ਜੀ ਐੱਸ ਪੰਨੂ
ਪਟਿਆਲਾ, 7 ਫਰਵਰੀ 2018 :
ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਐਡੀਸ਼ਨਲ ਡਾਇਰੈਕਟਰ ਪਸਾਰ ਸਿੱਖਿਆ ਡਾ. ਦੀਦਾਰ ਸਿੰਘ ਭੱਟੀ ਨੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵਿਖੇ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਕਿਸਾਨਾਂ ਨੂੰ ਕੁਦਰਤੀ ਸੋਮਿਆਂ ਅਤੇ ਖੇਤੀਬਾੜੀ ਸਾਧਨਾਂ ਦੀ ਸੁਚੱਜੀ ਵਰਤੋਂ ਕਰਨ ਦਾ ਸੱਦਾ ਦਿੱਤਾ ਗਿਆ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਧੀਕ ਨਿਰਦੇਸ਼ਕ ਖੋਜ ਡਾ. ਪੀ ਪੀ ਐਸ ਪੰਨੂ ਨੇ ਇਸ ਮੀਟਿੰਗ ਵਿਚ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਖੇਤੀ ਪਸਾਰ ਨਾਲ ਸਬੰਧਿਤ ਵੱਖ-ਵੱਖ ਵਿਭਾਗਾਂ ਜਿਵੇਂ ਕਿ ਖੇਤੀਬਾੜੀ, ਬਾਗ਼ਬਾਨੀ, ਡੇਅਰੀ ਵਿਕਾਸ, ਮੱਛੀ ਪਾਲਣ, ਸਮਾਜਿਕ ਸੁਰੱਖਿਆ, ਪੋਲਟਰੀ, ਸਹਿਕਾਰਤਾ ਅਤੇ ਪਸਾਰ ਭਾਰਤੀ ਦੇ ਮੁਖੀ ਵੀ ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਮੀਟਿੰਗ ਵਿਚ ਜ਼ਿਲੇ ਦੇ ਕਿਸਾਨਾਂ ਦੀ ਨੁਮਾਇੰਦਗੀ ਸ. ਗੁਰਪ੍ਰੀਤ ਸਿੰਘ ਸ਼ੇਰਗਿੱਲ, ਸ. ਕੁਲਵਿੰਦਰ ਸਿੰਘ, ਸ. ਜਗਜੀਤ ਸਿੰਘ, ਸ. ਬਲਵੰਤ ਸਿੰਘ ਸ਼ੇਰਗਿੱਲ ਨੇ ਕੀਤੀ। ਸ੍ਰੀਮਤੀ ਸੁਨੀਤਾ ਰਾਣੀ, ਸ੍ਰੀਮਤੀ ਧੰਨਵੰਤੀ ਦੇਵੀ, ਸ੍ਰੀਮਤੀ ਨਰਿੰਦਰ ਕੌਰ ਅਤੇ ਸ੍ਰੀਮਤੀ ਗੁਰਦੀਪ ਕੌਰ ਨੇ ਪਟਿਆਲਾ ਜ਼ਿਲੇ ਦੇ ਸਵੈ-ਸਹਾਇਤਾ ਸਮੂਹਾਂ ਦੀ ਪ੍ਰਤੀਨਿਧਤਾ ਕੀਤੀ ਅਤੇ ਕੇਂਦਰ ਵੱਲੋਂ ਪਿਛਲੇ ਸਾਲ ਵਿਚ ਲਗਾਏ ਗਏ ਸਿਖਲਾਈ ਕੋਰਸਾਂ ਖੇਤ ਤਜਰਬਿਆਂ, ਪਸਾਰ ਗਤੀਵਿਧੀਆਂ ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਉਪਰੰਤ ਉਨਾਂ ਨੇ ਸਾਲ 2018=2019 ਵਿਚ ਕੇ ਵੀ ਕੇ ਦੀਆਂ ਉਲੀਕੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ ਅਤੇ ਵੱਖ ਵੱਖ ਵਿਭਾਗਾਂ ਤੋਂ ਕੇ ਵੀ ਕੇ ਦੇ ਸਿਖਲਾਈ ਨਾਮੇ ਵਿਚ ਸੁਝਾਅ ਮੰਗੇ।
ਡਾ. ਦੀਦਾਰ ਸਿੰਘ ਭੱਟੀ ਨੇ ਆਏ ਹੋਏ ਅਧਿਕਾਰੀਆਂ ਅਤੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਸਾਰੇ ਵਿਭਾਗਾਂ ਨੂੰ ਇਕੱਠੇ ਹੋ ਕੇ ਖੇਤੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰਨ ਲਈ ਪ੍ਰੇਰਿਤ ਕੀਤਾ।