ਗਾਜੀਆਬਾਦ, 26 ਮਾਰਚ, 2017 : ਉੱਤਰ ਪ੍ਰਦੇਸ਼ ਦੇ ਗਾਜੀਆਬਾਦ 'ਚ 600 ਤੋਂ ਜ਼ਿਆਦਾ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਸੀਨੀਅਰ ਪੁਲਿਸ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ 607 ਮੁਲਾਜ਼ਮਾਂ ਅਤੇ ਮਹਿਲਾ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ, ਜੋ 3 ਸਾਲ ਤੋਂ ਜ਼ਿਆਦਾ ਸਮੇਂ ਤੱਕ ਅਪਣੇ ਅਹੁਦੇ 'ਤੇ ਤਾਇਨਾਤ ਸਨ।