ਲੁਧਿਆਣਾ, 21 ਜੂਨ, 2017 : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਦੀ ਅਗਵਾਈ ਹੇਠ ਯੂਨੀਵਰਸਿਟੀ ਕੈਂਪਸ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਿਸ ਵਿੱਚ ਯੂਨੀਵਰਸਿਟੀ ਦੀ ਫੈਕਲਟੀ ਅਤੇ ਵਿਦਿਆਰਥੀਆਂ ਨੇ ਵੱਧ ਚੜ• ਕੇ ਭਾਗ ਲਿਆ ।
ਯੂਨੀਵਰਸਿਟੀ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਰਾਵਿੰਦਰ ਕੌਰ ਧਾਲੀਵਾਲ ਨੇ ਸੰਬੋਧਨ ਕਰਦਿਆ ਕਿਹਾ ਕਿ ਤਨ ਅਤੇ ਮਨ ਦੀ ਸਵੱਛਤਾ ਲਈ ਯੋਗਾ ਅਹਿਮ ਰੋਲ ਅਦਾ ਕਰਦਾ ਹੈ। ਇਸ ਲਈ ਮਨ ਦੀ ਇਕਾਗਰਤਾ ਨੂੰ ਸੇਧ ਦੇਣ ਦੇ ਲਈ ਅਜੋਕੇ ਸਮੇਂ ਯੋਗਾ ਬਹੁਤ ਜ਼ਰੂਰੀ ਹੈ । ਉਹਨਾਂ ਕਿਹਾ ਕਿ ਯੋਗਾ ਨੂੰ ਯੂਨੀਵਰਸਿਟੀ ਵਿੱਚ ਨਿਰੰਤਰ ਜਾਰੀ ਰੱਖਣ ਲਈ ਯਤਨ ਕੀਤੇ ਜਾਣਗੇ ।
ਹਾਜ਼ਰ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਯੋਗਾ ਦੇ ਵੱਖ-ਵੱਖ ਆਸਨ ਵੀ ਕੀਤੇ । ਇਸ ਮੌਕੇ ਨਿਰਦੇਸ਼ਕ ਵਿਦਿਆਰਥੀ ਭਲਾਈ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ ।