਕਰਨਾ ਉਨ੍ਹਾਂ ਲਈ ਵੱਡੇ ਸੁਭਾਗ ਦੀ ਗੱਲ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੁਸਾਇਟੀ ਭਵਿੱਖ ਵਿੱਚ ਵੀ ਧਾਰਮਿਕ ਅਤੇ ਸਮਾਜਿਕ ਕਾਰਜਾਂ ਵਿੱਚ ਵਧ-ਚੜ੍ਹ ਕੇ ਆਪਣਾ ਯੋਗਦਾਨ ਪਾਉਂਦੀ ਰਹੇਗੀ।
- Download Babushahi App
-
-