ਐਸ.ਏ.ਐਸ. ਨਗਰ, 30 ਮਈ, 2017 : ਬੀ.ਬੀ.ਸੀ ਟਰਾਂਟੋ ਪੰਜਾਬੀ ਚੈਨਲ ਦੇ ਕਾਰਜਕਾਰੀ ਡਾਇਰੈਕਟਰ ਅਤੇ ਉਘੇ ਪੱਤਰਕਾਰ ਕੁਲਵੰਤ ਗਿੱਲ ਦੀ ਮਾਤਾ ਮਨਜੀਤ ਕੌਰ ਜਿਨਾ ਦਾ ਕੇ ਪਿਛਲੇ ਦਿਨੀ ਦਿਹਾਂਤ ਹੋ ਗਿਆ ਸੀ ਉਨਾ੍ਹਂ ਦੀ ਆਤਮਿਕ ਸ਼ਾਂਤੀ ਲਈ ਪੁਰਾਣੀ ਸਨੀ ਇਨਕਲੇਵ ਦੇ ਗੁਰਦੁਆਰਾ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਨੇ ਵੈਰਾਗਮਈ ਇਲਾਹੀ ਗੁਰਬਾਣੀ ਦਾ ਕੀਰਤਨ ਕੀਤਾ।
ਇਥੇ ਇਹ ਵਰਨਣ ਯੋਗ ਹੈ ਕਿ ਮਾਤਾ ਮਨਜੀਤ ਕੌਰ ਇਕ ਧਾਰਮਿਕ ਸੁਭਾਵ ਦੇ ਮਾਲਕ ਸਨ ਅਤੇ ਉਹ ਸਮਾਜ ਸੇਵੀ ਕੰਮਾਂ ਵਿੱਚ ਵੀ ਮੋਹਰੀ ਭੂਮਿਕਾ ਨਿਭਾਉਂਦੇ ਸਨ। ਮਾਤਾ ਮਨਜੀਤ ਕੌਰ ਜੀ ਦੀ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਪਰਿਵਾਰ ਦੇ ਰਿਸ਼ਤੇਦਾਰ, ਪੱਤਰਕਾਰ ਸਾਹਿਬਾਨ, ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਸ਼ਾਮਲ ਹੋਏ । ਜਿਨਾ ਨੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਮਾਤਾ ਜੀ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਦੱਸਿਆ।