28.50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੈਲਥ ਵੈਲਨਸ ਸੈਂਟਰ ਲੋਕਾਂ ਨੂੰ ਸਮਰਪਿਤ
ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕੀਤਾ ਉਦਘਾਟਨ, 104 ਕਿਸਮ ਦੀਆਂ ਦਵਾਈਆਂ ਅਤੇ 11 ਤਰ੍ਹਾਂ ਦੇ ਟੈਸਟ ਮੁਫ਼ਤ ਮਿਲਣਗੇ**
ਬਲਵਿੰਦਰ ਸਿੰਘ ਧਾਲੀਵਾਲ
ਨਕੋਦਰ , 28 ਨਵੰਬਰ 2026 : ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪਿੰਡ ਥੰਮਣਵਾਲ ਵਿਖੇ 28.50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਹੈਲਥ ਵੈਲਨਸ ਸੈਂਟਰ ਦਾ ਅੱਜ ਹਲਕਾ ਵਿਧਾਇਕਾ ਇੰਦਰਜੀਤ ਕੌਰ ਮਾਨ ਵੱਲੋਂ ਉਦਘਾਟਨ ਕੀਤਾ ਗਿਆ।
ਇਸ ਮੌਕੇ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਇਸ ਸਿਹਤ ਕੇਂਦਰ ਦੇ ਸ਼ੁਰੂ ਹੋਣ ਨਾਲ ਪਿੰਡ ਥੰਮਣਵਾਲ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਸਿਹਤ ਸਹੂਲਤਾਂ ਮਿਲਣਗੀਆਂ। ਉਨ੍ਹਾਂ ਦੱਸਿਆ ਕਿ ਕੇਂਦਰ ਵਿੱਚ 104 ਕਿਸਮ ਦੀਆਂ ਦਵਾਈਆਂ ਅਤੇ 11 ਤਰ੍ਹਾਂ ਦੇ ਟੈਸਟ ਮੁਫ਼ਤ ਉਪਲਬਧ ਹੋਣਗੇ।
ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਅਤੇ ਇਲਾਜ ਤੋਂ ਇਲਾਵਾ ਜਣੇਪੇ ਸਬੰਧੀ ਸਿਹਤ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਹੀ ਛੋਟੇ ਬੱਚਿਆਂ ਦੇ ਸਿਹਤ ਟੈਸਟ ਅਤੇ ਮੁਫ਼ਤ ਇਲਾਜ ਦੀਆਂ ਸਹੂਲਤਾਂ ਵੀ ਇਸ ਕੇਂਦਰ ਵਿੱਚ ਮਿਲਣਗੀਆਂ।
ਵਿਧਾਇਕਾ ਨੇ ਕਿਹਾ ਕਿ ਸਿਹਤ ਸਹੂਲਤਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਉਣਾ ਸਰਕਾਰ ਦੀ ਤਰਜੀਹ ਹੈ, ਤਾਂ ਜੋ ਆਮ ਲੋਕਾਂ ਨੂੰ ਇਲਾਜ ਲਈ ਦੂਰ-ਦੁਰਾਡੇ ਦੇ ਹਸਪਤਾਲਾਂ ਵਿੱਚ ਨਾ ਜਾਣਾ ਪਵੇ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਦਾ ਲਾਭ ਮਿਲ ਸਕੇ।
- Download Babushahi App
-
-