ਸ਼੍ਰੋਮਣੀ ਕਮੇਟੀ ਵੱਲੋਂ ਨਵ ਨਿਯੁਕਤ ਕੀਤੇ ਗਏ ਡਾਇਰੈਕਟਰ ਸਿੱਖਿਆ ਡਾ. ਜਤਿੰਦਰ ਸਿੰਘ ਸਿੱਧੂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਦੀ ਹਾਜ਼ਰੀ ਵਿਚ ਅਹੁਦਾ ਸੰਭਾਲਦੇ ਹੋਏ।
ਜੀ ਐਸ ਪੰਨੂ
ਪਟਿਆਲਾ, 21 ਅਗਸਤ, 2017 : ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ ਵਿਖੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੀ ਆਸਾਮੀ ਲੰਬੇ ਸਮੇਂ ਤੋਂ ਖਾਲੀ ਪਈ ਸੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਟੌਹੜਾ ਇੰਸਟੀਚਿਊਟ ਨੂੰ ਸਮਰਥਾ ਨਾਲ ਚਲਾਉਣ ਲਈ ਅਖ਼ਬਾਰਾਂ ਵਿਚ ਇਸ਼ਤਿਹਾਰ ਦਿੱਤੇ ਗਏ ਸਨ। ਇਹਨਾਂ ਇਸ਼ਤਿਹਾਰਾਂ ਦੇ ਆਧਾਰ 'ਤੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ ਵਿਖੇ ਇੰਟਰਵਿਊ ਰੱਖੀ ਗਈ ਸੀ ਜਿਸ ਵਿਚ ਡਾ. ਜਤਿੰਦਰ ਸਿੰਘ ਸਿੱਧੂ ਨੂੰ ਬਤੌਰ ਡਾਇਰੈਕਟਰ ਚੁਣਿਆ ਗਿਆ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਵੱਲੋਂ ਨਵ ਨਿਯੁਕਤ ਡਾਇਰੈਕਟਰ ਡਾ. ਜਤਿੰਦਰ ਸਿੰਘ ਸਿੱਧੂ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ ਤੇ 58 ਸਾਲਾ ਦੇ ਸਿੱਧੂ ਸਾਲ 2009 ਤੋਂ ਮਾਤਾ ਗੁਜਰੀ ਕਾਲਜ ਸ੍ਰੀ ਫਤਿਹਗੜ ਸਾਹਿਬ ਵਿਖੇ ਬਤੌਰ ਪ੍ਰਿਸੀਪਲ ਆਪਣੀਆਂ ਸੇਵਾਵਾਂ ਨਿਵਾ ਰਹੇ ਸਨ। ਦੂਜੇ ਪਾਸੇ ਡਾਇਰੈਕਟਰ ਵਜੋਂ ਵਧੀਕ ਚਾਰਜ ਪ੍ਰਾਪਤ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੂੰ ਰਸਮੀ ਵਿਦਾਇਗੀ ਦਿੱਤੀ ਗਈ। ਪ੍ਰੋ. ਬਡੂੰਗਰ ਨੇ ਆਸ ਪ੍ਰਗਟ ਕੀਤੀ ਕਿ ਇਸ ਨਿਯੁਕਤੀ ਨਾਲ ਉਹ ਉਮੀਦਾਂ ਤੇ ਮੰਤਵ ਜਰੂਰ ਪੂਰੇ ਹੋਣਗੇ ਜਿਹਨਾਂ ਨੂੰ ਧਿਆਨ ਵਿਚ ਰੱਖਦਿਆਂ ਡਾਇਰੈਕਟੋਰੇਟ ਦੀ ਸਥਾਪਨਾ ਕੀਤੀ ਗਈ ਸੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ੍ਰ ਅਮਰਜੀਤ ਸਿੰਘ ਚਾਵਲਾ, ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਸ੍ਰ ਦਰਬਾਰਾ ਸਿੰਘ ਗੁਰੂ ਸਕੱਤਰ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫਤਿਹਗੜ• ਸਾਹਿਬ, ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਸਕੱਤਰ ਡਾ. ਰੂਪ ਸਿੰਘ, ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਮਹਿੰਦਰ ਸਿੰਘ ਆਹਲੀ, ਸ੍ਰ ਸਿਮਰਜੀਤ ਸਿੰਘ ਸਕੱਤਰ ਸਿੱਖਿਆ, ਡਾ. ਗੁਰਵੀਰ ਸਿੰਘ ਡਾਇਰੈਕਟਰ, ਡਾ. ਪਰਮਵੀਰ ਸਿੰਘ ਪ੍ਰੋਫੈਸਰ ਸਿੱਖ ਵਿਸ਼ਵਕੋਸ਼ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ, ਕਾਰਜਕਾਰੀ ਉਪ ਕੁਲਪਤੀ ਐਸ ਐਸ ਖਹਿਰਾ, ਡਾ. ਚਮਕੌਰ ਸਿੰਘ, ਡਾ. ਸਤਿੰਦਰ ਸਿੰਘ ਤੇ ਪੀ ਏ ਸ੍ਰੀ ਭਗਵੰਤ ਸਿੰਘ ਧੰਗੇੜਾ ਵੀ ਹਾਜ਼ਰ ਸਨ।