ਮੋਰਚੇ ਦੀ ਮੰਗ ਨਾ ਮੰਨੀ ਤਾਂ 6 ਤੋਂ ਬਾਅਦ ਕੀਤਾ ਜਾਏਗਾ ਕੇਵਲ ਢਿੱਲੋਂ ਦੇ ਘਰ ਦਾ ਪੱਕਾ ਘਿਰਾਓ: ਭਾਈ ਗੁਰਪ੍ਰੀਤ ਸਿੰਘ
ਬਾਪੂ ਤਰਸੇਮ ਸਿੰਘ ਨੇ ਸਾਰੇ ਪੰਥ ਨੂੰ ਧਰਮ ਯੁੱਧ ਮੋਰਚੇ ਦਾ ਸਾਥ ਦੇਣ ਦੀ ਕੀਤੀ ਅਪੀਲ
ਕੁਲਵਿੰਦਰ ਸਿੰਘ
ਅੰਮ੍ਰਿਤਸਰ, 29 ਨਵੰਬਰ 2026: ਪਿਛਲੇ 15 ਸਾਲਾਂ ਤੋਂ ਚੋਣਾਂ ਨਾ ਕਰਵਾ ਕੇ ਸ਼੍ਰੋਮਣੀ ਕਮੇਟੀ ਦੇ ਬਲਾਤਕਾਰੀ ਅਹੁਦੇਦਾਰਾਂ ਦੀ ਪੁਸ਼ਤ ਪਨਾਹੀ ਕਰ ਰਹੀ ਕੇਦਰ ਦੀ ਭਾਜਪਾ ਸਰਕਾਰ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਘਰ ਦਾ ਪੱਕਾ ਘਰਾਓ ਛੇ ਦਸੰਬਰ ਤੋਂ ਬਾਅਦ ਸਮੂਹ ਪੰਥ ਪ੍ਰਸਤ ਜਥੇਬੰਦੀਆਂ ਅਤੇ ਕਿਸਾਨ ਯੂਨੀਅਨਾਂ ਦੇ ਸਹਿਯੋਗ ਨਾਲ ਕੀਤਾ ਜਾਏਗਾ, ਜੇਕਰ ਕੇਂਦਰ ਸਰਕਾਰ ਛੇ ਦਸੰਬਰ ਤੱਕ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਾਉਣ ਦਾ ਐਲਾਨ ਨਹੀਂ ਕਰਦੀ ਅਤੇ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਦੀ ਨਿਯੁਕਤੀ ਨਹੀਂ ਕਰਦੀ। ਇਹ ਐਲਾਨ ਸੰਗਤਾਂ ਦੇ ਭਰਵੇਂ ਇਕੱਠ ਵਿੱਚ ਮੋਰਚਾ ਕੋਆਰਡੀਨੇਟਰ ਭਾਈ ਗੁਰਪ੍ਰੀਤ ਸਿੰਘ ਨੇ ਮੋਰਚੇ ਤੇ ਮਨਾਏ ਗਏ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤਾ। ਦੋ ਮਹੀਨੇ ਤੋਂ ਬਟਾਲੇ ਦੀ ਇਤਿਹਾਸਿਕ ਧਰਤੀ 'ਤੇ ਜਲੰਧਰ ਰੋਡ ਸਥਿਤ ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਪਾਰਕ ਵਿਖੇ ਲੱਗੇ ਹੋਏ ਧਰਮ ਯੁੱਧ ਮੋਰਚੇ 'ਤੇ ਵਿਸ਼ੇਸ਼ ਸਮਾਗਮ ਮੌਕੇ ਵਾਰਸ ਪੰਜਾਬ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ, ਪਾਰਟੀ ਦੀ ਗੁਰਦਾਸਪੁਰ ਜਿਲ੍ਹੇ ਦੀ ਸਾਰੀ ਲੀਡਰਸ਼ਿਪ ਸਮੇਤ ਸ਼ਾਮਿਲ ਹੋਏ। ਆਪਣੇ ਸੰਬੋਧਨ ਦੌਰਾਨ ਉਹਨਾਂ ਸਮੂਹ ਪੰਥ ਪ੍ਰਸਤ ਜਥੇਬੰਦੀਆਂ ਨੂੰ ਵੱਧ ਚੜ ਕੇ ਮੋਰਚੇ ਦਾ ਸਹਿਯੋਗ ਦੇਣ ਦੀ ਅਪੀਲ ਕਰਦੇ ਕਿਹਾ ਕਿ ਧਰਮ ਯੁੱਧ ਮੋਰਚਾ ਸਾਰੇ ਪੰਥ ਦਾ ਹੈ ਅਤੇ ਸਭ ਨੂੰ ਵੱਧ ਚੜ ਕੇ ਭਾਈ ਗੁਰਪ੍ਰੀਤ ਸਿੰਘ ਦਾ ਇਸ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ। ਕੇਂਦਰ ਸਰਕਾਰ ਨੂੰ ਕਰੜੇ ਹੱਥੀ ਲੈਂਦੇ ਆ ਉਹਨਾਂ ਕਿਹਾ ਕਿ ਦਿੱਲੀ ਵਾਲੇ ਨਹੀਂ ਚਾਹੁੰਦੇ ਕਿ ਸਿੱਖ ਕੌਮ ਚੜ੍ਹਦੀ ਕਲਾ ਵਿੱਚ ਹੋਏ, ਇਸ ਲਈ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਪਿਛਲੇ 15 ਸਾਲਾਂ ਤੋਂ ਨਹੀਂ ਕਰਵਾ ਰਹੇ।
ਜ਼ਿਕਰਯੋਗ ਹੈ ਕਿ ਮੋਰਚੇ ਵੱਲੋਂ ਪਿਛਲੇ ਦੋ ਮਹੀਨਿਆਂ ਵਿੱਚ ਕੇਂਦਰ ਵਿੱਚ ਰਾਜ ਕਰ ਰਹੀ ਭਾਜਪਾ ਦੀ ਸਟੇਟ ਲੀਡਰਸ਼ਿਪ ਅਤੇ ਪੰਜਾਬ ਦੇ ਰਾਜਪਾਲ ਰਾਹੀਂ ਕੇਂਦਰ ਗ੍ਰਹਿ ਮੰਤਰਾਲੇ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਕਰਨਾ ਅਤੇ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਦੀ ਨਿਯੁਕਤੀ ਕਰਨ ਲਈ ਮੰਗ ਪੱਤਰ ਭੇਜੇ ਜਾ ਚੁੱਕੇ ਹਨ, ਜਿਨ੍ਹਾਂ ਦਾ ਕੋਈ ਹਾਂ ਪੱਖੀ ਜਵਾਬ ਨਾ ਆਉਣ ਕਾਰਨ ਸੰਗਤਾਂ ਵਿੱਚ ਭਾਰੀ ਨਿਰਾਸ਼ਾ ਹੈ।
