ਪਟਿਆਲਾ, ਜਲੰਧਰ ਅਤੇ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਅਤੇ ਅਧਿਆਪਕ ਸਾਹਿਬਾਨ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ 28 ਨਵੰਬਰ 2026 : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰਨ, ਪਟਿਆਲਾ ਦੇ ਲਗਭਗ 130 ਵਿਦਿਆਰਥੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਰਕ, ਜਲੰਧਰ ਦੇ ਲਗਭਗ 100 ਵਿਦਿਆਰਥੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੁਸਤਫ਼ਾਬਾਦ, ਫ਼ਤਹਿਗੜ੍ਹ ਸਾਹਿਬ ਦੇ ਲਗਭਗ 40 ਵਿਦਿਆਰਥੀਆਂ ਵੱਲੋਂ ਨੈਸ਼ਨਲ ਸਕਿੱਲ ਕੁਆਲੀਫ਼ਿਕੇਸ਼ਨ ਫ਼ਰੇਮਵਰਕ ਸਕੀਮ ਅਧੀਨ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਕਾਲਜ ਦੀਆਂ ਆਈ.ਟੀ. ਸਹੂਲਤਾਂ, ਖੇਤੀਬਾੜੀ ਸਹੂਲਤਾਂ, ਖੇਡ ਸਹੂਲਤਾਂ, ਲਾਇਬ੍ਰੇਰੀ ਸਹੂਲਤਾਂ, ਵਿੱਦਿਅਕ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰਨ, ਪਟਿਆਲਾ ਦੇ ਪ੍ਰਿੰਸੀਪਲ ਸ੍ਰ. ਮਨਮੋਹਨ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਰਕ, ਜਲੰਧਰ ਦੇ ਪ੍ਰਿੰਸੀਪਲ ਸ੍ਰ. ਜਸਵਿੰਦਰ ਸਿੰਘ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੁਸਤਫਾਬਾਦ, ਫ਼ਤਹਿਗੜ੍ਹ ਸਾਹਿਬ ਦੇ ਪ੍ਰਿੰਸੀਪਲ ਸ੍ਰ. ਕਰਮਜੀਤ ਸਿੰਘ ਨੇ ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਅਤੇ ਸਮੂਹ ਸਟਾਫ਼ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਕਾਲਜ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਆਈ.ਟੀ. ਖੇਤਰ, ਖੇਤੀਬਾੜੀ, ਖੇਡਾਂ ਅਤੇ ਕਾਲਜ ਲਾਇਬਰੇਰੀ ਵਿੱਚ ਉਪਲੱਬਧ ਆਧੁਨਿਕ ਸਹੂਲਤਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਚੇਰੀ ਸਿੱਖਿਆ ਦੇ ਵੱਖ-ਵੱਖ ਮੌਕਿਆਂ ਬਾਰੇ ਦਿੱਤੀ ਗਈ ਜਾਣਕਾਰੀ ਵਿਦਿਆਰਥੀਆਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗੀ
ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਦਾ ਸਟਾਫ਼ ਸਮੇਂ-ਸਮੇਂ ’ਤੇ ਸਕੂਲੀ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਦੇ ਵੱਖ-ਵੱਖ ਮੌਕਿਆਂ ਅਤੇ ਕਰੀਅਰ ਵਿਕਲਪਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਨਿਰੰਤਰ ਯਤਨਸ਼ੀਲ ਰਹਿੰਦਾ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰਨ, ਪਟਿਆਲਾ ਦੇ ਅਧਿਆਪਕਾਂ ਪੂਨਮ ਟੋਰ ਅਤੇ ਰਮਨਦੀਪ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਰਕ, ਜਲੰਧਰ ਦੇ ਅਧਿਆਪਕਾਂ ਨੀਲਮ ਕੁਮਾਰੀ, ਪਰਮਜੀਤ ਕੌਰ, ਰਮਨ ਵਰਮਾ ਅਤੇ ਜਗੀਰ ਚੰਦ, ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੁਸਤਫਾਬਾਦ, ਫ਼ਤਹਿਗੜ੍ਹ ਸਾਹਿਬ ਦੇ ਅਧਿਆਪਕਾਂ ਮਨਪ੍ਰੀਤ ਕੌਰ ਅਤੇ ਜਸਵੀਰ ਕੌਰ ਨੇ ਕਾਲਜ ਦੇ ਸਟਾਫ਼ ਦਾ ਵਿਸ਼ੇਸ਼ ਧੰਨਵਾਦ ਕੀਤਾ
ਉਪਰੋਕਤ ਸਕੂਲਾਂ ਦੇ ਸਭ ਅਧਿਆਪਕਾਂ ਨੇ ਦੱਸਿਆ ਕਿ ਇਹ ਦੌਰਾ ਵਿਦਿਆਰਥੀਆਂ ਲਈ ਜਾਣਕਾਰੀ ਭਰਪੂਰ ਅਤੇ ਯਾਦਗਾਰ ਅਨੁਭਵ ਸਾਬਤ ਹੋਇਆ, ਕਿਉਂਕਿ ਕਾਲਜ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਕੰਪਿਊਟਰਾਂ ਨਾਲ ਲੈਸ ਲੈਬਾਰਟਰੀਆਂ ਅਤੇ ਆਈ.ਟੀ. ਸਹੂਲਤਾਂ ਬਾਰੇ ਵਡਮੁੱਲੀ ਜਾਣਕਾਰੀ ਦੇਣ ਦੇ ਨਾਲ-ਨਾਲ ਕਾਲਜ ਲਾਇਬ੍ਰੇਰੀ ਵਿੱਚ ਉਪਲੱਬਧ ਵੱਖ-ਵੱਖ ਪੁਸਤਕਾਂ, ਸਿੱਖਿਆ ਸਮੱਗਰੀ ਅਤੇ ਹੋਰ ਸਰੋਤਾਂ ਸਬੰਧੀ ਵਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਕਾਲਜ ਦੇ ਖੇਤੀਬਾੜੀ ਵਿਭਾਗ ਦੀ ਪ੍ਰਯੋਗਸ਼ਾਲਾ ਵਿੱਚ ਉਪਲੱਬਧ ਆਧੁਨਿਕ ਸਹੂਲਤਾਂ, ਵੱਖ-ਵੱਖ ਸੰਦਾਂ ਅਤੇ ਪ੍ਰਯੋਗਾਤਮਕ ਕਾਰਜ-ਪ੍ਰਣਾਲੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ, ਅਤੇ ਨਾਲ ਹੀ ਕਾਲਜ ਵਿਖੇ ਉਪਲੱਬਧ ਮਿਆਰੀ ਖੇਡ ਸਹੂਲਤਾਂ ਨਾਲ ਲੈਸ ਖੇਡ ਮੈਦਾਨਾਂ, ਕੋਚਿੰਗ ਅਤੇ ਹੋਰ ਸਹੂਲਤਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਪਲੇਸਮੈਂਟ ਅਫ਼ਸਰ ਡਾ. ਸੌਰਵ ਸ਼ਰਮਾ ਨੇ ਵਿਦਿਆਰਥੀਆਂ ਨੂੰ ਕਿੱਤਾਮੁਖੀ ਸਿੱਖਿਆ ਅਤੇ ਰੁਜ਼ਗਾਰ ਯੋਗਤਾ ਸਬੰਧੀ ਲੋੜੀਂਦੇ ਹੁਨਰਾਂ ਦੇ ਵਿਕਾਸ ਦੀ ਮਹੱਤਤਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ
- Download Babushahi App
-
-