ਪੰਜਾਬ ਸਰਕਾਰ ਦੇ ਫੈਸਲੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਿੱਚ ਰੋਸ
ਕਲਰਕਾਂ ਨੂੰ ਕੰਟਰੈਕਟ ’ਤੇ ਲਿਆਉਣ ਤੋਂ ਇਨਕਾਰ ਕਰਨ ਵਾਲੇ ਪੱਤਰ ਦੀਆਂ ਕਾਪੀਆਂ ਸਾੜੀਆਂ।
ਬਾਬੂਸ਼ਾਹੀ ਬਿਊਰੋ
ਬਰਨਾਲਾ, 27 ਨਵੰਬਰ 2026
ਬਰਨਾਲਾ ਵਿੱਚ ਪੰਜਾਬ ਸਰਕਾਰ ਵਿਰੁੱਧ ਆਊਟਸੋਰਸ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਦਰਅਸਲ, ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਜਾਰੀ ਇੱਕ ਪੱਤਰ ਵਿੱਚ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਲਿਆਉਣ ਸਬੰਧੀ ਇਨਕਾਰ ਕੀਤਾ ਗਿਆ ਹੈ।
ਇਸ ਫੈਸਲੇ ਤੋਂ ਨਾਰਾਜ਼ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੱਤਰ ਦੀਆਂ ਕਾਪੀਆਂ ਸਾੜੀਆਂ। ਮੁਲਾਜ਼ਮ ਜਥੇਬੰਦੀਆਂ ਦਾ ਕਹਿਣਾ ਹੈ ਕਿ ਸਰਕਾਰ ਇੱਕ ਪਾਸੇ ਆਊਟਸੋਰਸ ਮੁਲਾਜ਼ਮਾਂ ਨੂੰ ਰਾਹਤ ਦੇਣ ਦੀ ਗੱਲ ਕਰਦੀ ਹੈ, ਜਦਕਿ ਦੂਜੇ ਪਾਸੇ ਅਜਿਹੇ ਫੈਸਲੇ ਲੈ ਕੇ ਮੁਲਾਜ਼ਮਾਂ ਦੀਆਂ ਉਮੀਦਾਂ ’ਤੇ ਪਾਣੀ ਫੇਰਿਆ ਜਾ ਰਿਹਾ ਹੈ।
ਮੁਲਾਜ਼ਮ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਫੈਸਲੇ ’ਤੇ ਮੁੜ ਵਿਚਾਰ ਕਰਕੇ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ।
- Download Babushahi App
-
-