ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮਜ਼ਬੂਤੀ ਲਈ ਸੱਤਪਾਲ ਸਿਵੀਆਂ ਵੱਲੋਂ ਨੌਜਵਾਨਾਂ ਦੀ ਲਾਮਬੰਦੀ
ਅਸ਼ੋਕ ਵਰਮਾ
ਭੁੱਚੋ ਮੰਡੀ, 28 ਨਵੰਬਰ 2026:ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੇ ਪਿੰਡ ਚੱਕ ਬਖਤੂ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਹੱਕ ਵਿਚ ਨੌਜਵਾਨਾਂ ਵਲੋਂ ਸ਼ਮਿੰਦਰ ਸਿੰਘ ,ਸੁਖਮੰਦਰ ਸਿੰਘ ,ਸੁਖਪ੍ਰੀਤ ਸਿੰਘ ,ਸਰਬਜੀਤ ਸਿੰਘ ,ਅਮਨਦੀਪ ਸਿੰਘ ਤੇ ਹਰਵਿੰਦਰ ਸਿੰਘ ਦੀ ਅਗਵਾਈ ਹੇਠ ਭਰਵੀਂ ਇਕੱਤਰਤਾ ਕੀਤੀ ਗਈ, ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਪੁੱਜੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਭੁੱਚੋ ਮੰਡੀ ਤੋਂ ਉਮੀਦਵਾਰੀ ਦੇ ਦਾਅਵੇਦਾਰ ਪੱਤਰਕਾਰ ਸੱਤਪਾਲ ਸਿੰਘ ਸਿਵੀਆਂ ਵਲੋਂ ਪਾਰਟੀ ਦੀ ਵਿਚਾਰਧਾਰਾ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਸਬੰਧੀ ਨੌਜਵਾਨ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੌਕੇ ਸੱਤਪਾਲ ਸਿੰਘ ਸਿਵੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਤੋਂ ਬਚਾਉਣਾ ਅੱਜ ਸਭ ਤੋਂ ਵੱਡੀ ਸਮਾਜਿਕ ਚੁਣੌਤੀ ਹੈ।
ਨਸ਼ਿਆਂ ਕਾਰਨ ਅਨੇਕਾਂ ਘਰਾਂ ਦੇ ਚਿਰਾਗ ਬੁਝ ਰਹੇ ਹਨ ਅਤੇ ਮਾਪਿਆਂ ਦੇ ਸੁਪਨੇ ਟੁੱਟ ਰਹੇ ਹਨ, ਜਿਸ ਨੂੰ ਠੱਲ੍ਹ ਪਾਉਣ ਲਈ ਅਗਾਮੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਪੰਜਾਬ ਦੀ ਵਾਂਗਡੋਰ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਪਾਰਟੀ ਮੁਖੀ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਹੱਥ ਸੌਂਪਣ ਦੀ ਅਹਿਮ ਲੋੜ ਹੈ।
ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਸਮਾਜ ਦੀ ਤਾਕਤ ਅਤੇ ਭਵਿੱਖ ਹੁੰਦੇ ਹਨ। ਜੇਕਰ ਨੌਜਵਾਨ ਵਰਗ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ, ਖੇਡਾਂ, ਰੁਜ਼ਗਾਰ ਅਤੇ ਸਮਾਜ ਸੇਵਾ ਨਾਲ ਜੁੜੇਗਾ ਤਾਂ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ’ਤੇ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਸੋਚ, ਪੰਜਾਬ ਅਤੇ ਪੰਥ ਦੇ ਮੁੱਦਿਆਂ ਪ੍ਰਤੀ ਜਾਗਰੂਕਤਾ ਅਤੇ ਨਸ਼ਿਆਂ ਨੂੰ ਠੱਲ ਪਾਉਣ ਲਈ ਸਮਾਜਿਕ ਜ਼ਿੰਮੇਵਾਰੀਆਂ ਨੂੰ ਸਮਝਦਿਆਂ ਆਪਣਾ ਯੋਗਦਾਨ ਪਾਉਣ।
- Download Babushahi App
-
-