ਵਾਤਾਵਰਣ ਦੀ ਸ਼ੁੱਧਤਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਬਠਿੰਡਾ ਨੇ ਦੋ ਵੱਖ-ਵੱਖ ਥਾਈਂ ਲਾਏ ਪੌਦੇ
ਅਸ਼ੋਕ ਵਰਮਾ
ਬਠਿੰਡਾ, 26 ਨਵੰਬਰ : ਡਿਪਟੀ ਕਮਿਸ਼ਨਰ ਰਜੇਸ਼ ਧਿਮਾਨ ਨੇ ਅੱਜ ਸਰਕਟ ਹਾਊਸ, ਬਠਿੰਡਾ ਅਤੇ ਮਹੰਤ ਗੁਰਬੰਤਾ ਦਾਸ ਡੈਫ ਐਂਡ ਡਮ ਸਕੂਲ ਬਠਿੰਡਾ ਵਿਖੇ ਡੀਸੀ ਸ਼੍ਰੀ ਰਾਜੇਸ਼ ਧੀਮਾਨ ਨੇ ਐਸ.ਬੀ.ਆਈ. ਬੈਂਕ (ਬ੍ਰਾਂਚ ਡੀਏਸੀ ਕੰਪਲੈਕਸ) ਦੇ ਸਹਿਯੋਗ ਨਾਲ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਾਰ ਰੱਖਣ ਦੇ ਮੱਦੇਨਜ਼ਰ ਪੌਦੇ ਲਗਾਏ ਗਏ। ਇਸ ਮੌਕੇ ਡੀਸੀ ਨੇ ਕਿਹਾ ਕਿ ਵਾਤਾਵਰਨ ਦੀ ਮਹੱਤਤਾ ਸਾਨੂੰ ਸਮਝਣੀ ਪਵੇਗੀ ਤੇ ਹਰ ਇਕ ਵਿਅਕਤੀ ਲਈ ਪੌਦੇ ਲਗਾਉਣਾ ਬਹੁਤ ਜ਼ਰੂਰੀ ਹੈ।
ਇਸ ਮੌਕੇ ਡੀਸੀ ਸ਼੍ਰੀ ਰਾਜੇਸ਼ ਧੀਮਾਨ ਨੇ ਵਾਤਾਵਰਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਰੱਖਣ ਲਈ ਪੌਦਿਆਂ ਦਾ ਲਗਾਉਣਾ ਅਤਿਅੰਤ ਜ਼ਰੂਰੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਨੂੰ ਵੀ ਯਕੀਨੀ ਬਣਾਉਣ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
ਇਸ ਦੌਰਾਨ ਐਸ.ਬੀ.ਆਈ. ਡੀ.ਏ.ਸੀ. ਕੰਪਲੈਕਸ ਦੇ ਬ੍ਰਾਂਚ ਰਿਜਟਲ ਮੈਨੇਜਰ ਸ਼੍ਰੀ ਰੋਹਿਤ ਕੱਕੜ ਨੇ ਕਿਹਾ ਕਿ ਪੌਦੇ ਜਿਥੇ ਸੁੰਦਰਤਾ ਨੂੰ ਵਧਾਉਣ ਵਿਚ ਅਹਿਮ ਰੋਲ ਅਦਾ ਕਰਦੇ ਹਨ ਉਥੇ ਪੌਦਿਆਂ ਦੀ ਸਥਾਪਨਾ ਨਾਲ ਆਲਾ-ਦੁਆਲਾ ਸਾਫ-ਸੁਥਰਾ ਤੇ ਗੰਦਗੀ ਮੁਕਤ ਰਹਿੰਦਾ ਹੈ।ਇਸ ਮੌਕੇ ਮੈਨੇਜਰ ਸਟੇਟ ਬੈਂਕ ਆਫ਼ ਇੰਡੀਆ, ਸ੍ਰੀ ਆਸੀਸ ਗੁਪਤਾ ਸ੍ਰੀ ਸੁਖਵੀਰ ਸਿੰਘ ਸਹਾਇਕ ਮੈਨੇਜਰ ਸਟੇਟ ਬੈਂਕ ਆਫ਼ ਇੰਡੀਆ, ਸਟਾਫ਼ ਮੈਂਬਰ ਹਾਕਮ ਸਿੰਘ ਆਦਿ ਹਾਜ਼ਰ ਸਨ।
- Download Babushahi App
-
-