ਗੁਣੀਆਂ ਮਾਜਰਾ ਤੋਂ ਬਾਗੜੀਆਂ ਤੇ ਛੰਨਾਂ ਨੂੰ ਜਾਂਦੀ ਸੜਕ ਦਾ ਕੰਮ ਸ਼ੁਰੂ
ਪਿੰਡ ਵਾਸੀਆਂ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ
ਗੁਰਪ੍ਰੀਤ ਸਿੰਘ ਜਖਵਾਲੀ
ਫ਼ਤਹਿਗੜ੍ਹ ਸਾਹਿਬ 29 ਨਵੰਬਰ () ਪਿੰਡ ਗੁਣੀਆਂ ਮਾਜਰਾ ਤੋਂ ਪਿੰਡ ਬਾਗੜੀਆਂ ਅਤੇ ਪਿੰਡ ਛੰਨਾਂ ਨੂੰ ਜਾਂਦੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਹੋਣ ’ਤੇ ਪਿੰਡ ਵਾਸੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ ਤੀਰਥ ਸਿੰਘ ਨੇ ਕਿਹਾ ਕਿ ਉਹ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਸੜਕ ਦਾ ਕੰਮ ਸ਼ੁਰੂ ਕਰਵਾਇਆ।
ਸਰਪੰਚ ਤੀਰਥ ਸਿੰਘ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਗੁਣੀਆਂ ਮਾਜਰਾ, ਬਾਗੜੀਆਂ ਅਤੇ ਛੰਨਾਂ ਸਮੇਤ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਰੋਜ਼ਾਨਾ ਆਉਣ-ਜਾਣ ਵਿੱਚ ਆਸਾਨੀ ਹੋਵੇਗੀ।
ਸੜਕ ਦਾ ਕੰਮ ਸ਼ੁਰੂ ਹੋਣ ਦੀ ਖੁਸ਼ੀ ਵਿੱਚ ਪਿੰਡ ਵਾਸੀਆਂ ਵੱਲੋਂ ਲੱਡੂ ਵੰਡੇ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਜਸਵੀਰ ਸਿੰਘ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ, ਪੰਚ ਸੁਰਮੁੱਖ ਸਿੰਘ ਬੈਦਵਾਨ, ਗੁਰਮੁੱਖ ਬੈਦਵਾਨ, ਪਲਵਿੰਦਰ ਸਿੰਘ, ਬਾਜੀਗਰ ਡੇਰੇ ਦੇ ਪ੍ਰਧਾਨ ਕਰਮ ਸਿੰਘ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
ਪਿੰਡ ਵਾਸੀਆਂ ਨੇ ਸੜਕ ਦਾ ਕੰਮ ਸ਼ੁਰੂ ਕਰਵਾਉਣ ਲਈ ਵਿਧਾਇਕ ਲਖਬੀਰ ਸਿੰਘ ਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਇਲਾਕੇ ਦੇ ਲੋਕਾਂ ਨੂੰ ਕਾਫ਼ੀ ਲਾਭ ਮਿਲੇਗਾ।
- Download Babushahi App
-
-