ਜਲੰਧਰ, 25 ਮਾਰਚ, 2017 : ਸਥਾਨਕ ਚੁਨਮੁਨ ਚੌਕ 'ਚ ਸ਼ਨੀਵਾਰ ਦੀ ਸਵੇਰੇ ਤੇਜ਼ ਰਫਤਾਰ ਕਾਰ ਨੇ ਐਕਟਿਵਾ ਸਵਾਰ ਮਹਿਲਾ ਸਬ ਇੰਸਪੈਕਟਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਮਹਿਲਾ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਰਈਆ ਦੀ ਰਹਿਣ ਵਾਲੀ 24 ਸਾਲਾਂ ਜਗਦੀਪ ਕੌਰ ਥਾਣਾ 6 'ਚ ਤਾਇਨਾਤ ਸੀ। ਸਵੇਰੇ ਉਹ ਆਪਣੀ ਐਕਟਿਵਾ 'ਤੇ ਸਵਾਰ ਹੋ ਕੇ ਜਾ ਰਹੀ ਕਿ ਚੁਨਮੁਨ ਚੌਕ ਨੇੜੇ ਇਕ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ।
ਹਾਦਸੇ ਤੋਂ ਬਾਅਦ ਮੌਜੂਦ ਲੋਕਾਂ ਵਲੋਂ ਤੁਰੰਤ ਜਗਦੀਪ ਕੌਰ ਨੂੰ ਨੇੜਲੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਘਟਨਾ ਸਥਾਨ 'ਤੇ ਪਹੁੰਚੇ ਏ. ਡੀ. ਸੀ. ਪੀ. ਰਵਿੰਦਰਪਾਲ ਸਿੰਘ ਨੇ ਗੱਡੀ ਨੂੰ ਕਬਜ਼ੇ 'ਚ ਲੈ ਲਿਆ ਜਦਕਿ ਚਾਲਕ ਮੌਕੇ 'ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਕਾਰ ਨੂੰ ਕਬਜੇ ਵਿੱਚ ਲੈ ਕੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।