ਚੰਡੀਗੜ੍ਹ, 23 ਅਕਤੂਬਰ, 2017 : ਪੰਜਾਬ ਰਾਜ ਵਿੱਚ ਅੱਜ ਸਰਕਾਰੀ ਏਜੰਸੀਆਂ ਅਤੇ ਮਿੱਲ ਮਾਲਕਾਂ ਵਲੋਂ ਸ਼ਾਮ ਤੱਕ ਕੁੱਲ 8395354 ਟਨ ਝੋਨੇ ਦੀ ਖਰੀਦ ਕੀਤੀ ਗਈ। ਇਸ ਵਿੱਚ 23 ਅਕਤੂਬਰ ਦੇ ਦਿਨ ਕੀਤੀ ਗਈ 677578 ਟਨ ਝੋਨੇ ਦੀ ਖਰੀਦ ਵੀ ਸ਼ਾਮਲ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਸ਼ਾਮ ਤੱਕ ਹੋਈ 8395354 ਟਨ ਝੋਨੇ ਦੀ ਖਰੀਦ ਵਿੱਚੋਂ ਸਰਕਾਰੀ ਏਜੰਸੀਆਂ ਨੇ 8197315 ਟਨ ਝੋਨੇ (97.6 ਫੀਸਦੀ) ਜਦਕਿ ਮਿਲ ਮਾਲਕਾਂ ਨੇ 198039 ਟਨ (2.4 ਫੀਸਦੀ) ਝੋਨੇ ਦੀ ਖਰੀਦ ਕੀਤੀ ਗਈ।
ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਨੇ 2636216 ਟਨ (31.4 ਫੀਸਦੀ), ਮਾਰਕਫੈੱਡ 1889879 ਟਨ (22.5 ਫੀਸਦੀ), ਪਨਸਪ 1750608 ਟਨ (20.9 ਫੀਸਦੀ) ਜਦਕਿ ਪੰਜਾਬ ਰਾਜ ਗੁਦਾਮ ਨਿਗਮ 887876 ਟਨ (10.6 ਫੀਸਦੀ), ਪੰਜਾਬ ਐਗਰੋ ਇੰਡਸਟਰੀ ਨਿਗਮ ਨੇ 833038 ਟਨ (9.9 ਫੀਸਦੀ) ਝੋਨੇ ਦੀ ਖਰੀਦ ਕੀਤੀ ਹੈ। ਉਨ•ਾਂ ਦੱਸਿਆ ਕਿ ਕੇਂਦਰੀ ਖਰੀਦ ਏਜੰਸੀ ਭਾਰਤੀ ਖੁਰਾਕ ਨਿਗਮ ਵੱਲੋਂ ਹੁਣ ਤੱਕ 199698 ਟਨ (2.4 ਫੀਸਦੀ ) ਝੋਨੇ ਦੀ ਖਰੀਦ ਕੀਤੀ ਗਈ ਹੈ।