ਚੰਡੀਗੜ੍ਹ, 26 ਮਾਰਚ, 2017 : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 'ਚ 66ਵੀਂ ਕਨਵੋਕੇਸ਼ਨ ਕਰਵਾਈ ਗਈ। ਕਨਵੋਕੇਸ਼ਨ 'ਚ ਭਾਰਤ ਦੇ ਉਪ-ਰਾਸ਼ਟਰਪਤੀ ਹਾਮਿਦ ਅੰਸਾਰੀ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਕਨਵੋਕੇਸ਼ਨ ਦੌਰਾਨ 213 ਵਿਦਿਆਰਥੀਆਂ ਨੂੰ ਗੋਲਡ ਮੈਡਲ ਅਤੇ 5 ਵਿਦਿਆਰਥੀਆਂ ਨੂੰ ਸਪੈਸ਼ਲ ਯੂਨੀਵਰਸਿਟੀ ਮੈਡਲ ਅਤੇ ਇਸ ਤੋਂ ਇਲਾਵਾ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਰੋਹ ਦੌਰਾਨ ਹਾਮਿਦ ਅੰਸਾਰੀ ਤੋਂ ਇਲਾਵਾ ਹਰਿਆਣਾ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ, ਅਦਾਕਾਰ ਅਨੁਪਮ ਖੇਰ, ਸੰਸਦ ਕਿਰਨ ਖੇਰ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਅਦਾਕਾਰ ਅਨੁਪਮ ਖੇਰ ਨੂੰ ਕਲਾ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਦੌਰਾਨ 325 ਵਿਦਿਆਰਥੀਆਂ ਨੂੰ ਪੀ.ਐਚ.ਡੀ., 474 ਵਿਦਿਆਰਥੀਆਂ ਨੂੰ ਹੋਰ ਡਿਗਰੀਆਂ ਦਿੱਤੀਆਂ ਗਈਆਂ।