ਚੰਡੀਗੜ੍ਹ,11 ਅਕਤੂਬਰ, 2017 : ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇਬੁਲਾਰੇ ਨੇ ਦੱਸਿਆ ਕਿ ਅੱਜ ਸ਼ਾਮ ਤੱਕ ਹੋਈ2392144 ਟਨ ਝੋਨੇ ਦੀ ਖਰੀਦ ਵਿੱਚੋਂ ਸਰਕਾਰੀ ਏਜੰਸੀਆਂ ਨੇ2284669ਟਨ ਝੋਨੇ (95.5 ਫੀਸਦੀ) ਜਦਕਿ ਮਿਲ ਮਾਲਕਾਂ ਨੇ107475 ਟਨ (4.5 ਫੀਸਦੀ) ਝੋਨੇ ਦੀ ਖਰੀਦ ਕੀਤੀ ਗਈ।
ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਨੇ700877ਟਨ (29.3 ਫੀਸਦੀ), ਮਾਰਕਫੈੱਡ542134ਟਨ (22.7 ਫੀਸਦੀ), ਪਨਸਪ478658 ਟਨ (20.0 ਫੀਸਦੀ) ਜਦਕਿ ਪੰਜਾਬ ਰਾਜ ਗੁਦਾਮ ਨਿਗਮ267534ਟਨ (11.2ਫੀਸਦੀ), ਪੰਜਾਬ ਐਗਰੋ ਇੰਡਸਟਰੀ ਨਿਗਮ ਨੇ249846ਟਨ (10.4ਫੀਸਦੀ) ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਖਰੀਦ ਏਜੰਸੀ ਭਾਰਤੀ ਖੁਰਾਕ ਨਿਗਮ ਵੱਲੋਂ ਹੁਣ ਤੱਕ45620ਟਨ (1.9ਫੀਸਦੀ ) ਝੋਨੇ ਦੀ ਖਰੀਦ ਕੀਤੀ ਗਈ ਹੈ।