ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ
ਸਬ ਹੈਡਿੰਗ : ਗੁਰਬਾਣੀ ਕੀਰਤਨ ਨਾਲ ਨਿਹਾਲ ਹੋਈ ਸੰਗਤ, ਲੰਗਰ, ਸੇਵਾ ਤੇ ਸਿੱਖਿਆ ਦਾ ਸੁਨੇਹਾ ਗੂੰਜਿਆ
ਬੰਗਾ 28 ਨਵੰਬਰ 2026 ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਮੂਹ ਇਲਾਕਾ ਨਿਵਾਸੀ ਸਾਧ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦਾ ਆਯੋਜਿਨ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ । ਗੁਰਦੁਆਰਾ ਸਾਹਿਬ ਵਿਖੇ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਬਾਹਰ ਸਜੇ ਦੀਵਾਨ ਵਿਚ ਭਾਈ ਗੁਰਦੇਵ ਸਿੰਘ ਆਸਟਰੇਲੀਆ ਵਾਲਿਆਂ ਦੇ ਕੀਰਤਨੀ ਜਥੇ ਨੇ ਰਸ ਭਿੰਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਨਾਮ ਸਿਮਰਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ । ਇਸ ਮੌਕੇ ਭਾਈ ਜੋਗਾ ਸਿੰਘ ਜੀ ਹਜ਼ੂਰੀ ਰਾਗੀ ਗੁਰੁਦਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਕਾਲਜ ਆਫ਼ ਅਲਾਈਡ ਹੈਲਥ ਕੇਅਰ ਢਾਹਾਂ ਕਲੇਰਾਂ ਦੇ ਵਿਦਿਆਰਥੀ ਕੀਰਤਨੀ ਅਤੇ ਕਵੀਸ਼ਰੀ ਜਥਿਆਂ ਨੇ ਹਾਜ਼ਰੀ ਭਰੀ । ਗਿਆਨੀ ਬਲਦੇਵ ਸਿੰਘ ਪਾਉਂਟਾ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ । ਉਨ੍ਹਾਂ ਸੰਗਤਾਂ ਨੂੰ ਕਿਰਤ ਕਰਨ, ਨਾਮ ਜਪਣ, ਵੰਡ ਛਕਣ ਲਈ ਪ੍ਰੇਰਿਆ ਅਤੇ ਦਿਨੋ-ਦਿਨ ਵੱਧ ਰਹੇ ਪਾਖੰਡਵਾਦ, ਨਸ਼ਿਆਂ ਤੇ ਸਮਾਜਿਕ ਬੁਰਾਈਆਂ ਤੋਂ ਬਚਣ ਲਈ ਚੇਤੰਨ ਕੀਤਾ।
ਮਹਾਨ ਗੁਰਮਤਿ ਸਮਾਗਮ ਵਿੱਚ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਇਕੱਤਰ ਹੋਈਆਂ ਸਮੂਹ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਦਿਲੋਂ ਵਧਾਈ ਦਿੱਤੀ। ਉਨ੍ਹਾਂ ਟਰੱਸਟ ਵੱਲੋਂ ਚਲਾਏ ਜਾ ਰਹੇ ਅਦਾਰਿਆਂ ਹਸਪਤਾਲ, ਸਕੂਲ ਤੇ ਕਾਲਜਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਸਭ ਤੋਂ ਵੱਡਾ ਸੁਨੇਹਾ ਸੇਵਾ ਅਤੇ ਸਿਮਰਨ ਹੈ, ਅਤੇ ਟਰੱਸਟ ਇਸੇ ਸੇਵਾ ਭਾਵਨਾ ਨਾਲ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਦਿਨ-ਰਾਤ ਕੰਮ ਕਰ ਰਿਹਾ ਹੈ। ਸਮਾਗਮ ਦੌਰਾਨ ਸਤਨਾਮ ਸਿੰਘ ਲਾਦੀਆਂ ਅਤੇ ਭਾਈ ਜੋਗਾ ਸਿੰਘ ਨੇ ਸਮਾਗਮ ਤੇ ਸੰਸਥਾਵਾਂ ਬਾਰੇ ਜਾਣਕਾਰੀ ਦਿੰਦੇ ਹੋਏ ਬਾਖੂਬੀ ਸਟੇਜ ਸੰਚਾਲਨਾ ਕੀਤੀ। ਉਨ੍ਹਾਂ ਟਰੱਸਟ ਦੀਆਂ ਗਤੀਵਿਧੀਆਂ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਵਿਚ ਡਾ. ਸੁਖਵਿੰਦਰ ਕੁਮਾਰ ਸੁੱਖੀ ਐਮ ਐਲ ਏ ਬੰਗਾ, ਹਰਦੇਵ ਸਿੰਘ ਕਾਹਮਾ ਸਾਬਕਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਡਾ ਸਤਵਿੰਦਰ ਪਾਲ ਸਿੰਘ ਬਿੱਟੂ, ਪਰਮਜੀਤ ਸਿੰਘ ਸਾਬਕਾ ਐਸ.ਪੀ., ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਬੀਬੀ ਬਲਵਿੰਦਰ ਕੌਰ ਖਜ਼ਾਨਚੀ ਟਰੱਸਟ, ਦਰਸ਼ਨ ਸਿੰਘ ਮਾਹਿਲ ਟਰੱਸਟ ਮੈਂਬਰ, ਦਵਿੰਦਰ ਸਿੰਘ ਢਿੱਲੋਂ ਮੈਂਬਰ ਟਰੱਸਟ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਗੁਰਦੀਪ ਸਿੰਘ ਢਾਹਾਂ, ਇੰਦਰਜੀਤ ਸਿੰਘ ਵਾਰੀਆ ਮੁੱਖ ਸੇਵਾਦਾਰ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ, ਤਰਲੋਚਨ ਸਿੰਘ ਵਾਰੀਆ, ਕੰਵਰ ਰਾਜਮਿੰਦਰ ਸਿੰਘ ਢਾਹਾਂ, ਸੋਹਨ ਲਾਲ ਢੰਡਾ , ਨਵਦੀਪ ਸਿੰਘ ਅਨੋਖਰਵਾਲ, ਮਹਿੰਦਰ ਸਿੰਘ ਢਾਹਾਂ, ਜਥੇਦਾਰ ਤਰਲੋਕ ਸਿੰਘ ਫਲੋਰਾ ਹੀਉਂ, ਬਲਵੀਰ ਸਿੰਘ ਕੰਗਰੋੜ, ਬਹਾਦਰ ਸਿੰਘ ਮਜਾਰੀ, ਜੋਗਾ ਸਿੰਘ ਖਾਨਪੁਰ, ਸਤਨਾਮ ਸਿੰਘ ਢਾਹਾਂ, ਮਾਸਟਰ ਗੁਰਚਰਨ ਸਿੰਘ ਬਸਿਆਲਾ, ਸਰਬਇੰਦਰ ਸਿੰਘ ਠੀਂਡਾ, ਡਾ. ਗਗਨਦੀਪ ਸਿੰਘ ਨਵਾਂਸ਼ਹਿਰ, ਬਲਜਿੰਦਰ ਸਿੰਘ ਹੈਪੀ ਕਲੇਰਾਂ, ਜਸਵੀਰ ਸਿੰਘ ਨੂਰਪੁਰ, ਡਾ. ਹਰਮੇਸ਼ ਘਟਾਰੋਂ, ਗਿਆਨੀ ਮੇਹਰ ਸਿੰਘ ਸਕੋਹਪੁਰ, ਸੁਖਵਿੰਦਰ ਸਿੰਘ ਗੋਬਿੰਦਪੁਰ, ਦਵਿੰਦਰ ਸਿੰਘ ਕਲਸੀ ਭਾਈ ਸਤਨਾਮ ਸਿੰਘ ਢਾਹਾਂ, ਸੁਰਿੰਦਰ ਸਿੰਘ ਮਾਨ, ਰਾਜਿੰਦਰ ਸਿੰਘ ਢੰਢਵਾੜ, ਸੁਰਿੰਦਰ ਸਿੰਘ ਬਾਹੜੋਵਾਲ, ਸੰਦੀਪ ਸਿੰਘ ਢਾਹਾਂ, ਗੁਰਨਾਮ ਸਿੰਘ ਢਾਹਾਂ, ਰਸ਼ਪਾਲ ਸਿੰਘ ਲਾਦੀਆਂ, ਹਰਜੀਤ ਸਿੰਘ ਮਨੈਜਰ ਗੁ: ਚਰਨ ਕੰਵਲ ਸਾਹਿਬ ਬੰਗਾ, ਰੇਸ਼ਮ ਸਿੰਘ ਨਵਾਂਸ਼ਹਿਰ, ਰਾਜਿੰਦਰ ਸਿੰਘ ਹੀਂਉਂ, ਸੁਰਜੀਤ ਸਿੰਘ ਕਲੇਰਾਂ, ਰਣਵੀਰ ਸਿੰਘ ਕਟਾਰੀਆਂ, ਡਾ ਸੁਖਵਿੰਦਰ ਸਿੰਘ ਕਲਸੀ, ਦਵਿੰਦਰ ਸਿੰਘ ਕਲਸੀ, ਜੋਗਿੰਦਰ ਸਿੰਘ ਅਰੋੜਾ, ਪਰਮਜੀਤ ਸਿੰਘ, ਕਸ਼ਮੀਰ ਸਿੰਘ, ਲੰਬੜਦਾਰ ਸਵਰਨ ਸਿੰਘ ਕਾਹਮਾ, ਕਮਲਜੀਤ ਸਿੰਘ ਬੱਲੋਵਾਲ, ਮਨਜਿੰਦਰ ਸਿੰਘ ਮੋਰੋਂ, ਪਰਮਜੀਤ ਸਿੰਘ ਘੁੰਮਣਾ, ਹਰਦੀਪ ਸਿੰਘ ਜੱਬੋਵਾਲ, ਬਲਦੇਵ ਸਿੰਘ ਜੱਸੋਮਜਾਰਾ, ਕੁਲਵਿੰਦਰ ਸਿੰਘ ਲਾਡੀ, ਕੁਲਜਿੰਦਰਜੀਤ ਸਿੰਘ ਸੋਢੀ, ਸੰਦੀਪ ਕੁਮਾਰ ਸਾਬਕਾ ਸਰਪੰਚ ਢਾਹਾਂ, ਦਲਜੀਤ ਸਿੰਘ, ਗੁਦਾਵਰ ਸਿੰਘ, ਬਾਬੂ ਮਹਿੰਦਰਪਾਲ, ਸੁਰਜੀਤ ਸਿੰਘ, ਗੁਰਦਿਆਲ ਸਿੰਘ ਰਾਏ ਯੂ ਕੇ, ਅਵਤਾਰ ਸਿੰਘ ਰਾਏ, ਹਰਮਨਪ੍ਰੀਤ ਕੌਰ, ਬਲਜਿੰਦਰ ਕੌਰ ਬਾਹੜੋਵਾਲ, ਸਰਬਜੀਤ ਕੌਰ ਜੰਡਿਆਲਾ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਡਾ.ਰਮਨਦੀਪ ਕੌਰ ਕੰਗ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਮੈਡਮ ਵਨੀਤਾ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਡਾ.ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਭਾਈ ਮਨਜੀਤ ਸਿੰਘ, ਇਲਾਕੇ ਦੀਆਂ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ, ਬਾਬਾ ਗੋਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ, ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ, ਗੁਰੂ ਨਾਨਕ ਕਾਲਜ ਫਾਰ ਵਿਮਨ ਬੰਗਾ, ਸਿੱਖ ਨੈਸ਼ਨਲ ਕਾਲਜੀਏਟ ਸਕੂਲ ਬੰਗਾ ਦੇ ਵਿਦਿਆਰਥੀ-ਅਧਿਆਪਕ, ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ, ਗੁਰਦੁਆਰਾ ਸਿੰਘ ਸਭਾ ਮਜਾਰੀ, ਇਸਤਰੀ ਸਤਿਸੰਗ ਸਭਾ ਬੰਗਾ ਅਤੇ ਸਮੂਹ ਸੰਗਤਾਂ ਤੋਂ ਇਲਾਵਾ ਟਰੱਸਟ ਅਧੀਨ ਚੱਲਦੇ ਅਦਾਰਿਆਂ ਦਾ ਸਟਾਫ਼, ਵਿਦਿਆਰਥੀਆਂ ਨੇ ਵੀ ਹਾਜ਼ਰੀਆਂ ਭਰੀਆਂ। ਇਸ ਮੌਕੇ ਭਾਈ ਘਨੱਈਆ ਸੇਵਕ ਜਥਾ ਜਾਡਲਾ ਨੇ ਜੋੜਿਆਂ ਦੀ ਸੇਵਾ ਨਿਭਾਈ । ਸਮਾਗਮ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।
- Download Babushahi App
-
-