ਵਧੀਕ ਜ਼ਿਲ•ਾ ਤੇ ਸੈਸ਼ਨ ਜੱਜ ਸ਼੍ਰੀ ਰੰਜੀਵ ਕੁਮਾਰ, ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ' ਸੇਵਾ ਲਈ ਜੁੜੋ ' ਵਿਸ਼ੇ 'ਤੇ ਚਲਾਈ ਜਾ
ਫ਼ਤਹਿਗੜ ਸਾਹਿਬ, 14 ਨਵੰਬਰ 2017: (ਦੀਦਾਰ ਗੁਰਨਾ) : ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਦਿੱਤਿਆ ਜਾ ਰਹੀਆ ਮੁਫਤ ਕਾਨੂੰਨੀ ਸੇਵਾਵਾਂ ਦੀ ਜਾਣਕਾਰੀ ਦੇਣ ਲਈ 18 ਨਵੰਬਰ ਤੱਕ ' ਸੇਵਾ ਲਈ ਜੁੜੋ ' ਵਿਸ਼ੇ 'ਤੇ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਨੈਸ਼ਨਲ ਬੈਂਕ ਵੱਲੋ ਸਮਸ਼ੇਰ ਨਗਰ, ਸਰਹਿੰਦ ਵਿਖੇ ਚਲਾਏ ਜਾ ਰਹੇ ਕਿਸਾਨ ਸਿਖਲਾਈ ਕੇਂਦਰ ਵਿਖੇ ਵਧੀਕ ਜ਼ਿਲ•ਾ ਤੇ ਸੈਸ਼ਨ ਜੱਜ ਸ਼੍ਰੀ ਰੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਵਿਸ਼ੇਸ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਕਿਸਾਨਾਂ ਅਤੇ ਪਿੰਡਾਂ ਦੇ ਸਰਪੰਚਾਂ ਨੂੰ ਕਾਨੂੰਨੀ ਸੇਵਾਵਾਂ ਦਿਵਸ ਦੀ ਮਹੱਤਤਾ ਬਾਰੇ ਅਤੇ ਚਲਾਈ ਜਾ ਰਹੀ ' ਸੇਵਾ ਲਈ ਜੁੜੋ ' ਮੁਹਿੰਮ ਬਾਰੇ ਜਾਣਕਾਰੀ ਦਿੱਤੀ ਗਈ।
ਇਹ ਜਾਣਕਾਰੀ ਦਿੰਦਿਆਂ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ-ਕਮ-ਚੀਫ ਜੁਡੀਸ਼ੀਅਲ ਮੈਜਿਸਟਰੇਟ ਸ਼੍ਰੀ ਪ੍ਰਸ਼ਾਂਤ ਵਰਮਾ ਨੇ ਦੱਸਿਆ ਕਿ ਕੈਂਪ ਵਿੱਚ ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਚਲਾਈਆ ਜਾ ਰਹੀਆਂ ਵੱਖ- ਵੱਖ ਸਕੀਮਾਂ ਅਤੇ ਸਹੂਲਤਾਂ ਜਿਵੇ ਕਿ ਅਦਾਲਤਾਂ ਵਿੱਚ ਵਕੀਲਾਂ ਦੀਆਂ ਮੁਫਤ ਸੇਵਾਵਾਂ, ਮੁਫਤ ਕਾਨੂੰਨੀ ਸਲਾਹ ਮਸ਼ਵਰਾ, ਲੋਕ ਅਦਾਲਤਾਂ, ਸਮਝੋਤਾ ਸਦਨ ਜਾਂ ਰਾਜੀਨਾਮਾ ਕੇਂਦਰ ਰਾਹੀਂ ਝਗੜਿਆ ਦਾ ਨਿਪਟਾਰਾ ਕਰਨ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਸਾਨਾਂ ਨੂੰ ਕਿਹਾ ਕਿ ਮੁਫ਼ਤ ਕਾਨੂੰਨੀ ਸਹਾਇਤਾ ਜਾਂ ਕਿਸੇ ਵੀ ਤਰ•ਾਂ ਦੇ ਸਲਾਹ ਮਸ਼ਵਰੇ ਲਈ ਸਮਝੋਤਾ ਸਦਨ ਜ਼ਿਲ•ਾ ਕਚਹਿਰੀਆਂ ਵਿਖੇ ਸਪੰਰਕ ਕੀਤਾ ਜਾ ਸਕਦਾ ਹੈ। ਉਨ•ਾਂ ਹੋਰ ਦੱਸਿਆ ਕਿ ਜ਼ਿਲ•ਾ ਕਚਿਹਰੀਆਂ ਵਿਖੇ ਇੱਕ ਹੈਲਪ ਡੈਸਕ ਵੀ ਸਥਾਪਤ ਕੀਤਾ ਗਿਆ ਹੈ ਜਿਥੇ ਕਿ ਪੈਰਾ ਲੀਗਲ ਵਲੰਟੀਅਰ ਲੋਕਾਂ ਨੂੰ ਕਾਨੂੰਨ ਨਾਲ ਸਬੰਧਤ ਵੱਖ-ਵੱਖ ਜਾਣਕਾਰੀਆਂ ਮੁਹੱਈਆ ਕਰਵਾਉਣਗੇ।
ਇਸ ਮੌਕੇ ਪੰਜਾਬ ਨੈਸ਼ਨਲ ਬੈਂਕ, ਪਟਿਆਲਾ ਸਰਕਲ ਦੇ ਡੀ.ਜੀ.ਐਮ ਸ਼੍ਰੀ ਡੀ.ਐਸ.ਵਰਮਾ ਨੇ ਵੀ ਬੈਂਕ ਦੀਆਂ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਦਿੱਤੀ ਅਤੇ ਪੈਨਲ ਐਡਵੋਕੇਟ ਸ਼੍ਰੀ ਜਸਵਿੰਦਰ ਸਿੰਘ ਸਿੱਧੂ ਨੇ ਵੀ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆ ਜਾ ਰਹੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਐਸ.ਡੀ.ਐਮ ਸ਼੍ਰੀ ਅਮਰਿੰਦਰ ਸਿੰਘ ਟਿਵਾਣਾ, ਡਾਇਰੈਕਟਰ ਕਿਸਾਨ ਸਿਖਲਾਈ ਕੇਂਦਰ ਸ਼੍ਰੀ ਟੀ.ਆਰ ਗੁਲਾਟੀ , ਮੈਨੇਜਰ ਸ਼੍ਰੀ ਲਖਵਿੰਦਰ ਸਿੰਘ, ਸ਼੍ਰੀ ਰਤਨ ਸਿੰਘ , ਪੈਰਾ ਲੀਗਲ ਵਾਲੰਟੀਅਰ ਸ਼੍ਰੀ ਖੁਸ਼ਹਾਲ ਸਿੰਘ, ਸ਼੍ਰੀ ਲਖਵੀਰ ਸਿੰਘ, ਸ਼੍ਰੀ ਗੁਰਪ੍ਰੀਤ ਸਿੰਘ , ਸ਼੍ਰੀ ਪਾਲ ਸਿੰਘ ਅਤੇ ਸ਼੍ਰੀ ਸਨਪ੍ਰੀਤ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਪਿੰਡਾਂ ਦੇ ਸਰਪੰਚ ਹਾਜਰ ਸਨ।