ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਰਤਨ ਦਰਬਾਰ ਚ MP ਰਾਜਿੰਦਰ ਗੁਪਤਾ ਨੇ ਭਰੀ ਹਾਜ਼ਰੀ
ਬਾਬੂਸ਼ਾਹੀ ਬਿਊਰੋ
ਬਰਨਾਲਾ, 29 ਨਵੰਬਰ, 2026: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਮੌਕੇ ਟਰਾਈਡੈਂਟ ਗਰੁੱਪ ਵੱਲੋਂ ਬਰਨਾਲਾ ਦੇ ਸੰਘੇੜਾ ਸਥਿਤ ਟਰਾਈਡੈਂਟ ਕੰਪਲੈਕਸ ਵਿਖੇ ਇੱਕ ਵਿਸ਼ਾਲ ਅਤੇ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਰੂਹਾਨੀ ਧਾਰਮਿਕ ਸਮਾਗਮ ਵਿੱਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਨੂੰ ਯਾਦ ਕੀਤਾ। ਇਸ ਪਵਿੱਤਰ ਮੌਕੇ 'ਤੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਗੁਰੂ ਚਰਨਾਂ ਵਿੱਚ ਸੀਸ ਨਿਵਾ ਕੇ ਅਸ਼ੀਰਵਾਦ ਪ੍ਰਾਪਤ ਕੀਤਾ।
- Download Babushahi App
-
-