ਜਗਦੀਸ਼ ਥਿੰਦ
ਫਾਜ਼ਿਲਕਾ 9 ਦਸੰਬਰ 2017 :
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਵਿਕਾਸ ਕਮੇਟੀ ਦੀ ਮਹੀਨਾਵਾਰ ਮੀਟਿੰਗ ਹੋਈ। ਇਸ ਦੌਰਾਨ ਜ਼ਿਲ੍ਹੇ ਅੰਦਰ ਪਿਛਲੇ ਮਹੀਨੇ ਦੌਰਾਨ ਮੁਕੰਮਲ ਹੋਏ, ਚੱਲ ਰਹੇ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਦਾ ਲੇਖਾ ਜ਼ੋਖਾ ਕੀਤਾ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਮੁਕੰਮਲ ਹੋ ਚੁੱਕੇ ਵਿਕਾਸ ਕੰਮਾਂ ਦੇ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮ੍ਹਾਂ ਕਰਵਾਉਣ ਅਤੇ ਪੈਡਿੰਗ ਪਏ ਵਿਕਾਸ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਮਿੱਥੇ ਗਏ ਟੀਚਿਆਂ ਨੂੰ ਤੈਅ ਸਮੇਂ ਅੰਦਰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ।
> ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਸਬੰਧੀ ਸਮੇਂ-ਸਮੇਂ ਤੇ ਰਿਪੋਰਟ ਭੇਜੀ ਜਾਵੇ ਤਾਂ ਜ਼ੋ ਕੰਮਾਂ ਦੀ ਸਮੀਖਿਆ ਕੀਤੀ ਜਾ ਸਕੇ। ਮੀਟਿੰਗ ਦੌਰਾਨ ਉਨ੍ਹਾਂ ਪੰਜਾਬ ਪਾਵਰ ਕਾਰਪੋਰੇਸ਼ਨ, ਪੀ.ਡਬਲਯੂ.ਡੀ., ਪਬਲਿਕ ਹੈਲਥ, ਪੰਜਾਬ ਮੰਡੀ ਬੋਰਡ, ਪਸ਼ੂ ਪਾਲਣ ਵਿਭਾਗ, ਵਾਟਰ ਸਪਲਾਈ, ਵਾਟਰ ਵਰਕਸ ਅਤੇ ਭੂਮੀ ਵਿਭਾਗ ਅਧੀਨ ਚੱਲ ਰਹੇ ਵਿਕਾਸ ਕੰਮਾਂ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ।
> ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਭਲਾਈ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਜ਼ਿਲ੍ਹੇ ਆਸ਼ੀਰਵਾਦ ਸਕੀਮ ਦਾ ਲਾਹਾ ਲੋੜਵੰਦ ਲੋਕਾਂ ਨੂੰ ਪਹੁੰਚਾਉਣਾ ਯਕੀਨੀ ਬਣਾਉਣ।
> ਡਿਪਟੀ ਕਮਿਸ਼ਨਰ ਨੇ ਸੂਬਾ ਸਰਕਾਰ ਵੱਲੋਂ ਘਰ-ਘਰ ਨੌਕਰੀ ਦੇਣ ਦੀ ਮੁਹਿੰਮ ਤਹਿਤ ਜ਼ਿਲ੍ਹਾ ਰੋਜ਼ਗਾਰ ਦਫਤਰ ਦੇ ਅਧਿਕਾਰੀ ਨੂੰ ਜ਼ਿਲੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਲਈ ਜਾਗਰੂਕ ਕਰਨ ਦੀ ਵੀ ਹਦਾਇਤ ਕੀਤੀ।
> ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਸਿੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੂੰ ਵਿਸ਼ੇਸ਼ ਤੌਰ 'ਤੇ ਕਿਹਾ ਕਿ ਜੋ ਬੱਚੇ ਝੁੱਗੀਆਂ ਜਾਂ ਝੋਪੜੀਆਂ ਵਿੱਚ ਰਹਿੰਦੇ ਹਨ ਉਨ੍ਹਾਂ ਦੀ ਮੁੱਢਲੀ ਪੜ੍ਹਾਈ ਲਈ ਯੋਗ ਉਪਰਾਲੇ ਕੀਤੇ ਜਾਣ ਅਤੇ ਬੱਚਿਆਂ ਨੂੰ ਸਿੱਖਿਆ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਬੱਚਿਆ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਏ ਅਤੇ ਜੇਕਰ ਬੱਚੇ ਵਿੱਚ ਕਿਸੇ ਵੀ ਬਿਮਾਰੀ ਦੇ ਲੱਛਣਾਂ ਦਾ ਪਤਾ ਲੱਗਦਾ ਹੈ ਤਾਂ ਸਿਵਲ ਸਰਜਨ ਦੇ ਧਿਆਨ ਵਿੱਚ ਲਿਆਂਦਾ ਜਾਏ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਸਕੂਲਾਂ ਵਿੱਚ ਸਵੱਛਤਾ ਕਲੱਬ ਬਣਾਏ ਜਾਣ ਅਤੇ ਪੀਣ ਵਾਲੇ ਪਾਣੀ ਦੇ ਸੈਂਪਲ ਚੈੱਕ ਕੀਤੇ ਜਾਣ। ਉਨ੍ਹਾਂ ਨੇ ਸਖਤ ਹਦਾਇਤ ਕੀਤੀ ਕਿ ਜ਼ਿਲ੍ਹੇ ਦਾ ਕੋਈ ਵੀ ਐਸਾ ਸਕੂਲ ਨਹੀਂ ਹੋਣਾ ਚਾਹੀਦਾ ਜਿਸ ਵਿੱਚ ਪਾਣੀ ਦੇ ਸੈਂਪਲ ਚੈੱਕ ਨਾ ਕੀਤੇ ਗਏ ਹੋਣ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਜਿੰਨ੍ਹਾਂ ਸਕੂਲਾਂ ਦਾ ਨਤੀਜਾ ਪਿਛਲੇ ਸਾਲਾਂ ਵਿੱਚ ਮਾੜਾ ਆ ਹੈ ਉਨ੍ਹਾਂ ਸਕੂਲਾਂ ਦੇ ਪਿ੍ਰੰਸੀਪਲਾਂ/ਮੁੱਖ ਅਧਿਆਪਕਾਂ ਨੂੰ ਬੁਲਾਇਆ ਜਾਵੇ ਤਾਂ ਜੋ ਉਨ੍ਹਾਂ ਨਾਲ ਨਤੀਜਾ ਮਾੜਾ ਆਉਣ ਦੇ ਕਾਰਨਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਕੇ।
> ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਰਾਸ਼ਟ੍ਰੀਯ ਬਾਲ ਸਵਾਸਥ ਪ੍ਰੋਗਰਾਮ ਅਧੀਨ ਆਉਂਦੀਆਂ 30 ਵੱਖ-ਵੱਖ ਬਿਮਾਰੀਆਂ ਬਾਰੇ ਲੋਕਾ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਕੂਲਾਂ ਵਿੱਚ ਪਹੁੰਚ ਕਰ ਕੇ ਬੱਚਿਆਂ ਨੂੰ ਆਪਣੇ-ਆਪ ਦੀ ਸਫਾਈ, ਹੱਥਾਂ ਦੀ ਸਫਾਈ ਤੇ ਰੋਜ਼ਾਨਾ ਬਰਸ਼ ਕਰਨ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਜਣੇਪਾ ਦਰ ਨੂੰ ਵਧਾਇਆ ਜਾਵੇ ਅਤੇ ਜਣੇਪੇ ਦੇ ਵੱਧ ਤੋਂ ਵੱਧ ਕੇਸ ਹਸਪਤਾਲਾਂ ਵਿਚ ਕੀਤੇ ਜਾਣ ਉਨਾਂ ਸਕੂਲਾਂ ਵਿਚ ਸਕੂਲ ਹੈਲਥ ਪ੍ਰੋਗਰਾਮ ਨੂੰ ਸਚਾਰੂ ਤਰੀਕੇ ਨਾਲ ਚਲਾਉਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਜਨਨੀ ਸੁਰੱਖਿਆ ਯੋਜਨਾ ਤਹਿਤ ਕੀਤੇ ਜਾ ਰਹੇ ਕੰਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
> ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਰਣਬੀਰ ਸਿੰਘ ਮੁੱਧਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਧਿਕਾਰੀ ਵਿਕਾਸ ਕੰਮਾਂ ਨੂੰ ਮਗਨਰੇਗਾ ਜੋਬ ਕਾਰਡ ਹੋਲਡਰਾਂ ਰਾਹੀਂ ਹੀ ਕਰਵਾਉਣ। ਉਨ੍ਹਾਂ ਜ਼ਿਲ੍ਹੇ ਅੰਦਰ ਨਵੀਆਂ ਬਣਨ ਵਾਲੀਆਂ ਸੜਕਾਂ ਅਤੇ ਹੋਰ ਵਿਕਾਸ ਕੰਮਾਂ ਦੇ ਪ੍ਰੋਜੈਕਟਾਂ ਦੀ ਤਜਵੀਜ਼ ਦੇਣ ਦੇ ਵੀ ਆਦੇਸ਼ ਦਿੱਤੇ।
> ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਜਗਦੀਪ ਸਹਿਗਲ, ਸਹਾਇਕ ਕਮਿਸ਼ਨਰ(ਅੰਡਰ ਟੇ੍ਰਨਿੰਗ) ਸ. ਰਣਦੀਪ ਸਿੰਘ, ਸਹਾਇਕ ਸਿਵਲ ਸਰਜਨ ਡਾ.ਦਵਿੰਦਰ ਭੁੱਕਲ, ਸੀਨੀਅਰ ਮੈਡੀਕਲ ਅਫਸਰ ਡਾ. ਰਾਜੇਸ਼ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਓਮ ਪ੍ਰਕਾਸ਼ ਜੈਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।