ਮੋਰਚੇ ਤੇ ਕੋਆਰਡੀਨੇਟਰ ਭਾਈ ਗੁਰਪ੍ਰੀਤ ਸਿੰਘ ਨੇ ਸਮੂਹ ਜਥੇਬੰਦੀਆਂ ਨਾਲ ਵਿਚਾਰ ਕਰਕੇ ਜਦ ਮੰਚ ਤੋਂ ਐਲਾਨ ਕੀਤਾ ਕਿ ਪੰਜਾਬ ਭਾਜਪਾ ਪ੍ਰਧਾਨ ਢਿੱਲੋ ਦੇ ਘਰ ਦਾ ਪੱਕਾ ਘਰਾਓ ਕੀਤਾ ਜਾਏਗਾ ਤਾਂ ਬਾਪੂ ਤਰਸੇਮ ਸਿੰਘ ਅਤੇ ਵਾਰਸ ਪੰਜਾਬ ਦੀ ਜਥੇਬੰਦੀ ਦੀ ਲੀਡਰਸ਼ਿਪ ਸਮੇਤ ਜਿੱਥੇ ਸਮੂਹ ਸੰਗਤ ਨੇ ਸਮਰਥਨ ਕੀਤਾ, ਉਥੇ ਹੀ ਬਠਿੰਡਾ ਤੋਂ ਆਪਣੀ ਸੂਬਾ ਲੀਡਰਸ਼ਿਪ ਸਮੇਤ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਫਤਿਹ ਦੇ ਕੌਮੀ ਪ੍ਰਧਾਨ ਪ੍ਰਭਜੋਤ ਸਿੰਘ ਮਾਨਸ਼ਾਹੀਆ ਨੇ ਘਿਰਾਓ ਕਰਨ ਲਈ ਟਰੈਕਟਰ ਟਰਾਲੀਆਂ ਅਤੇ ਸੈਂਕੜਿਆਂ ਦੀ ਗਿਣਤੀ ਵਿੱਚ ਜੁਝਾਰੂ ਕਿਸਾਨਾਂ ਦੇ ਵੱਡੇ ਸਮਰਥਨ ਦਾ ਐਲਾਨ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ, ਵਾਰਸ ਪੰਜਾਬ ਵੱਲੋਂ ਬਟਾਲਾ ਦੇ ਹਲਕਾ ਇੰਚਾਰਜ ਪ੍ਰਿਥੀਪਾਲ ਸਿੰਘ ਸਾਬਕਾ ਪੁਲਿਸ ਕਪਤਾਨ, ਜੁਗਰਾਜ ਸਿੰਘ ਲਾਲੇ ਨੰਗਲ ਹਲਕਾ ਫਤਿਹਗੜ੍ਹ ਚੂੜੀਆਂ, ਗੁਰਦੇਵ ਸਿੰਘ ਸਾਹੀ ਕਾਦੀਆਂ, ਭਾਈ ਨਿਸ਼ਾਨ ਸਿੰਘ ਸਿਆਲਕਾ ਸਤਿਕਾਰ ਕਮੇਟੀ, ਬਲਦੇਵ ਸਿੰਘ ਖੁਜਾਲਾ ਨੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਦੀ ਆਰੰਭਤਾ ਬਾਬਾ ਗੁਰਦੀਪ ਸਿੰਘ ਭੁੱਲਰ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ ਉਪਰੰਤ ਅਖੰਡ ਕੀਰਤਨੀ ਜੱਥਾ ਗੁਰਦਾਸਪੁਰ ਦੇ ਜਿਲ੍ਹਾ ਜਥੇਦਾਰ ਭਾਈ ਸੁਖਰਾਜ ਸਿੰਘ ਨੇ ਸਿੰਘਾਂ ਸਮੇਤ ਗੁਰਬਾਣੀ ਕੀਰਤਨ ਦੀ ਛਿਹਬਰ ਲਗਾਈ।
ਇਸ ਮੌਕੇ ਵੱਡੀ ਗਿਣਤੀ ਵਿੱਚ ਹਾਜ਼ਰ ਸੰਗਤਾਂ ਵਿੱਚ ਇਲਾਕੇ ਦੀਆਂ ਨਾਮਵਾਰ ਹਸਤੀਆਂ,
ਵਾਰਿਸ ਪੰਜਾਬ ਦੇ ਪਾਰਟੀ ਵੱਲੋਂ ਮਨਜਿੰਦਰ ਸਿੰਘ ਬੱਲ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ,
ਸ਼ਮਸ਼ੇਰ ਸਿੰਘ ਘੁੰਮਣ, ਹਲਕਾ ਇੰਚਾਰਜ ਡੇਰਾ ਬਾਬਾ ਨਾਨਕ, ਐਡਵੋਕੇਟ ਅਜੇਪਾਲ ਸਿੰਘ ਹਲਕਾ ਇੰਚਾਰਜ ਗੁਰਦਾਸਪੁਰ, ਭਾਈ ਗੁਰਨਾਮ ਸਿੰਘ ਸਤਿਕਾਰ ਕਮੇਟੀ, ਖੁਸ਼ ਕਰਨ ਸਿੰਘ ਸਾਬਕਾ ਡੀਐਸਪੀ, ਹਰਜਿੰਦਰ ਸਿੰਘ ਕਰਨਾਮਾ, ਬਲਰਾਜ ਸਿੰਘ ਥਾਣੇਦਾਰ, ਹਰਪਾਲ ਸਿੰਘ ਪ੍ਰਧਾਨ, ਰਜਿੰਦਰ ਸਿੰਘ ਖਜ਼ਾਨਚੁ, ਗੁਰਦੁਆਰਾ ਕਰਤਾਰ ਨਗਰ, ਜਸਬੀਰ ਸਿੰਘ ਬਟਾਲਾ, ਸੁਖਜੀਤ ਸਿੰਘ ਏਅਰ ਇੰਡੀਆ, ਬਲਦੇਵ ਸਿੰਘ ਬਾਜਵਾ, ਚਾਚਾ ਪਲਵਿੰਦਰ ਸਿੰਘ, ਸ਼ਮਸ਼ੇਰ ਸਿੰਘ ਚੈਨੇਵਾਲ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਕਿਰਪਾਲ ਸਿੰਘ ਪਾਲ, ਸਰਪੰਚ ਬਿਕਰਮਜੀਤ ਸਿੰਘ, ਗੁਰਮੇਜ ਸਿੰਘ ਬਜ਼ੁਰਗਵਾਲ, ਖੇਤੀਬਾੜੀ ਮਾਹਰ ਡਾ. ਤਜਿੰਦਰ ਸਿੰਘ ਬਾਜਵਾ, ਸੁਖਪ੍ਰੀਤ ਸਿੰਘ ਮਲਕਪੁਰ, ਮਨਜੀਤ ਸਿੰਘ ਸੁਖਮਨੀ ਸਾਹਿਬ ਸੁਸਾਇਟੀ, ਮੁਲਾਜ਼ਮ ਆਗੂ ਮਾਸਟਰ ਸਤਨਾਮ ਸਿੰਘ ਭੀਖੋਵਾਲੀ,
ਭਾਈ ਮਹਿੰਦਰ ਸਿੰਘ ਖਾਲਸਾ,
ਬੀਬੀ ਨਿਰਮਲਜੀਤ ਕੌਰ, ਬੀਬੀ ਸਤਨਾਮ ਕੌਰ, ਬੀਬੀ ਮਲਕੀਤ ਕੌਰ ਰਾਣੀ, ਬੀਬੀ ਮਨਜੀਤ ਕੌਰ, ਬੀਬੀ ਸਰਬਜੀਤ ਕੌਰ, ਪ੍ਰਭਜੋਤ ਕੌਰ ਬਟਾਲਾ, ਕੰਵਲਜੀਤ ਕੌਰ, ਮਹਿੰਦਰ ਸਿੰਘ ਥਾਣੇਦਾਰ, ਭਾਈ ਮੋਹਕਮ ਸਿੰਘ ਪੰਥਕ ਸੱਥ, ਭਾਈ ਅਮਨਦੀਪ ਸਿੰਘ, ਜਥੇਦਾਰ ਨਿਹੰਗ ਭਾਈ ਨਿਸ਼ਾਨ ਸਿੰਘ ਘਸੀਟਪੁਰ, ਨਿਹੰਗ ਭਾਈ ਕਰਮ ਸਿੰਘ ਪੱਖੀਵਾਲੇ, ਬੀਬੀ ਗੁਰਦੀਪ ਕੌਰ ਬਟਾਲਾ ਨੇ ਜਿੱਥੇ ਹਾਜ਼ਰੀ ਲਗਵਾਈ ਉਥੇ ਹੀ ਸੁਖਦੇਵ ਸਿੰਘ, ਹਲਕਾ ਇੰਚਾਰਜ ਕਾਦੀਆਂ ਵੱਲੋਂ ਆਪਣੇ ਹਲਕੇ ਤੋਂ ਵੱਡਾ ਜੱਥਾ ਭੇਜਿਆ ਗਿਆ।
- Download Babushahi App
-
-